05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-07-2026

‘ਇਕ ਸ਼ਾਮ ਭਗਵਾਨ ਸ਼ਿਵ ਦੇ ਨਾਮ’, ਧਾਰਮਿਕ ਸਮਾਗਮ ਸੰਬੰਧੀ ਲੋਕਾਂ ’ਚ ਭਾਰੀ ਉਤਸ਼ਾਹ-‘ਆਪ’ ਆਗੂ

Ad Position 21
No active advertisement
ਅਜੀਤ ਡੈਸਕ 28-07-2026
ਨੂਰਪੁਰ ਬੇਦੀ, 27 ਜੁਲਾਈ (ਰਾਜੇਸ਼ ਚੌਧਰੀ ਤਖ਼ਤਗੜ੍ਹ)- ਪੰਜਾਬ ਸਰਕਾਰ ਦੇ ਸਹਿਯੋਗ ਨਾਲ ਹਲਕਾ ਵਿਧਾਇਕ ਦਿਨੇਸ਼ ਚੱਢਾ ਦੀ ਅਗਵਾਈ ਹੇਠ 29 ਜੁਲਾਈ ਨੂੰ ਸ਼ਾਮ 6:30 ਵਜੇ ਸਰਕਾਰੀ ਕਾਲਜ ਗਰਾਊਂਡ, ਰੂਪਨਗਰ ਵਿਖੇ ਵਿਸ਼ਾਲ ਧਾਰਮਿਕ ਸਮਾਗਮ ‘ਇੱਕ ਸ਼ਾਮ ਭਗਵਾਨ ਸ਼ਿਵ ਦੇ ਨਾਮ’ ਕਰਵਾਇਆ ਜਾ ਰਿਹਾ ਹੈ। ਇਸ ਸਮਾਗਮ ਵਿਚ ਪ੍ਰਸਿੱਧ ਟੀ.ਵੀ. ਕਲਾਕਾਰ ਅਤੇ ਸ਼ਿਵ ਭਗਤੀ ਗਾਇਕ ਹੰਸਰਾਜ ਰਘੁਵੰਸ਼ੀ ਆਪਣੀ ਸੁਰੀਲੀ ਆਵਾਜ਼ ਰਾਹੀਂ ਸ਼ਿਵ ਭਗਤੀ ਦਾ ਰੰਗ ਬਿਖੇਰਨਗੇ। ਇਸ ਧਾਰਮਿਕ ਸਮਾਗਮ ਨੂੰ ਲੈ ਕੇ ਸਮੁੱਚੇ ਹਲਕੇ ਅਤੇ ਆਸ-ਪਾਸ ਦੇ ਖੇਤਰਾਂ ਦੇ ਪਿੰਡਾਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੰਮਤੀ ਮੈਂਬਰ ਤਿਲਕ ਰਾਜ ਪੰਮਾ, ਰਵਿੰਦਰ ਸਿੰਘ ਸਿੰਘਪੁਰ, ਦੀਪਕ ਪੁਰੀ ਅਤੇ ਅਮਨ ਸੈਣੀ ਨੇ ਦੱਸਿਆ ਕਿ ਸਮਾਗਮ ਦੀਆਂ ਸਾਰੀਆਂ ਤਿਆਰੀਆਂ ਜੰਗੀ ਪੱਧਰ ’ਤੇ ਚੱਲ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸ਼ਰਧਾਲੂਆਂ ਦੀ ਸਹੂਲਤ ਨੂੰ ਧਿਆਨ ਵਿਚ ਰੱਖਦਿਆਂ ਹਰ ਪ੍ਰਬੰਧ ਨੂੰ ਸੁਚੱਜੇ ਢੰਗ ਨਾਲ ਅੰਤਿਮ ਰੂਪ ਦਿੱਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸੰਗਤਾਂ ਲਈ ਵਿਸ਼ੇਸ਼ ਲੰਗਰ ਦਾ ਪ੍ਰਬੰਧ ਕੀਤਾ ਗਿਆ ਹੈ। ਇਸ ਤੋਂ ਇਲਾਵਾ ਹਜ਼ਾਰਾਂ ਸ਼ਰਧਾਲੂਆਂ ਦੇ ਬੈਠਣ ਲਈ ਵਿਸ਼ਾਲ ਪ੍ਰਬੰਧ ਕੀਤੇ ਜਾ ਰਹੇ ਹਨ। ਬਰਸਾਤ ਦੇ ਮੌਸਮ ਨੂੰ ਦੇਖਦਿਆਂ ਪੂਰੇ ਪੰਡਾਲ ਨੂੰ ਵਾਟਰ-ਪ੍ਰੂਫ ਟੈਂਟ ਨਾਲ ਢੱਕਿਆ ਜਾਵੇਗਾ, ਤਾਂ ਜੋ ਮੌਸਮ ਦੀ ਖਰਾਬੀ ਦੇ ਬਾਵਜੂਦ ਸੰਗਤਾਂ ਨੂੰ ਕਿਸੇ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਸਮੂਹ ਇਲਾਕਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਪਰਿਵਾਰਾਂ ਸਮੇਤ ਇਸ ਵਿਸ਼ਾਲ ਧਾਰਮਿਕ ਸਮਾਗਮ ਵਿਚ ਵੱਧ-ਚੜ੍ਹ ਕੇ ਸ਼ਮੂਲੀਅਤ ਕਰਕੇ ਭਗਵਾਨ ਸ਼ਿਵ ਦਾ ਆਸ਼ੀਰਵਾਦ ਪ੍ਰਾਪਤ ਕਰਨ ਅਤੇ ਸਮਾਗਮ ਨੂੰ ਸਫਲ ਬਣਾਉਣ।
Ad Position 22
No active advertisement
ਪਿਛਲੀ ਖ਼ਬਰ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਸ਼ਰਧਾਲੂਆਂ ਦੀ ਬੱਸ ਨੂੰ ਵਿਧਾਇਕ ਚੱਢਾ ਨੇ ਦਿਖਾਈ ਹਰੀ ਝੰਡੀ ਅਗਲੀ ਖ਼ਬਰ ਸਿਹਤ ਵਿਭਾਗ ਵਲੋਂ ਐੱਚ. ਪੀ. ਵੀ. ਟੀਕਾਕਰਨ ਸੰਬੰਧੀ ਕੀਤੀ ਮੀਟਿੰਗ
Ad Position 24
No active advertisement