03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-07-2026

40 ਲੱਖ ਔਰਤਾਂ ਨੂੰ 1 ਅਗਸਤ ਤੋਂ ਮਿਲੇਗੀ ਸਨਮਾਨ ਰਾਸ਼ੀ-ਭਗਵੰਤ ਮਾਨ

Ad Position 21
No active advertisement
ਅਜੀਤ ਡੈਸਕ 30-07-2026
ਰੂਪਨਗਰ, 29 ਜੁਲਾਈ (ਸਤਨਾਮ ਸਿੰਘ ਸੱਤੀ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ ਕਿ 1 ਅਗਸਤ ਤੋਂ ਪਹਿਲੀ ਵਾਰ ਰਜਿਸਟਰ ਹੋ ਰਹੀਆਂ 40 ਲੱਖ ਔਰਤਾਂ ਦੇ ਖਾਤਿਆਂ ਵਿੱਚ 3,000 ਰੁਪਏ, ਜਦਕਿ ਅਨੁਸੂਚਿਤ ਜਾਤੀ ਭਾਈਚਾਰੇ ਦੀਆਂ ਔਰਤਾਂ ਦੇ ਖਾਤਿਆਂ ਵਿਚ 4,500 ਰੁਪਏ ਸਨਮਾਨ ਰਾਸ਼ੀ ਵਜੋਂ ਟਰਾਂਸਫਰ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਸਰਕਾਰ ਲੋਕਾਂ ਦਾ ਪੈਸਾ ਲੋਕਾਂ ਨੂੰ ਹੀ ਵਾਪਸ ਕਰ ਰਹੀ ਹੈ, ਜਿਸ ਕਾਰਨ ਵਿਰੋਧੀ ਧਿਰ ਪ੍ਰੇਸ਼ਾਨ ਹੈ। ਰੂਪਨਗਰ ਦੇ ਸਰਕਾਰੀ ਕਾਲਜ ਦੇ ਖੇਡ ਮੈਦਾਨ ਵਿੱਚ ਕਰਵਾਈ ਗਈ ‘ਇੱਕ ਸ਼ਾਮ ਭਗਵਾਨ ਸ਼ਿਵ ਕੇ ਨਾਮ’ ਭਜਨ ਸੰਧਿਆ ਦੌਰਾਨ ਮੁੱਖ ਮੰਤਰੀ ਆਪਣੀ ਪਤਨੀ ਡਾ. ਗੁਰਪ੍ਰੀਤ ਕੌਰ ਸਮੇਤ ਸ਼ਾਮਲ ਹੋਏ। ਇਸ ਮੌਕੇ ਪੰਡਾਲ ਵਿੱਚ ‘ਹਰ ਹਰ ਮਹਾਦੇਵ’ ਦੇ ਜੈਕਾਰਿਆਂ ਨਾਲ ਮਾਹੌਲ ਭਗਤੀਮਈ ਬਣ ਗਿਆ। ਪ੍ਰਸਿੱਧ ਗਾਇਕ ਹੰਸਰਾਜ ਰਘੂਵੰਸ਼ੀ ਨੇ ਆਪਣੇ ਭਜਨਾਂ ਨਾਲ ਸੰਗਤਾਂ ਨੂੰ ਮੰਤਰਮੁਗਧ ਕੀਤਾ। ਸਮਾਗਮ ਦੇ ਮੁੱਖ ਪ੍ਰਬੰਧਕ ਅਤੇ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਸੰਗਤ ਦਾ ਸਵਾਗਤ ਕੀਤਾ, ਜਦਕਿ ਆਪ ਆਗੂ ਦੀਪਕ ਬਾਲੀ ਨੇ ਸੰਬੋਧਨ ਕਰਨ ਦੇ ਨਾਲ-ਨਾਲ ਮੰਚ ਦਾ ਸੰਚਾਲਨ ਵੀ ਕੀਤਾ। ਉਨ੍ਹਾਂ ਦੱਸਿਆ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ ਕਰਵਾਏ ਗਏ ਹਨ, ਜਦਕਿ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਵੀ ਵਿਸ਼ਾਲ ਪੱਧਰ ‘ਤੇ ਮਨਾਉਣ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ।
Ad Position 22
No active advertisement
ਪਿਛਲੀ ਖ਼ਬਰ ਨਿਊ ਮਾਡਲ ਟਾਊਨ ਵੈੱਲਫੇਅਰ ਸੁਸਾਇਟੀ ਰੋਪੜ ਦਾ ਗਠਨ ਅਗਲੀ ਖ਼ਬਰ ਨੰਗਲ ਨੂੰ ਮਿਲਿਆ ਵੰਦੇ ਭਾਰਤ ਦਾ ਠਹਿਰਾਓ, ਪਰ ਰੂਪਨਗਰ ਸਦਰ ਮੁਕਾਮ ਅਜੇ ਵੀ ਉਡੀਕ ਵਿਚ
Ad Position 24
No active advertisement