03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-07-2026

ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਸ਼ਰਧਾਲੂਆਂ ਦੀ ਬੱਸ ਨੂੰ ਵਿਧਾਇਕ ਚੱਢਾ ਨੇ ਦਿਖਾਈ ਹਰੀ ਝੰਡੀ

Ad Position 21
No active advertisement
ਅਜੀਤ ਡੈਸਕ 28-07-2026
ਨੂਰਪੁਰ ਬੇਦੀ, 27 ਜੁਲਾਈ (ਹਰਦੀਪ ਸਿੰਘ ਢੀਂਡਸਾ)-ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਹਲਕੇ ਦੇ ਪਿੰਡ ਭੱਟੋ ਤੋਂ ਸ਼ਰਧਾਲੂਆਂ ਨੂੰ ਤੀਰਥ ਯਾਤਰਾ ਲਈ ਲੈ ਕੇ ਜਾਣ ਵਾਲੀ ਬੱਸ ਨੂੰ ਹਲਕਾ ਵਿਧਾਇਕ ਦਿਨੇਸ਼ ਚੱਢਾ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਮੌਕੇ ਵਿਧਾਇਕ ਨੇ ਯਾਤਰੀਆਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਉਨ੍ਹਾਂ ਦੀ ਸੁਖਦ ਅਤੇ ਮੰਗਲਮਈ ਯਾਤਰਾ ਦੀ ਕਾਮਨਾ ਕੀਤੀ। ਵਿਧਾਇਕ ਦਿਨੇਸ਼ ਚੱਢਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕ ਭਲਾਈ ਲਈ ਕਈ ਅਹਿਮ ਯੋਜਨਾਵਾਂ ਨੂੰ ਸਫ਼ਲਤਾਪੂਰਵਕ ਲਾਗੂ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਦਾ ਉਦੇਸ਼ ਸੂਬੇ ਦੇ ਹਰ ਵਰਗ ਨੂੰ ਦੇਸ਼ ਦੇ ਪ੍ਰਸਿੱਧ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਦਾ ਮੌਕਾ ਪ੍ਰਦਾਨ ਕਰਨਾ ਹੈ। ਸ਼ਰਧਾਲੂਆਂ ਨੇ ਵੀ ਪੰਜਾਬ ਸਰਕਾਰ ਤੇ ਹਲਕਾ ਵਿਧਾਇਕ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਸਕੀਮ ਖ਼ਾਸ ਕਰਕੇ ਉਨ੍ਹਾਂ ਲੋਕਾਂ ਲਈ ਵਰਦਾਨ ਸਾਬਤ ਹੋ ਰਹੀ ਹੈ, ਜੋ ਆਰਥਿਕ ਕਾਰਨਾਂ ਕਰਕੇ ਤੀਰਥ ਯਾਤਰਾ ਕਰਨ ਤੋਂ ਵਾਂਝੇ ਰਹਿ ਜਾਂਦੇ ਸਨ। ਇਸ ਮੌਕੇ ਸਰਪੰਚ ਗੁਰਨਾਮ ਸਿੰਘ, ਸਮਥਿੰਗ ਮੈਂਬਰ ਸਤਨਾਮ ਸਿੰਘ ਨਾਗਰਾ, ਮੱਖਣ ਸਿੰਘ, ਮਨਪ੍ਰੀਤ, ਪਿਆਰਾ ਸਿੰਘ, ਤਰਸੇਮ ਸਿੰਘ, ਗੁਰਵਿੰਦਰ ਸਿੰਘ, ਸਮੇਤ ਵੱਡੀ ਗਿਣਤੀ ਵਿਚ ਸ਼ਰਧਾਲੂ ਅਤੇ ਪਿੰਡ ਵਾਸੀ ਹਾਜ਼ਰ ਸਨ। ਸਮਾਗਮ ਦੌਰਾਨ ਸਾਰੇ ਹਾਜ਼ਰ ਵਿਅਕਤੀਆਂ ਨੇ ਯਾਤਰੀਆਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ ਤੇ ਉਨ੍ਹਾਂ ਦੀ ਸੁਰੱਖਿਅਤ ਤੇ ਸੁਖਦ ਯਾਤਰਾ ਲਈ ਸ਼ੁਭ ਇੱਛਾਵਾਂ ਪ੍ਰਗਟ ਕੀਤੀਆਂ।
Ad Position 22
No active advertisement
ਪਿਛਲੀ ਖ਼ਬਰ ਬੇਲਾ ਕਾਲਜ ਨੇ ਕਾਰਗਿਲ ਵਿਜੇ ਦਿਵਸ ਮਨਾਇਆ ਅਗਲੀ ਖ਼ਬਰ ‘ਇਕ ਸ਼ਾਮ ਭਗਵਾਨ ਸ਼ਿਵ ਦੇ ਨਾਮ’, ਧਾਰਮਿਕ ਸਮਾਗਮ ਸੰਬੰਧੀ ਲੋਕਾਂ ’ਚ ਭਾਰੀ ਉਤਸ਼ਾਹ-‘ਆਪ’ ਆਗੂ
Ad Position 24
No active advertisement