02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-07-2026

ਸਫ਼ਾਈ ਸੇਵਕਾਂ ਦੇ ਧਰਨੇ ’ਚ ਪੁੱਜੇ ਭਾਜਪਾ ਆਗੂ ਮੇਜਰ ਅੰਜੂ ਬਾਲਾ ਸਿੰਘ, ਹੜਤਾਲ ਦਾ ਕੀਤਾ ਸਮਰਥਨ

Ad Position 21
No active advertisement
ਅਜੀਤ ਡੈਸਕ 26-07-2026
ਸ਼੍ਰੀ ਚਮਕੌਰ ਸਾਹਿਬ, 25 ਜੁਲਾਈ (ਜਗਮੋਹਣ ਸਿੰਘ ਨਾਰੰਗ)-ਭਾਰਤੀ ਜਨਤਾ ਪਾਰਟੀ ਦੀ ਸੀਨੀਅਰ ਆਗੂ ਮੇਜਰ ਅੰਜੂ ਬਾਲਾ ਸਿੰਘ ਨੇ ਅੱਜ ਨਗਰ ਕੌਂਸਲ ਸ਼੍ਰੀ ਚਮਕੌਰ ਸਾਹਿਬ ਦੇ ਸਫ਼ਾਈ ਸੇਵਕਾਂ ਵਲੋਂ ਆਪਣੀਆਂ ਹੱਕੀ ਮੰਗਾਂ ਲਈ ਕੀਤੀ ਹੜਤਾਲ ਤੇ ਲਗਾਏ ਧਰਨੇ ਦੌਰਾਨ ਪੁੱਜ ਕੇ ਉਨ੍ਹਾਂ ਨੂੰ ਸਮਰਥਨ ਦਿੰਦਿਆਂ ਕਿਹਾ ਕਿ ਸਫ਼ਾਈ ਸੇਵਕਾਂ ਦੀਆਂ ਮੰਗਾਂ ਬਿਲਕੁਲ ਜਾਇਜ਼ ਹਨ, ਪੰਜਾਬ ਸਰਕਾਰ ਇਨ੍ਹਾਂ ਸਫ਼ਾਈ ਸੇਵਕਾਂ ਦੀਆਂ ਸਾਰੀਆਂ ਮੰਗਾਂ ਨੂੰ ਤੁਰੰਤ ਪੂਰਾ ਕਰਕੇ ਇਨ੍ਹਾਂ ਦੀ ਹੜਤਾਲ ਖ਼ਤਮ ਕਰਵਾ ਕੇ ਥਾਂ-ਥਾਂ ਲੱਗੇ ਕੂੜੇ ਦੇ ਢੇਰ ਚਕਵਾ ਕੇ ਸ਼ਹਿਰ ਦੀ ਪਵਿੱਤਰਤਾ ਨੂੰ ਬਰਕਰਾਰ ਰੱਖੇ। ਇਸ ਮੌਕੇ ਮੇਜਰ ਅੰਜੂ ਬਾਲਾ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਸਫ਼ਾਈ ਸੇਵਕ ਯੂਨੀਅਨ ਸ੍ਰੀ ਚਮਕੌਰ ਸਾਹਿਬ ਦੇ ਪ੍ਰਧਾਨ ਰਾਹੁਲ ਕੁਮਾਰ ਅਤੇ ਮੀਤ ਪ੍ਰਧਾਨ ਕੁਲਦੀਪ ਸਿੰਘ ਦੀ ਅਗਵਾਈ ਹੇਠ ਯੂਨੀਅਨ ਮੈਂਬਰਾਂ ਵਲੋਂ ਇੱਕ ਮੰਗ ਪੱਤਰ ਦਿੱਤਾ, ਜਿਸ ਵਿਚ ਦੱਸਿਆ ਗਿਆ ਕਿ ਪੰਜਾਬ ਸਰਕਾਰ ਉਨ੍ਹਾਂ ਦਾ ਲੰਮੇ ਸਮੇਂ ਤੋਂ ਸ਼ੋਸ਼ਣ ਕਰਦੀ ਆ ਰਹੀ ਹੈ, ਉਨ੍ਹਾਂ ਨੂੰ ਪੱਕੇ ਕਰਨ ਦਾ ਭਰੋਸਾ ਦੇ ਕੇ ਉਨ੍ਹਾਂ ਤੋ ਲਗਾਤਾਰ ਕੰਮ ਲਿਆ ਜਾ ਰਿਹਾ ਹੈ । ਪ੍ਰਧਾਨ ਰਾਹੁਲ ਕੁਮਾਰ ਨੇ ਕਿਹਾ ਕਿ ਉਨ੍ਹਾਂ ਦੀਆਂ ਮੁੱਖ ਮੰਗਾਂ ਵਿਚ ਠੇਕੇ ‘ਤੇ ਕੰਮ ਕਰ ਰਹੇ ਮੁਲਾਜ਼ਮਾਂ ਨੂੰ ਪੱਕਾ ਕਰਨਾ, ਫਾਇਰ, ਇਲੈਕਟ੍ਰੀਕਲ, ਕਲਰਕ, ਮਾਲੀ ਅਤੇ ਬੇਲਦਾਰ ਸਮੇਤ ਕਰੀਬ 30 ਠੇਕਾ ਅਤੇ 47 ਕੰਟ੍ਰੈੱਕਟ ਮੁਲਾਜ਼ਮਾਂ ਦੇ ਰੁਜ਼ਗਾਰ ਨੂੰ ਸੁਰੱਖਿਅਤ ਕਰਵਾਉਣਾ,10 ਸਾਲਾਂ ਵਾਲੀ ਨੀਤੀ ਨੂੰ ਰੱਦ ਕਰਕੇ 3 ਸਾਲਾਂ ਦੀ ਨੀਤੀ ਲਾਗੂ ਕਰਵਾਉਣਾ, ਸਾਰੇ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਵਿਚ ਵਾਧਾ ਕਰਵਾਉਣਾ ਸ਼ਾਮਲ ਹੈ। ਇਸ ਦੌਰਾਨ ਮੇਜਰ ਅੰਜੂ ਬਾਲਾ ਸਿੰਘ ਨੇ ਕਿਹਾ ਕਿ ਭਾਜਪਾ ਹਮੇਸ਼ਾ ਮਿਹਨਤਕਸ਼ ਵਰਗ ਦੇ ਹੱਕਾਂ ਲਈ ਖੜ੍ਹੀ ਹੈ। ਮੁਲਾਜ਼ਮਾਂ ਦੀ ਹਰ ਜਾਇਜ਼ ਮੰਗ ਨੂੰ ਸੰਬੰਧਿਤ ਅਧਿਕਾਰੀਆਂ ਅਤੇ ਸਰਕਾਰ ਦੇ ਧਿਆਨ ਵਿਚ ਲਿਆ ਕੇ ਹੱਲ ਕਰਵਾਉਣ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ ਤਾਂ ਜੋ ਉਹ ਬਿਨਾਂ ਕਿਸੇ ਚਿੰਤਾ ਦੇ ਆਪਣੀਆਂ ਸੇਵਾਵਾਂ ਨਿਭਾਅ ਸਕਣ।
Ad Position 22
No active advertisement
ਪਿਛਲੀ ਖ਼ਬਰ ਸਿੱਖਿਆ ਵਿਭਾਗ, ਜੰਗਲਾਤ ਵਿਭਾਗ ਅਤੇ ਕੋਹਮ ਫਾਉਂਡੇਸ਼ਨ ਦੇ ਸਾਂਝੇ ਉਪਰਾਲੇ ਨਾਲ ਵਿਦਿਆਰਥੀਆਂ ਨੂੰ ਦਿੱਤੀ ਕੁਦਰਤ ਸੰਭਾਲ ਦੀ... ਅਗਲੀ ਖ਼ਬਰ ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ’ਤੇ ਜ਼ਿਲ੍ਹਾ ਕਾਂਗਰਸ ਵਲੋਂ ਵਿਜੇ ਮਾਰਚ, ਲੱਡੂ ਵੰਡ ਕੇ ਮਨਾਈ ਖ਼ੁਸ਼ੀ
Ad Position 24
No active advertisement