05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-07-2026

ਪਾਵਰਕਾਮ ਮੁਲਾਜ਼ਮਾਂ ਦੀ ਹੜਤਾਲ ਖਤਮ, ਖਪਤਕਾਰਾਂ ਨੇ ਲਿਆ ਸੁੱਖ ਦਾ ਸਾਹ

Ad Position 21
No active advertisement
ਅਜੀਤ ਡੈਸਕ 28-07-2026
ਨੂਰਪੁਰ ਬੇਦੀ, 27 ਜੁਲਾਈ (ਰਾਜੇਸ਼ ਚੌਧਰੀ ਤਖ਼ਤਗੜ੍ਹ)-6 ਦਿਨਾਂ ਤੋਂ ਚੱਲ ਰਹੀ ਪਾਵਰਕਾਮ ਮੁਲਾਜ਼ਮਾਂ ਦੀ ਹੜਤਾਲ ਦੇਰ ਰਾਤ ਸਰਕਾਰ ਨਾਲ ਹੋਏ ਲਿਖਤੀ ਸਮਝੌਤੇ ਤੋਂ ਬਾਅਦ ਸਮਾਪਤ ਹੋ ਗਈ। ਉਪਰੰਤ ਸੋਮਵਾਰ ਨੂੰ ਸਮੁੱਚੇ ਪਾਵਰਕਾਮ ਮੁਲਾਜ਼ਮ ਆਪਣੇ-ਆਪਣੇ ਕੰਮਾਂ ’ਤੇ ਪਰਤ ਆਏ, ਜਿਸ ਨਾਲ ਬਿਜਲੀ ਸਪਲਾਈ ਪ੍ਰਭਾਵਿਤ ਹੋਣ ਕਾਰਨ ਪਿਛਲੇ ਕਈ ਦਿਨਾਂ ਤੋਂ ਭਾਰੀ ਪ੍ਰੇਸ਼ਾਨੀ ਝੱਲ ਰਹੇ ਖਪਤਕਾਰਾਂ ਨੂੰ ਵੱਡੀ ਰਾਹਤ ਮਿਲੀ ਹੈ। ਹਾਲਾਂਕਿ ਵਿਭਾਗ ਦੇ ਆਊਟਸੋਰਸ ਕਾਮੇ (ਸੀ.ਐਚ.ਵੀ.) ਅਜੇ ਵੀ ਆਪਣੀਆਂ ਮੰਗਾਂ ਨੂੰ ਲੈ ਕੇ ਹੜਤਾਲ ’ਤੇ ਡਟੇ ਹੋਏ ਹਨ। ਜ਼ਿਕਰਯੋਗ ਹੈ ਕਿ ਪਾਵਰਕਾਮ ਮੁਲਾਜ਼ਮਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਸੂਬਾ ਪੱਧਰ ’ਤੇ ਹੜਤਾਲ ਸ਼ੁਰੂ ਕੀਤੀ ਹੋਈ ਸੀ। ਜਿਸ ਦੌਰਾਨ ਕਈ ਥਾਵਾਂ ’ਤੇ ਬਿਜਲੀ ਸਪਲਾਈ ਪ੍ਰਭਾਵਿਤ ਰਹੀ ਅਤੇ ਖਪਤਕਾਰਾਂ ਨੂੰ ਲੰਬੇ-ਲੰਬੇ ਬਿਜਲੀ ਕੱਟਾਂ ਦਾ ਸਾਹਮਣਾ ਕਰਨਾ ਪਿਆ। ਦੇਰ ਰਾਤ ਸਰਕਾਰ ਅਤੇ ਮੁਲਾਜ਼ਮ ਜਥੇਬੰਦੀਆਂ ਵਿਚਾਲੇ ਹੋਏ ਸਮਝੌਤੇ ਤੋਂ ਬਾਅਦ ਜਥੇਬੰਦੀਆਂ ਨੇ ਆਪਣਾ ਸੰਘਰਸ਼ ਵਾਪਸ ਲੈਣ ਦਾ ਐਲਾਨ ਕਰ ਦਿੱਤਾ। ਮੁਲਾਜ਼ਮ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਕਿਹਾ ਕਿ ਖਪਤਕਾਰਾਂ ਨੂੰ ਕਿਸੇ ਵੀ ਕਿਸਮ ਦੀ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਰਹਿੰਦੇ ਸਾਰੇ ਕੰਮ ਜਲਦ ਤੋਂ ਜਲਦ ਮੁਕੰਮਲ ਕਰਕੇ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਈ ਜਾਵੇਗੀ। ਦੂਜੇ ਪਾਸੇ ਵਿਭਾਗ ਦੇ ਆਊਟਸੋਰਸ ਕਾਮੇ (ਸੀ.ਐਚ.ਵੀ.) ਅਜੇ ਵੀ ਹੜਤਾਲ ’ਤੇ ਹਨ। ਇਸ ਕਾਰਨ ਮੁਲਾਜ਼ਮਾਂ ਦੀ ਘਾਟ ਦੇ ਚੱਲਦਿਆਂ ਕੁਝ ਖੇਤਰਾਂ ’ਚ ਕੰਮਕਾਜ ਦੀ ਰਫ਼ਤਾਰ ’ਤੇ ਅਸਰ ਪੈ ਸਕਦਾ ਹੈ। ਪਾਵਰਕਾਮ ਨੂਰਪੁਰ ਬੇਦੀ ਦੇ ਐਸ.ਡੀ.ਓ. ਰਾਜੇਸ਼ ਸ਼ਰਮਾ ਨੇ ਖਪਤਕਾਰਾਂ ਨੂੰ ਭਰੋਸਾ ਦਿਵਾਇਆ ਕਿ ਰਹਿੰਦੇ ਫਾਲਟਾਂ ਨੂੰ ਜਲਦੀ ਦੂਰ ਕਰਕੇ ਬਿਜਲੀ ਸਪਲਾਈ ਯਕੀਨੀ ਬਣਾਈ ਜਾਵੇਗੀ
Ad Position 22
No active advertisement
ਪਿਛਲੀ ਖ਼ਬਰ ਪੁਰਖਾਲੀ ਦੀਆਂ ਸੜਕਾਂ ’ਤੇ ਬੇਸਹਾਰਾ ਪਸ਼ੂਆਂ ਦੀ ਭਰਮਾਰ, ਪ੍ਰਸ਼ਾਸਨ ਨਹੀਂ ਲੈ ਰਿਹਾ ਲੋਕਾਂ ਦੀ ਸਾਰ ਸਰਕਾਰਾਂ ਦੇ ਪਿੰਡਾਂ... ਅਗਲੀ ਖ਼ਬਰ ਮਨੀਸ਼ ਸਿਸੋਦੀਆ ਵਲੋਂ ਰੂਪਨਗਰ ਆਈ. ਏ. ਐਸ. ਅਕੈਡਮੀ ਦਾ ਉਦਘਾਟਨ
Ad Position 24
No active advertisement