02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-07-2026

ਪਿੰਡਾਂ ਵਿਚ ਦਿਖਾਈ ਗੁਰੂ ਰਵਿਦਾਸ ਦੇ ਜੀਵਨ ’ਤੇ ਆਧਾਰਿਤ ਦਸਤਾਵੇਜ਼ੀ ਫ਼ਿਲਮ

Ad Position 21
No active advertisement
ਅਜੀਤ ਡੈਸਕ 26-07-2026
ਰੂਪਨਗਰ, 25 ਜੁਲਾਈ (ਸਤਨਾਮ ਸਿੰਘ ਸੱਤੀ)-ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਮੌਕੇ ਉਨ੍ਹਾਂ ਦੇ ਜੀਵਨ, ਫ਼ਲਸਫ਼ੇ ਅਤੇ ਸਿੱਖਿਆਵਾਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਤਿਆਰ ਕੀਤੀ ਵਿਸ਼ੇਸ਼ ਦਸਤਾਵੇਜ਼ੀ ਫ਼ਿਲਮ ਰੂਪਨਗਰ ਹਲਕੇ ਦੇ ਪਿੰਡਾਂ ਵਿਚ ਦਿਖਾਈ ਜਾ ਰਹੀ ਹੈ। ਪ੍ਰਸ਼ਾਸਨਿਕ ਅਧਿਕਾਰੀਆਂ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਰਵਾਨਾ ਕੀਤੀਆਂ ਪ੍ਰਚਾਰ ਵੈਨਾਂ ਰਾਹੀਂ ਲਗਭਗ 30 ਮਿੰਟ ਦੀ ਇਹ ਦਸਤਾਵੇਜ਼ੀ ਫ਼ਿਲਮ ਪਿੰਡ-ਪਿੰਡ ਪਹੁੰਚਾਈ ਜਾ ਰਹੀ ਹੈ। ਬੀਤੀ ਸ਼ਾਮ ਪਿੰਡ ਬੁੱਢਾ ਭਿਓਰਾ ਅਤੇ ਫੂਲ ਕਲਾਂ ਵਿਚ ਕਰਵਾਏ ਗਏ ਪ੍ਰਦਰਸ਼ਨ ਦੌਰਾਨ ਵੱਡੀ ਗਿਣਤੀ ਵਿਚ ਪਿੰਡ ਵਾਸੀਆਂ ਨੇ ਫ਼ਿਲਮ ਦੇਖੀ ਅਤੇ ਗੁਰੂ ਸਾਹਿਬ ਵਲੋਂ ਦਿੱਤੇ ਸਮਾਨਤਾ, ਸਮਾਜਿਕ ਨਿਆਂ, ਭਾਈਚਾਰੇ ਅਤੇ ਮਨੁੱਖਤਾ ਦੇ ਸੰਦੇਸ਼ ਤੋਂ ਪ੍ਰੇਰਣਾ ਲਈ। ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਪ੍ਰੋਗਰਾਮ ਮਹਾਨ ਸੰਤਾਂ ਅਤੇ ਗੁਰੂਆਂ ਦੀਆਂ ਸਿੱਖਿਆਵਾਂ ਨੂੰ ਨੌਜਵਾਨ ਪੀੜ੍ਹੀ ਤੱਕ ਪਹੁੰਚਾਉਣ ਅਤੇ ਸਮਾਜ ਵਿਚ ਸਦਭਾਵਨਾ ਤੇ ਬਰਾਬਰੀ ਦੀ ਭਾਵਨਾ ਮਜ਼ਬੂਤ ਕਰਨ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ। ਇਸ ਮੌਕੇ ਪੰਚਾਇਤੀ ਨੁਮਾਇੰਦੇ, ਸਮਾਜ ਸੇਵੀ, ਧਾਰਮਿਕ ਸ਼ਖ਼ਸੀਅਤਾਂ ਅਤੇ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਇਵਨਿੰਗ ਵਿਭਾਗ ਨੇ ਦਾਖ਼ਲੇ ਤੋਂ ਪਹਿਲਾਂ ਦੀਆਂ ਪੁੱਛਗਿੱਛਾਂ ਤੇ ਕੌਂਸਲਿੰਗ ਲਈ ਆਨਲਾਈਨ ਹੈਲਪਡੈਸਕ ਦੀ ਕੀਤੀ ਸ਼ੁਰੂਆਤ ਅਗਲੀ ਖ਼ਬਰ ਸੰਤ ਬਾਬਾ ਲਾਭ ਸਿੰਘ ਕਿਲ੍ਹਾ ਅਨੰਦਗੜ੍ਹ ਸਾਹਿਬ ਵਾਲਿਆਂ ਦਾ ਸਾਲਾਨਾ ਜੋੜ ਮੇਲਾ ਅੱਜ
Ad Position 24
No active advertisement