05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-07-2026

ਸਿਹਤ ਵਿਭਾਗ ਵਲੋਂ ਐੱਚ. ਪੀ. ਵੀ. ਟੀਕਾਕਰਨ ਸੰਬੰਧੀ ਕੀਤੀ ਮੀਟਿੰਗ

Ad Position 21
No active advertisement
ਅਜੀਤ ਡੈਸਕ 28-07-2026
ਮੋਰਿੰਡਾ, 27 ਜੁਲਾਈ (ਤਰਲੋਚਨ ਸਿੰਘ ਕੰਗ)- ਮੋਰਿੰਡਾ ਇਲਾਕੇ ਦੇ ਸੈਕਟਰ ਕਾਈਨੌਰ ਦੀਆਂ ਸਮੂਹ ਏ. ਐੱਨ. ਐਮਜ਼. ਵਲੋਂ ਆਯੁਸ਼ਮਾਨ ਆਰੋਗਿਆ ਕੇਂਦਰ ਕਾਈਨੌਰ ਵਿਖੇ ਐਚ.ਪੀ.ਵੀ. ਟੀਕਾਕਰਨ ਸਬੰਧੀ ਮੀਟਿੰਗ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੁੰਦਰੀ ਦੇਵੀ ਐੱਲ. ਐੱਚ. ਵੀ. ਨੇ ਦੱਸਿਆ ਕਿ ਮੀਟਿੰਗ ਦਾ ਮੁੱਖ ਉਦੇਸ਼ ਐੱਚ. ਪੀ. ਵੀ. (ਹਿਊਮਨ ਪੈਪੀਲੋਮਾ ਵਾਇਰਸ) ਟੀਕਾਕਰਨ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨਾ ਅਤੇ 14 ਤੋਂ 15 ਸਾਲ ਤੱਕ ਉਮਰ ਦੀਆਂ ਸਾਰੀਆਂ ਯੋਗ ਲੜਕੀਆਂ ਦਾ ਟੀਕਾਕਰਨ ਯਕੀਨੀ ਬਣਾਉਣਾ ਹੈ। ਮੀਟਿੰਗ ਵਿਚ ਸਮੂਹ ਏ.ਐਨ.ਐਮ. ਨੂੰ ਹਦਾਇਤ ਕੀਤੀ ਕਿ ਉਹ ਆਪਣੇ-ਆਪਣੇ ਕਾਰਜ ਖੇਤਰ ਵਿਚ ਸਕੂਲਾਂ, ਪਿੰਡਾਂ, ਆਂਗਣਵਾੜੀ ਕੇਂਦਰਾਂ ਅਤੇ ਸਮਾਜਿਕ ਇਕੱਠਾਂ ਦੌਰਾਨ ਐੱਚ. ਪੀ. ਵੀ. ਵੈਕਸਿਨ ਬਾਰੇ ਵੱਧ ਤੋਂ ਵੱਧ ਜਾਗਰੂਕਤਾ ਫੈਲਾਉਣ। ਉਨ੍ਹਾਂ ਕਿਹਾ ਕਿ ਮਾਪਿਆਂ ਨੂੰ ਇਸ ਟੀਕੇ ਦੀ ਸੁਰੱਖਿਆ, ਪ੍ਰਭਾਵਸ਼ੀਲਤਾ ਅਤੇ ਸਿਹਤ ਲਾਭਾਂ ਬਾਰੇ ਸਹੀ ਜਾਣਕਾਰੀ ਦੇਣਾ ਬਹੁਤ ਜਰੂਰੀ ਹੈ। ਉਨ੍ਹਾਂ ਦੱਸਿਆ ਕਿ ਐੱਚ.ਪੀ.ਵੀ. ਵੈਕਸਿਨ ਲੜਕੀਆਂ ਨੂੰ ਭਵਿੱਖ ਵਿਚ ਬੱਚੇਦਾਨੀ ਦੇ ਮੂੰਹ ਦੇ ਕੈਂਸਰ (ਸਰਵਾਈਕਲ ਕੈਂਸਰ) ਦੇ ਖਤਰੇ ਨੂੰ ਕਾਫੀ਼ ਹੱਦ ਤੱਕ ਘਟਾਉਣ ਵਿਚ ਸਹਾਇਕ ਹੈ।
Ad Position 22
No active advertisement
ਪਿਛਲੀ ਖ਼ਬਰ ‘ਇਕ ਸ਼ਾਮ ਭਗਵਾਨ ਸ਼ਿਵ ਦੇ ਨਾਮ’, ਧਾਰਮਿਕ ਸਮਾਗਮ ਸੰਬੰਧੀ ਲੋਕਾਂ ’ਚ ਭਾਰੀ ਉਤਸ਼ਾਹ-‘ਆਪ’ ਆਗੂ ਅਗਲੀ ਖ਼ਬਰ ਸੰਨਿਆਸ ਆਸ਼ਰਮ ਥਲੀ ਕਲਾਂ ਵਿਖੇ ਧਾਰਮਿਕ ਸਮਾਗਮ ਕਰਵਾਇਆ
Ad Position 24
No active advertisement