ਸ੍ਰੀ ਚਮਕੌਰ ਸਾਹਿਬ, 26 ਜੁਲਾਈ (ਜਗਮੋਹਣ ਸਿੰਘ ਨਾਰੰਗ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਲੇਮਪੁਰ ਵਿਖੇ ਸਿੱਖਿਆ ਕ੍ਰਾਂਤੀ ਤਹਿਤ ਗਿਆਰ੍ਹਵੀਂ ਅਤੇ ਬਾਰ੍ਹਵੀਂ ਜਮਾਤ ਦੇ 55 ਵਿਦਿਆਰਥੀਆਂ ਨੂੰ ਬੈਗ ਵੰਡੇ ਗਏ। ਜਿਨ੍ਹਾਂ ਨੂੰ ਵੰਡਣ ਦੀ ਰਸਮ ਮੁੱਖ ਮਹਿਮਾਨ ਬਲਾਕ ਸੰਮਤੀ ਖਰੜ ਦੇ ਵਾਈਸ ਚੇਅਰਮੈਨ ਨਿਰਪਾਲ ਸਿੰਘ ਮੰਡੇਰ ਨੇ ਅਦਾ ਕੀਤੀ। ਇਸ ਮੌਕੇ ਉਨ੍ਹਾਂ ਨਾਲ ਦਲਿਤ ਵਿਕਾਸ ਬੋਰਡ ਦੇ ਚੇਅਰਮੈਨ ਅਮਰੀਕ ਸਿੰਘ ਢੰਗਰਾਲੀ, ਗਗਨਦੀਪ ਸਿੰਘ ਬਲਾਕ ਪ੍ਰਧਾਨ ਅਤੇ ਜੋਬਨਦੀਪ ਸਿੰਘ ਵੀ ਸਨ। ਇਸ ਮੌਕੇ ਪ੍ਰਿੰਸੀਪਲ ਪਵਨ ਕੁਮਾਰ ਨੇ ਸਕੂਲ ਵਿਚ ਕੀਤੇ ਜਾ ਰਹੇ ਕਾਰਜਾਂ ਦਾ ਜ਼ਿਕਰ ਕੀਤਾ। ਪਿੰਡ ਦੀ ਸਰਪੰਚ ਸੁਰਜੀਤ ਕੌਰ ਮਾਵੀ ਨੇ ਸਾਰਿਆਂ ਦਾ ਧੰਨਵਾਦ ਕੀਤਾ। ਇਸ ਮੌਕੇ ਸਕੂਲ ਪ੍ਰਬੰਧਕੀ ਕਮੇਟੀ ਦੇ ਚੇਅਰਮੈਨ ਹਾਕਮ ਸਿੰਘ ਤੇ ਸਮੂਹ ਮੈਂਬਰਾਂ ਸਮੇਤ ਸਕੂਲ ਦੇ ਵਿਦਿਆਰਥੀ ਤੇ ਸਟਾਫ਼ ਮੈਂਬਰ ਮੌਜੂਦ ਸਨ।