08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-07-2026

ਸ੍ਰੀ ਚਮਕੌਰ ਸਾਹਿਬ ’ਚ ਸਫ਼ਾਈ ਸੇਵਕਾਂ ਦੀ ਹੜਤਾਲ ਦਾ ਅਸਰ, ਸੜਕਾਂ, ਗਲੀਆਂ-ਮੁਹੱਲਿਆਂ ’ਚ ਲੱਗੇ ਕੂੜੇ ਦੇ ਢੇਰ

Ad Position 21
No active advertisement
ਅਜੀਤ ਡੈਸਕ 27-07-2026
ਸ੍ਰੀ ਚਮਕੌਰ ਸਾਹਿਬ, 26 ਜੁਲਾਈ (ਜਗਮੋਹਣ ਸਿੰਘ ਨਾਰੰਗ)- ਸ੍ਰੀ ਚਮਕੌਰ ਸਾਹਿਬ ਨਗਰ ਕੌਂਸਲ ਦੇ ਸਫ਼ਾਈ ਸੇਵਕਾਂ ਵਲੋਂ ਕੀਤੀ ਗਈ ਹੜਤਾਲ ਕਾਰਨ ਸ਼ਹਿਰ ਦੀ ਸਫ਼ਾਈ ਵਿਵਸਥਾ ਪੂਰੀ ਤਰ੍ਹਾਂ ਚਰਮਰਾ ਗਈ ਹੈ। ਪਿਛਲੇ ਕਈ ਦਿਨਾਂ ਤੋਂ ਕੂੜਾ ਨਾ ਚੁੱਕੇ ਜਾਣ ਕਾਰਨ ਥਾਂ-ਥਾਂ ਕੂੜੇ ਦੇ ਵੱਡੇ-ਵੱਡੇ ਢੇਰ ਲੱਗੇ ਹੋਏ ਹਨ। ਮੁੱਖ ਬਾਜ਼ਾਰ, ਮੁੱਖ ਸੜਕਾਂ ਅਤੇ ਚੌਂਕਾਂ ‘ਚ ਲੱਗੇ ਕੂੜਾਦਾਨ ਓਵਰਫ਼ਲੋ ਹੋ ਚੁੱਕੇ ਹਨ ਅਤੇ ਕੂੜਾ ਸੜਕਾਂ ‘ਤੇ ਖਿੱਲਰਿਆ ਪਿਆ ਹੈ। ਸੜਕਾਂ ਤੇ ਖਿੱਲਰੇ ਕੂੜੇ ਦੇ ਢੇਰਾਂ ‘ਚ ਬੇਜ਼ਬਾਨ ਪਸ਼ੂ ਮੂੰਹ ਮਾਰਦੇ ਹਾਲਾਤਾਂ ਨੂੰ ਹੋਰ ਗੰਭੀਰ ਬਣਾ ਰਹੇ ਹਨ, ਜੋ ਕਿ ਬੇਹੱਦ ਚਿੰਤਾਜਨਕ ਹੈ। ਸੜਕਾਂ ‘ਤੇ ਖਿੱਲਰੇ ਕੂੜੇ ਕਾਰਨ ਆਉਣ-ਜਾਣ ਵਾਲੇ ਰਾਹਗੀਰਾਂ, ਸੰਗਤਾਂ ਅਤੇ ਸਥਾਨਕ ਦੁਕਾਨਦਾਰਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਗੰਦਗੀ ਕਾਰਨ ਬਦਬੂ ਤੇ ਮੱਖੀਆਂ-ਮੱਛਰਾਂ ਦੀ ਭਰਮਾਰ ਹੋ ਗਈ ਹੈ, ਜਿਸ ਨਾਲ ਡੇਂਗੂ, ਮਲੇਰੀਆ ਵਰਗੀਆਂ ਭਿਆਨਕ ਬਿਮਾਰੀਆਂ ਫੈਲਣ ਦਾ ਖ਼ਤਰਾ ਬਣਿਆ ਹੋਇਆ ਹੈ। ਸਥਾਨਕ ਲੋਕਾਂ ਨੇ ਪੰਜਾਬ ਸਰਕਾਰ/ਸਥਾਨਕ ਸਰਕਾਰਾਂ ਦੇ ਵਿਭਾਗ ਦੇ ਉੱਚ ਅਧਿਕਾਰੀਆਂ ਤੋਂ ਮੰਗ ਕੀਤੀ ਹੈ ਕਿ ਸਫ਼ਾਈ ਸੇਵਕਾਂ ਦੀਆਂ ਮੰਗਾਂ ਨੂੰ ਜਲਦ ਸੁਣ ਕੇ ਹੜਤਾਲ ਖ਼ਤਮ ਕਰਵਾਈ ਜਾਵੇ ਅਤੇ ਸ਼ਹਿਰ ‘ਚ ਸਫ਼ਾਈ ਵਿਵਸਥਾ ਨੂੰ ਤੁਰੰਤ ਬਹਾਲ ਕੀਤਾ ਜਾਵੇ। ਇੱਥੇ ਇਹ ਵੀ ਦੱਸਣਯੋਗ ਹੈ ਕਿ ਕੂੜੇ ਵਿਚ ਲੋਕਾਂ ਸੁੱਟੇ ਪਲਾਸਟਿਕ ਦੇ ਲਿਫ਼ਾਫ਼ੇ ਜੋ ਥੋੜ੍ਹੀ ਹਵਾ ਚੱਲਣ ਤੇ ਸੜਕਾਂ ਅਤੇ ਬਜਾਰਾਂ ਵਿਚ ਖਿੱਲਰੇ ਸਫ਼ਾਈ ਪਸੰਦ ਲੋਕਾਂ ਦੇ ਮੂੰਹ ਚਿੜਾ ਰਹੇ ਹਨ, ਜਦਕਿ ਬਰਸਾਤ ਦਾ ਮੌਸਮ ਹੋਣ ਕਾਰਨ ਥੋੜ੍ਹੇ ਜਿਹੇ ਮੀਂਹ ਨਾਲ ਹੀ ਕੂੜੇ ਦੇ ਢੇਰਾਂ ਚੋਂ ਨਿਕਲਦੇ ਗੰਦੇ ਪਾਣੀ ਅਤੇ ਉਸ ਵਿਚੋਂ ਮਾਰਦੀ ਬਦਬੂ ਸਥਿਤੀ ਨੂੰ ਬਹੁਤ ਹੀ ਗੰਭੀਰ ਬਣਾ ਰਹੇ ਹਨ।
Ad Position 22
No active advertisement
ਪਿਛਲੀ ਖ਼ਬਰ ਮਾਮਲਾ ਨੰਗਲ ਤਹਿਸੀਲ ਦੇ 14 ਪਿੰਡਾਂ ਦਾ ਮਾਲ ਰਿਕਾਰਡ ਗ਼ਾਇਬ ਹੋਣ ਦਾ ਪੰਜਾਬ ਤੇ ਚੰਡੀਗੜ੍ਹ ਮਨੁੱਖੀ ਅਧਿਕਾਰ ਕਮਿਸ਼ਨ ਨੇ ਗ... ਅਗਲੀ ਖ਼ਬਰ ਪੇਪਰ ਲੀਕ ਮਾਮਲੇ ’ਚ ਪ੍ਰਦਰਸ਼ਨ ਦੌਰਾਨ ਤੇਜ ਪ੍ਰਤਾਪ ਯਾਦਵ ਗ੍ਰਿਫ਼ਤਾਰ
Ad Position 24