17-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-07-2026

ਪੰਜਾਬ ਸਰਕਾਰ ਦਾ ਦੋਹਰਾ ਚਿਹਰਾ ਲੋਕਾਂ ਸਾਹਮਣੇ ਹੋ ਚੁੱਕਿਆ ਹੈ ਬੇਨਕਾਬ-ਰਾਣਾ ਕੇ. ਪੀ. ਸਿੰਘ

Ad Position 21
No active advertisement
ਅਜੀਤ ਡੈਸਕ 29-07-2026
ਸੁਖਸਾਲ, 28 ਜੁਲਾਈ (ਧਰਮ ਪਾਲ)- ਸਾਬਕਾ ਵਿਧਾਨ ਸਭਾ ਸਪੀਕਰ ਰਾਣਾ ਕੇ. ਪੀ. ਸਿੰਘ ਨੇ ਪੰਜਾਬ ਸਰਕਾਰ ‘ਤੇ ਦੋਹਰੇ ਮਾਪਦੰਡ ਅਪਣਾਉਣ ਦਾ ਦੋਸ਼ ਲਗਾਉਂਦਿਆਂ ਕਿਹਾ ਕਿ ਹੁਣ ਸਰਕਾਰ ਦਾ ਅਸਲੀ ਚਿਹਰਾ ਲੋਕਾਂ ਦੇ ਸਾਹਮਣੇ ਆ ਚੁੱਕਿਆ ਹੈ ਅਤੇ ਉਹ ਲੋਕਾਂ ਨੂੰ ਆਪਣੀ ਮਨਮਰਜ਼ੀ ਦਾ ਸ਼ਿਕਾਰ ਨਹੀਂ ਬਣਾ ਸਕਦੀ। ਇਕ ਸਮਾਗਮ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਾਣਾ ਕੇ.ਪੀ. ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਮੰਤਰੀ ਅਤੇ ਆਗੂ ਇੱਕ ਪਾਸੇ ਦਿੱਲੀ ਦੇ ਜੰਤਰ-ਮੰਤਰ ਵਿਖੇ ਧਰਨਾਕਾਰੀਆਂ ਦੇ ਹੱਕ ਵਿਚ ਜਾ ਕੇ ਨਾਅਰੇਬਾਜ਼ੀ ਕਰ ਰਹੇ ਹਨ, ਜਦਕਿ ਦੂਜੇ ਪਾਸੇ ਪੰਜਾਬ ਵਿਚ ਆਪਣੀਆਂ ਹੱਕੀ ਮੰਗਾਂ ਲਈ ਸੰਘਰਸ਼ ਕਰ ਰਹੇ ਮੁਲਾਜ਼ਮਾਂ ਅਤੇ ਕਰਮਚਾਰੀਆਂ ’ਤੇ ਪੁਲਿਸ ਰਾਹੀਂ ਲਾਠੀਚਾਰਜ ਕਰਵਾਇਆ ਜਾ ਰਿਹਾ ਹੈ, ਜੋਕਿ ਅਤਿ ਨਿੰਦਣਯੋਗ ਹੈ ਜਿਸ ਕਾਰਨ ਸਰਕਾਰ ਦੀ ਇਹ ਦੋਗਲੀ ਨੀਤੀ ਦਾ ਸਪਸ਼ਟ ਸਬੂਤ ਹੈ। ਇਸ ਮੌਕੇ ਉਨ੍ਹਾਂ ਕਿਹਾ ਕਿ ਦੂਜਿਆਂ ਦੇ ਸੰਘਰਸ਼ਾਂ ਨਾਲ ਹਮਦਰਦੀ ਜਤਾਉਣਾ ਤੇ ਆਪਣੇ ਹੀ ਸੂਬੇ ਦੇ ਮੁਲਾਜ਼ਮਾਂ ਦੀ ਆਵਾਜ਼ ਨੂੰ ਦਬਾਉਣਾ ਲੋਕਾਂ ਨੂੰ ਗੁਮਰਾਹ ਕਰਨ ਦੀ ਕੋਸ਼ਿਸ਼ ਹੈ। ਉਨ੍ਹਾਂ ਕਿਹਾ ਕਿ ਲੋਕ ਹੁਣ ਸਰਕਾਰ ਦੇ ਦੋਹਰੇ ਰਵੱਈਏ ਨੂੰ ਬਖ਼ੂਬੀ ਸਮਝ ਚੁੱਕੇ ਹਨ ਅਤੇ ਆਉਣ ਵਾਲੇ ਸਮੇਂ ਵਿਚ ਇਸ ਦਾ ਢੁਕਵਾਂ ਜਵਾਬ ਦੇਣਗੇ। ਇਸ ਮੌਕੇ ਉਨ੍ਹਾਂ ਨਾਲ ਵੱਡੀ ਗਿਣਤੀ ਵਿਚ ਸਥਾਨਕ ਕਾਂਗਰਸੀ ਆਗੂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਭਾਖੜਾ ਡੈਮ ’ਚ ਪਾਣੀ ਦਾ ਪੱਧਰ 1595.74 ਫੁੱਟ ਅਗਲੀ ਖ਼ਬਰ ਭਾਜਪਾ ਜ਼ਿਲ੍ਹਾ ਪ੍ਰਧਾਨ ਵਲੋਂ ਸਫ਼ਾਈ ਕਾਮਿਆਂ ਦੇ ਸੰਘਰਸ਼ ਨੂੰ ਹਮਾਇਤ
Ad Position 24