08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-07-2026

ਬਾਹਮਣ ਮਾਜਰਾ ਤੋਂ ਸ਼ਰਧਾਲੂਆਂ ਦੀ ਬੱਸ ਨੂੰ ਵਿਧਾਇਕ ਚੱਢਾ ਨੇ ਦਿਖਾਈ ਹਰੀ ਝੰਡੀ

Ad Position 21
No active advertisement
ਅਜੀਤ ਡੈਸਕ 27-07-2026
ਨੂਰਪੁਰ ਬੇਦੀ, 26 ਜੁਲਾਈ (ਵਿੰਦਰਪਾਲ ਝਾਂਡੀਆਂ)-ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਹਲਕੇ ਦੇ ਪਿੰਡ ਪਿੰਡ ਬਾਹਮਣ ਮਾਜਰਾ ਤੋਂ ਸ਼ਰਧਾਲੂਆਂ ਨੂੰ ਤੀਰਥ ਯਾਤਰਾ ਲਈ ਲੈ ਕੇ ਜਾਣ ਵਾਲੀ ਬੱਸ ਨੂੰ ਹਲਕਾ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਮੌਕੇ ਵਿਧਾਇਕ ਐਡਵੋਕੇਟ ਚੱਢਾ ਨੇ ਯਾਤਰੀਆਂ ਨੂੰ ਸ਼ੁੱਭਕਾਮਨਾਵਾਂ ਦਿੰਦਿਆਂ ਉਨ੍ਹਾਂ ਦੀ ਸੁਖਦ ਤੇ ਮੰਗਲਮਈ ਯਾਤਰਾ ਦੀ ਕਾਮਨਾ ਕੀਤੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਦਾ ਉਦੇਸ਼ ਸੂਬੇ ਦੇ ਹਰ ਵਰਗ ਨੂੰ ਦੇਸ਼ ਦੇ ਪ੍ਰਸਿੱਧ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਦਾ ਮੌਕਾ ਪ੍ਰਦਾਨ ਕਰਨਾ ਹੈ। ਸ਼ਰਧਾਲੂਆਂ ਨੇ ਪੰਜਾਬ ਸਰਕਾਰ ਅਤੇ ਹਲਕਾ ਵਿਧਾਇਕ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਸਕੀਮ ਖ਼ਾਸ ਕਰਕੇ ਉਨ੍ਹਾਂ ਲੋਕਾਂ ਲਈ ਵਰਦਾਨ ਸਾਬਤ ਹੋ ਰਹੀ ਹੈ, ਜੋ ਆਰਥਿਕ ਕਾਰਨਾਂ ਕਰਕੇ ਤੀਰਥ ਯਾਤਰਾ ਕਰਨ ਤੋਂ ਵਾਂਝੇ ਰਹਿ ਜਾਂਦੇ ਸਨ। ਇਸ ਮੌਕੇ ਸਰਪੰਚ ਅਵਤਾਰ ਸਿੰਘ, ਸਾਬਕਾ ਸਰਪੰਚ ਗੁਰਦੀਪ ਸਿੰਘ ਚਾਹਲ ਅਤੇ ਬਖਸ਼ੀਸ਼ ਸਿੰਘ, ਪੰਚ ਕੇਸਰ ਸਿੰਘ, ਕੈਪਟਨ ਓਂਕਾਰ ਸਿੰਘ, ਦਫ਼ਤਰ ਇੰਚਾਰਜ ਨਰਿੰਦਰ ਸਿੰਘ ਚਾਹਲ, ਪੰਚ ਧਰਮਿੰਦਰ ਸਿੰਘ, ਕਮਲਜੀਤ ਸਿੰਘ ਸਮੇਤ ਵੱਡੀ ਗਿਣਤੀ ਵਿਚ ਸ਼ਰਧਾਲੂ ਅਤੇ ਪਿੰਡ ਵਾਸੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਲੇਮਪੁਰ ਸਕੂਲ ’ਚ ਵਿਦਿਆਰਥੀਆਂ ਨੂੰ ਸਿੱਖਿਆ ਕ੍ਰਾਂਤੀ ਤਹਿਤ ਵੰਡੇ ਬੈਗ ਅਗਲੀ ਖ਼ਬਰ ਗੋਬਿੰਦ ਸਾਗਰ ’ਚੋਂ ਸਿਲਟ ਕੱਢਣ ਲਈ ਤਿੰਨ ਵੱਡੇ ਅਦਾਰੇ ਅੱਗੇ ਆਏ
Ad Position 24