02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-07-2026

ਪੰਜਾਬ ਸਰਕਾਰ ਦੀਆਂ ਲੋਕ ਪੱਖੀ ਸਕੀਮਾਂ ਨਾਲ ਆਮ ਲੋਕਾਂ ਨੂੰ ਮਿਲ ਰਿਹਾ ਵੱਡਾ ਲਾਭ-ਦੇਸ ਰਾਜ ਸੈਣੀ

Ad Position 21
No active advertisement
ਅਜੀਤ ਡੈਸਕ 26-07-2026
ਨੂਰਪੁਰ ਬੇਦੀ, 25 ਜੁਲਾਈ (ਹਰਦੀਪ ਸਿੰਘ ਢੀਂਡਸਾ)-ਜ਼ਿਲ੍ਹਾ ਪ੍ਰੀਸ਼ਦ ਰੂਪਨਗਰ ਦੇ ਉਪ ਚੇਅਰਮੈਨ ਤੇ ਸੀਨੀਅਰ ‘ਆਪ’ ਆਗੂ ਦੇਸ ਰਾਜ ਸੈਣੀ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਲੋਕ ਭਲਾਈ ਲਈ ਕਈ ਅਹਿਮ ਸਕੀਮਾਂ ਚਲਾਈਆਂ ਜਾ ਰਹੀਆਂ ਹਨ, ਜਿਨ੍ਹਾਂ ਦਾ ਲਾਭ ਸੂਬੇ ਦੇ ਹਰ ਵਰਗ ਤੱਕ ਪਹੁੰਚ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਦਾ ਮਕਸਦ ਆਮ ਲੋਕਾਂ ਦੀ ਜ਼ਿੰਦਗੀ ਨੂੰ ਹੋਰ ਸੁਖਾਲਾ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਰੂਪਨਗਰ ਹਲਕੇ ਦੇ ਪਿੰਡਾਂ ਵਿਚ ਹਲਕਾ ਵਿਧਾਇਕ ਦਿਨੇਸ਼ ਚੱਢਾ ਦੀ ਅਗਵਾਈ ਵਿਚ ਨਵੇਂ ਰਾਸ਼ਨ ਕਾਰਡ ਬਣਾਉਣ ਦੀ ਪ੍ਰਕਿਰਿਆ ਸ਼ੁਰੂ ਕੀਤੀ ਗਈ ਹੈ, ਤਾਂ ਜੋ ਯੋਗ ਪਰਿਵਾਰਾਂ ਨੂੰ ਸਰਕਾਰੀ ਯੋਜਨਾਵਾਂ ਦਾ ਲਾਭ ਮਿਲ ਸਕੇ। ਇਸ ਦੇ ਨਾਲ ਹੀ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਰਾਹੀਂ ਬਜ਼ੁਰਗਾਂ ਤੇ ਸ਼ਰਧਾਲੂਆਂ ਨੂੰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਉਣ ਦੀ ਸੁਵਿਧਾ ਦਿੱਤੀ ਜਾ ਰਹੀ ਹੈ। ਦੇਸ ਰਾਜ ਸੈਣੀ ਨੇ ਕਿਹਾ ਕਿ 10 ਲੱਖ ਤੱਕ ਮੁਫ਼ਤ ਇਲਾਜ ਦੀ ਸਹੂਲਤ ਵਰਗੀਆਂ ਸਿਹਤ ਸੰਬੰਧੀ ਯੋਜਨਾਵਾਂ ਲੋਕਾਂ ਲਈ ਵੱਡੀ ਰਾਹਤ ਹਨ। ਉਨ੍ਹਾਂ ਕਿਹਾ ਕਿ ਸਰਕਾਰ ਨੇ ਔਰਤਾਂ ਦੀ ਆਰਥਿਕ ਮਜ਼ਬੂਤੀ ਲਈ 1000 ਤੇ 1500 ਪ੍ਰਤੀ ਮਹੀਨਾ ਸਹਾਇਤਾ ਵਿੱਤੀ ਸਹਾਇਤਾ ਦਿੱਤੀ ਗਈ ਹੈ, ਉਨ੍ਹਾਂ ਕਿਹਾ ਕਿ 300 ਯੂਨਿਟ ਤੱਕ ਮੁਫ਼ਤ ਬਿਜਲੀ ਦੀ ਸਹੂਲਤ ਨੇ ਲੱਖਾਂ ਪਰਿਵਾਰਾਂ ਦੇ ਘਰੇਲੂ ਖ਼ਰਚ ਵਿਚ ਰਾਹਤ ਦਿੱਤੀ ਹੈ। ਇਸ ਤੋਂ ਇਲਾਵਾ ਸਿੱਖਿਆ, ਸਿਹਤ, ਪੇਂਡੂ ਵਿਕਾਸ, ਰੋਜ਼ਗਾਰ ਅਤੇ ਬੁਨਿਆਦੀ ਢਾਂਚੇ ਦੇ ਖੇਤਰ ਵਿਚ ਵੀ ਸਰਕਾਰ ਵਲੋਂ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ।
Ad Position 22
No active advertisement
ਪਿਛਲੀ ਖ਼ਬਰ ਪੇਪਰ ਲੀਕ ਮਾਮਲਾ : ਈ.ਡੀ. ਵਲੋਂ ਛੱਤੀਸਗੜ੍ਹ ਲੋਕ ਸੇਵਾ ਕਮਿਸ਼ਨ ਦਾ ਸਾਬਕਾ ਚੇਅਰਮੈਨ ਗ੍ਰਿਫ਼ਤਾਰ ਅਗਲੀ ਖ਼ਬਰ ਹਿਮਾਚਲ ਵਲੋਂ ਪੰਜਾਬ ਸਮੇਤ ਹੋਰ ਸੂਬਿਆਂ ਤੋਂ ਵਸੂਲੇ ਜਾ ਰਹੇ ਐਂਟਰੀ ਟੈਕਸ ਦਾ ਮਾਮਲਾ
Ad Position 24
No active advertisement