08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-07-2026

ਨੀਟ ਪ੍ਰੀਖਿਆ ’ਚ ਕਥਿਤ ਬੇਨਿਯਮੀਆਂ ਤੇ ਵਿਦਿਆਰਥੀਆਂ ’ਤੇ ਜਬਰ ਖ਼ਿਲਾਫ਼ ਰੋਸ ਪ੍ਰਦਰਸ਼ਨ

Ad Position 21
No active advertisement
ਅਜੀਤ ਡੈਸਕ 27-07-2026
ਰੂਪਨਗਰ, 26 ਜੁਲਾਈ (ਸਤਨਾਮ ਸਿੰਘ ਸੱਤੀ)- ਨੀਟ ਪ੍ਰੀਖਿਆ ਵਿਚ ਕਥਿਤ ਬੇਨਿਯਮੀਆਂ ਅਤੇ ਵਿਦਿਆਰਥੀਆਂ ਨਾਲ ਹੋਏ ਕਥਿਤ ਧੱਕੇਸ਼ਾਹੀ ਭਰੇ ਵਤੀਰੇ ਦੇ ਵਿਰੋਧ ਵਿਚ ਅੱਜ ਬੇਲਾ ਚੌਂਕ, ਰੂਪਨਗਰ ਵਿਖੇ ਵਿਦਿਆਰਥੀਆਂ ਤੇ ਆਮ ਲੋਕਾਂ ਵਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਨੌਜਵਾਨਾਂ ਦੇ ਹੱਕਾਂ ਦੀ ਰੱਖਿਆ ਲਈ ਡਟ ਕੇ ਸੰਘਰਸ਼ ਕਰਨ ਦਾ ਅਹਿਦ ਵੀ ਲਿਆ ਗਿਆ। ਪ੍ਰਦਰਸ਼ਨ ਨੂੰ ਸੰਬੋਧਨ ਕਰਦਿਆਂ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਕਿਹਾ ਕਿ ਨੀਟ ਪ੍ਰੀਖਿਆ ਨਾਲ ਜੁੜੀਆਂ ਕਥਿਤ ਬੇਨਿਯਮੀਆਂ ਨੇ ਲੱਖਾਂ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀਆਂ ਉਮੀਦਾਂ ਨੂੰ ਝਟਕਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ‘’ਮਿਹਨਤ ਵਿਦਿਆਰਥੀਆਂ ਦੀ, ਨਾਕਾਮੀ ਸਰਕਾਰ ਦੀ’’ ਵਰਗੀ ਸਥਿਤੀ ਕਿਸੇ ਵੀ ਹਾਲਤ ਵਿਚ ਸਵੀਕਾਰ ਨਹੀਂ ਕੀਤੀ ਜਾ ਸਕਦੀ। ਉਨ੍ਹਾਂ ਕਿਹਾ ਕਿ ਦਿੱਲੀ ਦੇ ਜੰਤਰ-ਮੰਤਰ ਵਿਖੇ ਸ਼ਾਂਤਮਈ ਢੰਗ ਨਾਲ ਆਪਣੀਆਂ ਮੰਗਾਂ ਰੱਖ ਰਹੇ ਵਿਦਿਆਰਥੀਆਂ ਨਾਲ ਕੀਤੀ ਗਈ ਕਥਿਤ ਸਖ਼ਤੀ ਲੋਕਤੰਤਰਿਕ ਕਦਰਾਂ-ਕੀਮਤਾਂ ਦੇ ਉਲਟ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਨੌਜਵਾਨਾਂ ਦੇ ਭਵਿੱਖ ਨਾਲ ਕਿਸੇ ਵੀ ਤਰ੍ਹਾਂ ਦਾ ਖਿਲਵਾੜ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਵਿਦਿਆਰਥੀਆਂ ਦੇ ਹੱਕਾਂ ਦੀ ਰੱਖਿਆ ਲਈ ਹਰ ਪੱਧਰ ‘ਤੇ ਆਵਾਜ਼ ਬੁਲੰਦ ਕੀਤੀ ਜਾਵੇਗੀ। ਵਿਧਾਇਕ ਚੱਢਾ ਨੇ ਵਿਦਿਆਰਥੀਆਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੇ ਹੱਕਾਂ, ਸਿੱਖਿਆ ਅਤੇ ਭਵਿੱਖ ਦੀ ਸੁਰੱਖਿਆ ਲਈ ਹਰ ਸੰਭਵ ਯਤਨ ਕੀਤੇ ਜਾਣਗੇ ਅਤੇ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਉਚਿੱਤ ਮੰਚਾਂ ਤੱਕ ਪਹੁੰਚਾਇਆ ਜਾਵੇਗਾ। ਇਸ ਮੌਕੇ ਰੋਪੜ ਦੇ ਪ੍ਰਧਾਨ ਸੰਜੀਵ ਗੌਤਮ, ਮਾਰਕੀਟ ਕਮੇਟੀ ਦੇ ਚੇਅਰਮੈਨ ਭਾਗ ਸਿੰਘ ਮੈਦਾਨ, ਚੇਅਰਮੈਨ ਮਲਕੀਤ ਭੰਗੂ, ਪ੍ਰਧਾਨ ਚੇਤਨ ਕਾਲੀਆ, ਮੁਲਾਜ਼ਮ ਆਗੂ ਬਨ੍ਹਵਾਰੀ ਲਾਲ ਸਮੇਤ ਹੋਰ ਆਗੂ ਅਤੇ ਵੱਡੀ ਗਿਣਤੀ ਵਿਚ ਵਿਦਿਆਰਥੀ ਤੇ ਸਮਰਥਕ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਅਜੈਵੀਰ ਸਿੰਘ ਲਾਲਪੁਰਾ ਨੇ ਕੇਂਦਰੀ ਕਾਨੂੰਨ ਤੇ ਨਿਆਂ ਮੰਤਰੀ ਨਾਲ ਕੀਤੀ ਮੁਲਾਕਾਤ ਅਗਲੀ ਖ਼ਬਰ ਏ. ਆਈ. ਓ. ਸੀ. ਡੀ. ਦੇ ਰਾਸ਼ਟਰੀ ਫੋਰਮ ’ਚ ਪੰਜਾਬ ਦੇ ਕੈਮਿਸਟਾਂ ਦੇ ਮੁੱਦੇ ਕੀਤੇ ਉਜਾਗਰ-ਸੁਦਰਸ਼ਨ ਚੌਧਰੀ
Ad Position 24