17-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-07-2026

ਭਾਜਪਾ ਜ਼ਿਲ੍ਹਾ ਪ੍ਰਧਾਨ ਵਲੋਂ ਸਫ਼ਾਈ ਕਾਮਿਆਂ ਦੇ ਸੰਘਰਸ਼ ਨੂੰ ਹਮਾਇਤ

Ad Position 21
No active advertisement
ਅਜੀਤ ਡੈਸਕ 29-07-2026
ਰੂਪਨਗਰ, 28 ਜੁਲਾਈ (ਯਸ਼ਵੰਤ ਬੱਸੀ)-ਰੂਪਨਗਰ ਵਿਚ ਚੱਲ ਰਹੀ ਸਫ਼ਾਈ ਕਾਮਿਆਂ ਦੀ ਹੜਤਾਲ ਦੇ ਸਮਰਥਨ ਵਿਚ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਅਜੈਵੀਰ ਸਿੰਘ ਲਾਲਪੁਰਾ ਨੇ ਧਰਨੇ ’ਤੇ ਬੈਠੇ ਸਫ਼ਾਈ ਕਾਮਿਆਂ ਵਿਚ ਪਹੁੰਚ ਕੇ ਉਨ੍ਹਾਂ ਦੇ ਸ਼ਾਂਤਮਈ ਢੰਗ ਨਾਲ ਚੱਲ ਰਹੇ ਸੰਘਰਸ਼ ਦੀ ਹਮਾਇਤ ਕੀਤੀ। ਇਸ ਮੌਕੇ ਸੰਬੋਧਨ ਕਰਦਿਆਂ ਅਜੈਵੀਰ ਸਿੰਘ ਲਾਲਪੁਰਾ ਨੇ ਕਿਹਾ ਕਿ ਸਫ਼ਾਈ ਕਾਮੇ ਹਰ ਰੋਜ਼ ਸਵੇਰ ਤੋਂ ਹੀ ਸਾਡੇ ਸ਼ਹਿਰਾਂ, ਕਸਬਿਆਂ ਅਤੇ ਪਿੰਡਾਂ ਨੂੰ ਸਾਫ਼-ਸੁਥਰਾ ਰੱਖਣ ਲਈ ਆਪਣੀਆਂ ਸੇਵਾਵਾਂ ਨਿਭਾਉਂਦੇ ਹਨ। ਅੱਜ ਜਦੋਂ ਇਹੀ ਮਿਹਨਤੀ ਲੋਕ ਆਪਣੇ ਹੱਕਾਂ ਲਈ ਸੜਕਾਂ ’ਤੇ ਬੈਠਣ ਲਈ ਮਜਬੂਰ ਹੋ ਜਾਣ ਤਾਂ ਇਹ ਸਰਕਾਰ ਲਈ ਗੰਭੀਰ ਚਿੰਤਾ ਦਾ ਵਿਸ਼ਾ ਹੋਣਾ ਚਾਹੀਦਾ ਹੈ। ਲਾਲਪੁਰਾ ਨੇ ਪੰਜਾਬ ਸਰਕਾਰ ਨੂੰ ਅਪੀਲ ਕਰਦਿਆ ਕਿਹਾ ਕਿ ਸਫ਼ਾਈ ਕਾਮਿਆਂ ਦੇ ਨੁਮਾਇੰਦਿਆਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀਆਂ ਮੰਗਾਂ ਦਾ ਤੁਰੰਤ ਸਥਾਈ ਹੱਲ ਕੱਢਿਆ ਜਾਵੇ। ਲਾਲਪੁਰਾ ਨੇ ਕਿਹਾ ਕਿ ਮੌਜੂਦਾ ਵਿਧਾਇਕ ਨੂੰ ਸ਼ਹਿਰ ਵਿਚ ਫੈਲੀ ਗੰਦਗੀ, ਕਾਮਿਆਂ ਦੀਆਂ ਮੰਗਾਂ ਅਤੇ ਲੋਕਾਂ ਦੀਆਂ ਸਮੱਸਿਆਵਾਂ ਨਾਲ ਕੁੱਝ ਲੈਣਾ ਦੇਣਾ ਨਹੀਂ, ਉਹ ਸਿਰਫ ਡੰਗ ਟਪਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਸਰਕਾਰ ਨੇ ਹੁਣ ਵੀ ਸਫ਼ਾਈ ਕਾਮਿਆਂ ਦੀ ਅਵਾਜ਼ ਨੂੰ ਅਣਸੁਣਿਆ ਕੀਤਾ ਜਾਂ ਉਨ੍ਹਾਂ ਦੇ ਸੰਘਰਸ਼ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ, ਤਾਂ ਭਾਰਤੀ ਜਨਤਾ ਪਾਰਟੀ ਸੂਬੇ ਭਰ ਵਿਚ ਸਫ਼ਾਈ ਕਾਮਿਆਂ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੋਵੇਗੀ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਰਕਾਰ ਦਾ ਦੋਹਰਾ ਚਿਹਰਾ ਲੋਕਾਂ ਸਾਹਮਣੇ ਹੋ ਚੁੱਕਿਆ ਹੈ ਬੇਨਕਾਬ-ਰਾਣਾ ਕੇ. ਪੀ. ਸਿੰਘ ਅਗਲੀ ਖ਼ਬਰ ਸੜਕ ਹਾਦਸੇ ’ਚ ਇਕ ਨੌਜਵਾਨ ਦੀ ਮੌਤ
Ad Position 24