02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-07-2026

ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਕਰਵਾਇਆ ਅਧਿਆਪਕ ਸਨਮਾਨ ਸਮਾਰੋਹ

Ad Position 21
No active advertisement
ਅਜੀਤ ਡੈਸਕ 26-07-2026
ਸ੍ਰੀ ਅਨੰਦਪੁਰ ਸਾਹਿਬ, 25 ਜੁਲਾਈ (ਜੇ. ਐਸ. ਨਿੱਕੂਵਾਲ)-ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਰੂਪਨਗਰ ਤੇ ਸ਼ਹੀਦ ਭਗਤ ਸਿੰਘ ਨਗਰ ਜ਼ੋਨ ਦੇ ਸ੍ਰੀ ਅਨੰਦਪੁਰ ਵਲੋਂ ਨੈਤਿਕ ਸਿੱਖਿਆ ਇਮਤਿਹਾਨ ਤੇ ਅਕਾਦਮਿਕ ਕਾਰਜਾਂ ਵਿਚ ਸਹਿਯੋਗ ਕਰਨ ਵਾਲੇ ਅਧਿਆਪਕਾਂ ਨੂੰ ਸਨਮਾਨਿਤ ਕਰਨ ਲਈ ਭਾਈ ਨੰਦ ਲਾਲ ਪਬਲਿਕ ਸਕੂਲ ਅਨੰਦਪੁਰ ਸਾਹਿਬ ਵਿਖੇ ‘ਅਧਿਆਪਕ ਸਨਮਾਨ ਸਮਾਰੋਹ’ ਕਰਵਾਇਆ। ਸਮਾਰੋਹ ਦੀ ਆਰੰਭਤਾ ਸਕੂਲੀ ਵਿਦਿਆਰਥੀਆਂ ਵਲੋਂ ਸ਼ਬਦ ਗਾਇਨ ਰਾਹੀਂ ਕੀਤੀ ਗਈ। ਇਸ ਮੌਕੇ ਪ੍ਰਿੰਸੀਪਲ ਸਤਨਾਮ ਸਿੰਘ ਵਲੋਂ ਆਏ ਹੋਏ ਮਹਿਮਾਨਾਂ ਨੂੰ “ਜੀ ਆਇਆਂ ਨੂੰ” ਆਖਿਆ ਗਿਆ। ਜ਼ੋਨਲ ਪ੍ਰਧਾਨ ਬਿਕਰਮਜੀਤ ਸਿੰਘ ਵਲੋਂ ਜਥੇਬੰਦੀ ਦਾ ਇਤਿਹਾਸ ਤੇ ਸੇਵਾ ਕਾਰਜਾਂ ਸੰਬੰਧੀ, ਪ੍ਰਿੰਸੀਪਲ ਸੁਖਬੀਰ ਸਿੰਘ ਵਲੋਂ ਅਧਿਆਪਨ ਵਿਸ਼ੇ ’ਤੇ ਦਲਵਿੰਦਰ ਸਿੰਘ ਸਮੀਰੋਵਾਲ ਵਲੋਂ ਕਵਿਤਾ, ਸ਼ਮਸ਼ੇਰ ਸਿੰਘ ਕੋਟਲਾ ਵਲੋਂ ਗੀਤ ਦੀ ਲਾਜਵਾਬ ਪੇਸ਼ਕਾਰੀ ਕੀਤੀ ਗਈ। ਸਮਾਰੋਹ ਦਰਮਿਆਨ ਹਾਜ਼ਰੀਨ ਅਧਿਆਪਕਾਂ ਵਲੋਂ ਆਪਣੇ ਵਿਚਾਰ ਪੇਸ਼ ਕਰਦਿਆਂ ਜਥੇਬੰਦੀ ਦੇ ਕੀਤੇ ਜਾਂਦੇ ਕਾਰਜਾਂ ਦੀ ਭਰਪੂਰ ਸ਼ਲਾਘਾ ਕੀਤੀ ਗਈ। ਸਮਾਰੋਹ ਵਿਚ 100 ਦੇ ਕਰੀਬ ਅਧਿਆਪਕ, ਪ੍ਰਿੰਸੀਪਲਾਂ, ਮੁੱਖ ਅਧਿਆਪਕਾਂ ਅਤੇ 50 ਦੇ ਕਰੀਬ ਵਲੰਟੀਅਰਾਂ ਨੂੰ ਸਨਮਾਨਿਤ ਕੀਤਾ। ਜ਼ਿਲ੍ਹਾ ਸਿੱਖਿਆ ਅਫ਼ਸਰ ਪ੍ਰੇਮ ਕੁਮਾਰ ਮਿੱਤਲ ਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਇੰਦਰਜੀਤ ਸਿੰਘ ਵਲੋਂ ਬਤੌਰ ਮੁੱਖ ਮਹਿਮਾਨ ਸ਼ਾਮਿਲ ਹੋ ਕੇ ਵਧਾਈ ਤੇ ਭਵਿੱਖ ਲਈ ਸ਼ੁੱਭ ਕਾਮਨਾਵਾਂ ਦਿੱਤੀਆਂ ਗਈਆਂ। ਇਨ੍ਹਾਂ ਤੋਂ ਇਲਾਵਾ ਡਾ. ਜਸਵੀਰ ਸਿੰਘ ਪ੍ਰਿੰਸੀਪਲ ਸ੍ਰੀ ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਮੂਲੀਅਤ ਕੀਤੀ। ਇਨ੍ਹਾਂ ਤੋਂ ਇਲਾਵਾ ਹਰਮੋਹਿੰਦਰ ਸਿੰਘ ਨੰਗਲ, ਪ੍ਰਿੰਸੀਪਲ ਨਰਿੰਦਰ ਕੁਮਾਰ ਮੁਸਾਫ਼ਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਟੋਭਾ, ਬੀ. ਪੀ. ਈ. ਓ. ਰਾਕੇਸ਼ ਕੁਮਾਰ ਰੋੜੀ ਤੇ ਰੁਪਿੰਦਰ ਜੀਤ ਕੌਰ ਵਲੋਂ ਆਪਣੇ ਵਿਚਾਰ ਸਾਂਝੇ ਕੀਤੇ ਗਏ। ਮੰਚ ਸੰਚਾਲਨ ਦੀ ਭੂਮਿਕਾ ਰਣਜੀਤ ਸਿੰਘ ਪ੍ਰਧਾਨ ਅਨੰਦਪੁਰ ਸਾਹਿਬ ਵਲੋਂ ਕੀਤਾ। ਸਮਾਗਮ ਦੌਰਾਨ ਪੰਜੀਕਰਨ ਦੀ ਸੇਵਾ ਸੰਤ ਬਾਬਾ ਸੇਵਾ ਸਿੰਘ ਮੈਮੋਰੀਅਲ ਕਾਲਜ ਰਾਏਪੁਰ ਮੁੰਨੇ ਦੀਆਂ ਵਿਦਿਆਰਥਣਾਂ ਸ਼ਸ਼ੀ, ਸਾਨੀਆ, ਪ੍ਰਭਜੋਤ ਕੌਰ ਤੇ ਪੁਸ਼ਪਾ ਦੇਵੀ ਵਲੋਂ ਬਾਖ਼ੂਬੀ ਨਿਭਾਈ ਗਈ। ਸਮਾਰੋਹ ਲਈ ਇੰਦਰਪ੍ਰੀਤ ਕੌਰ, ਸੁਖਜਿੰਦਰ ਕੌਰ, ਪ੍ਰਿਤਪਾਲ ਸਿੰਘ ਗੰਡਾ, ਭੁਪਿੰਦਰ ਪਾਲ ਸਿੰਘ ਤਲਵਾੜ ਪ੍ਰਧਾਨ ਲਾਇਨਜ਼ ਕਲੱਬ, ਨਿਰਵੈਰ ਸਿੰਘ ਅਰਸ਼ੀ, ਅਜੇ ਕੁਮਾਰ ਬੈਂਸ, ਬਲਦੇਵ ਬੈਂਸ, ਮਹਿੰਦਰ ਸਿੰਘ ਭਸੀਨ ਵਲੋਂ ਵਿਸ਼ੇਸ਼ ਸਹਿਯੋਗ ਕੀਤਾ। ਇਸ ਮੌਕੇ ਪ੍ਰਿੰਸੀਪਲ ਸੁਖਪਾਲ ਕੌਰ ਵਾਲੀਆ, ਸੁੰਦਰ ਕੌਰ, ਸਤਿੰਦਰ ਕੌਰ, ਮਨਦੀਪ ਸਿੰਘ ਜ਼ੋਨਲ ਸਕੱਤਰ, ਕੈਪਟਨ ਗੁਰਪ੍ਰੀਤਮ ਸਿੰਘ, ਭੁਪਿੰਦਰ ਸਿੰਘ, ਸੁਰਿੰਦਰ ਪਾਲ ਸਿੰਘ, ਜਗਤਾਰ ਸਿੰਘ, ਹਰਪ੍ਰੀਤ ਸਿੰਘ, ਸ਼ਵਿਦੀਪ ਸਿੰਘ ਅਤੇ ਦਲਜੀਤ ਸਿੰਘ, ਗੁਰਸੇਵਕ ਸਿੰਘ, ਗੁਰਪ੍ਰੀਤ ਸਿੰਘ ਗੋਲਡੀ, ਕੈਪਟਨ ਦਲਜੀਤ ਸਿੰਘ, ਗੁਰਪ੍ਰੀਤ ਸਿੰਘ ਭੈਣੀ, ਜਸਵੀਰ ਸਿੰਘ, ਤੇਜਪਾਲ ਸਿੰਘ, ਗੁਰਪਾਲ ਸਿੰਘ, ਹਰੀਸ਼ ਚੰਦਰ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਕਬਰਸਤਾਨ ਮਸਲੇ ਨੂੰ ਲੈ ਕੇ ਮੇਰੇ ’ਤੇ ਹੋਇਆ ਪਰਚਾ ਸਿਆਸਤ ਤੋਂ ਪ੍ਰੇਰਿਤ-ਬਾਜਵਾ ਅਗਲੀ ਖ਼ਬਰ ਇਵਨਿੰਗ ਵਿਭਾਗ ਨੇ ਦਾਖ਼ਲੇ ਤੋਂ ਪਹਿਲਾਂ ਦੀਆਂ ਪੁੱਛਗਿੱਛਾਂ ਤੇ ਕੌਂਸਲਿੰਗ ਲਈ ਆਨਲਾਈਨ ਹੈਲਪਡੈਸਕ ਦੀ ਕੀਤੀ ਸ਼ੁਰੂਆਤ
Ad Position 24
No active advertisement