05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-07-2026

ਪੁਰਖਾਲੀ ਦੀਆਂ ਸੜਕਾਂ ’ਤੇ ਬੇਸਹਾਰਾ ਪਸ਼ੂਆਂ ਦੀ ਭਰਮਾਰ, ਪ੍ਰਸ਼ਾਸਨ ਨਹੀਂ ਲੈ ਰਿਹਾ ਲੋਕਾਂ ਦੀ ਸਾਰ ਸਰਕਾਰਾਂ ਦੇ ਪਿੰਡਾਂ ’ਚ ਗਊਸ਼ਲਾਵਾਂ ਖੋਲ੍ਹਣ ਦੇ ਦਾਅਵੇ ਹੋਏ ਖੋਖਲੇ ਸਾਬਿਤ

Ad Position 21
No active advertisement
ਅਜੀਤ ਡੈਸਕ 28-07-2026
ਪੁਰਖਾਲੀ, 27 ਜੁਲਾਈ (ਅੰਮ੍ਰਿਤਪਾਲ ਸਿੰਘ ਬੰਟੀ)- ਪੁਰਖਾਲੀ ਵਿਖ਼ੇ ਬੇਸਹਾਰਾ ਪਸ਼ੂਆਂ ਦੀ ਵਧ ਰਹੀ ਭਰਮਾਰ ਇਲਾਕਾ ਵਾਸੀਆਂ ਲਈ ਸਿਰਦਰਦੀ ਬਣੀ ਹੋਈ ਹੈ। ਇਸ ਸਬੰਧੀ ਨਿਰਮਲ ਸਿੰਘ ਸਰਪੰਚ ਪੁਰਖਾਲੀ, ਸਾਬਕਾ ਸਰਪੰਚ ਬਲਜੀਤ ਸਿੰਘ, ਸੇਵਾ ਮੁਕਤ ਐਕਸੀਅਨ ਗੁਰਪਾਲ ਸਿੰਘ, ਸਾਬਕਾ ਸਰਪੰਚ ਦਿਲਬਰ ਸਿੰਘ, ਆੜ੍ਹਤੀ ਮੇਜਰ ਸਿੰਘ, ਜ਼ਿਲ੍ਹਾ ਕਿਸਾਨ ਕਾਂਗਰਸ ਦੇ ਪ੍ਰਧਾਨ ਹਰਪ੍ਰੀਤ ਸਿੰਘ ਹਿਰਦਾਪੁਰ, ਜਨਰਲ ਸਕੱਤਰ ਗੁਰਜੀਤ ਸਿੰਘ ਚੈੜੀਆਂ, ਕਿਸਾਨ ਆਗੂ ਦਿਲਬਰ ਸਿੰਘ, ਸਾਬਕਾ ਸਰਪੰਚ ਸੁਰਜੀਤ ਸਿੰਘ ਪੰਜੋਲੀ, ਪਰਵਿੰਦਰ ਸਿੰਘ ਸਿੱਧੂ, ਸਾਬਕਾ ਸਰਪੰਚ ਗੁਰਚਰਨ ਸਿੰਘ ਚੰਨੀ ਮੀਆਂਪੁਰ, ਕਾਮਰੇਡ ਕੁਲਵੰਤ ਸਿੰਘ ਪੰਜੋਲਾ, ਨੇਤਰ ਸਿੰਘ ਪੰਜੋਲੀ ਆਦਿ ਸ਼ਖ਼ਸੀਅਤਾਂ ਨੇ ਕਿਹਾ ਕਿ ਸਰਕਾਰਾਂ ਵਲੋਂ ਬੇਸਹਾਰਾ ਪਸ਼ੂਆਂ ਦੀ ਸੰਭਾਲ ਲਈ ਗਊਸ਼ਾਲਾਵਾਂ ਬਣਾਉਣ ਦੇ ਦਾਅਵੇ ਸਭ ਝੂਠ ਸਾਬਿਤ ਹੋਏ ਹਨ। ਉਨ੍ਹਾਂ ਦੱਸਿਆ ਕਿ ਪੁਰਖਾਲੀ ਅਤੇ ਇਸ ਦੇ ਆਸ ਪਾਸ ਦੇ ਪਿੰਡਾਂ ’ਚ ਬੇਸਹਾਰਾ ਪਸ਼ੂਆਂ ਦੀ ਗਿਣਤੀ ਬਹੁਤ ਜਿਆਦਾ ਵੱਧ ਗਈ ਹੈ। ਉਨ੍ਹਾਂ ਦੱਸਿਆ ਕਿ ਪੁਰਖਾਲੀ ਬੱਸ ਅੱਡੇ ਤੋਂ ਲੈ ਕੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੁਰਖਾਲੀ ਤੱਕ ਅਵਾਰਾ ਪਸ਼ੂਆਂ ਦੀ ਪੂਰੀ ਸਰਦਾਰੀ ਰਹਿੰਦੀ ਹੈ। ਉਨ੍ਹਾਂ ਦੱਸਿਆ ਕਿ ਬੇਸਹਾਰਾ ਪਸ਼ੂਆਂ ਦੀ ਦਹਿਸ਼ਤ ਕਾਰਨ ਬੱਚਿਆਂ ਨੂੰ ਸਕੂਲ ਜਾਣਾ ਔਖਾ ਹੋਇਆ ਪਿਆ ਹੈ ਅਤੇ ਆਮ ਲੋਕਾਂ ਨੂੰ ਘਰੋਂ ਬਾਹਰ ਨਿਕਲਣਾ ਅਤੇ ਸੜਕ ਪਾਰ ਕਰਨੀ ਸਭ ਔਖਾ ਹੋਇਆ ਪਿਆ ਹੈ। ਉਨ੍ਹਾਂ ਦੱਸਿਆ ਕਿ ਇਹ ਜਿਆਦਾਤਰ ਪਸ਼ੂ ਪੁਰਖਾਲੀ ਸਕੂਲ ਦੇ ਨੇੜੇ ਤੇੜੇ ਘੁੰਮਦੇ ਰਹਿੰਦੇ ਹਨ ਅਤੇ ਬੈਠੇ ਰਹਿੰਦੇ ਹਨ, ਜੋ ਕਿ ਬੱਚਿਆਂ ਲਈ ਵੱਡੀ ਸਿਰਦਰਦੀ ਬਣੇ ਹੋਏ ਹਨ। ਇਹ ਵੀ ਦੱਸਣਯੋਗ ਹੈ ਕਿ ਕੁੱਝ ਸਾਲ ਪਹਿਲਾਂ ਇੱਕ ਸਾਨ੍ਹ ਵਲੋਂ ਪੁਰਖਾਲੀ ਦੇ ਇੱਕ ਬਜ਼ੁਰਗ ਦੀ ਜਾਨ ਵੀ ਲੈ ਲਈ ਸੀ। ਪਤਵੰਤਿਆਂ ਨੇ ਕਿਹਾ ਕਿ ਪ੍ਰਸ਼ਾਸਨ ਦੇ ਅਧਿਕਾਰੀਆਂ ਨੂੰ ਇਲਾਕੇ ਦੇ ਪਿੰਡਾਂ ਦੇ ਲੋਕਾਂ ਦੀ ਕੋਈ ਸਾਰ ਲੈਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਇਹ ਪਸ਼ੂ ਕਿਸੇ ਦਾ ਵੀ ਜਾਨੀ ਨੁਕਸਾਨ ਕਰ ਸਕਦੇ ਹਨ।
Ad Position 22
No active advertisement
ਪਿਛਲੀ ਖ਼ਬਰ ਡਾ. ਸੁਭਾਸ਼ ਸ਼ਰਮਾ ਨੇ ਸਫ਼ਾਈ ਕਾਮਿਆਂ ਦੇ ਸੰਘਰਸ਼ ਨੂੰ ਦਿੱਤਾ ਸਮਰਥਨ ਅਗਲੀ ਖ਼ਬਰ ਪਾਵਰਕਾਮ ਮੁਲਾਜ਼ਮਾਂ ਦੀ ਹੜਤਾਲ ਖਤਮ, ਖਪਤਕਾਰਾਂ ਨੇ ਲਿਆ ਸੁੱਖ ਦਾ ਸਾਹ
Ad Position 24
No active advertisement