02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-07-2026

ਨੂਰਪੁਰ ਖੁਰਦ ਸਕੂਲ ਵਿਖੇ ਬੱਚਿਆਂ ਨੂੰ ਲੂ ਅਤੇ ਡੀਹਾਈਡ੍ਰੇਸ਼ਨ ਤੋਂ ਬਚਾਅ ਲਈ ਓ.ਆਰ.ਐਸ. ਦੀ ਮਹੱਤਤਾ ਬਾਰੇ ਕੀਤਾ ਜਾਗਰੂਕ

Ad Position 21
No active advertisement
ਅਜੀਤ ਡੈਸਕ 30-07-2026
ਨੂਰਪੁਰ ਬੇਦੀ, 29 ਜੁਲਾਈ (ਵਿੰਦਰਪਾਲ ਝਾਂਡੀਆਂ)-ਸਿਹਤ ਵਿਭਾਗ ਵਲੋਂ ਡੀਹਾਈਡਰੇਸ਼ਨ ਅਤੇ ਦਸਤਾਂ ਤੋਂ ਬਚਾਅ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਦੇ ਉਦੇਸ਼ ਨਾਲ ਸਰਕਾਰੀ ਪ੍ਰਾਇਮਰੀ ਸਕੂਲ ਨੂਰਪੁਰ ਖੁਰਦ ਵਿਖੇ ਓ .ਆਰ. ਐਸ ਦਿਵਸ ਮਨਾਇਆ ਗਿਆ। ਇਸ ਮੌਕੇ ਸਿਹਤ ਵਿਭਾਗ ਦੀ ਟੀਮ ਨੇ ਸਕੂਲੀ ਵਿਦਿਆਰਥੀਆਂ ਨੂੰ ਗਰਮੀ ਦੇ ਮੌਸਮ ਦੌਰਾਨ ਸਰੀਰ ਵਿਚ ਪਾਣੀ ਦੀ ਕਮੀ ਤੋਂ ਬਚਣ ਲਈ ਓ.ਆਰ.ਐਸ. (ਓਰਲ ਰੀਹਾਈਡਰੇਸ਼ਨ ਸਾਲਟ) ਦੀ ਮਹੱਤਤਾ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਸਿਹਤ ਅਧਿਕਾਰੀਆਂ ਨੇ ਵਿਦਿਆਰਥੀਆਂ ਨੂੰ ਦੱਸਿਆ ਕਿ ਗਰਮੀ ਦੇ ਮੌਸਮ ਵਿਚ ਲੂ ਲੱਗਣ, ਵੱਧ ਪਸੀਨਾ ਆਉਣ ਜਾਂ ਪਤਲੇ ਪਖਾਨੇ ਹੋਣ ਕਾਰਨ ਸਰੀਰ ਵਿਚ ਪਾਣੀ ਅਤੇ ਲੋੜੀਂਦੇ ਲੂਣਾਂ ਦੀ ਕਮੀ ਹੋ ਸਕਦੀ ਹੈ, ਜਿਸ ਨਾਲ ਡੀਹਾਈਡਰੇਸ਼ਨ ਦੀ ਸਮੱਸਿਆ ਪੈਦਾ ਹੋ ਜਾਂਦੀ ਹੈ। ਅਜਿਹੀ ਸਥਿਤੀ ਤੋਂ ਬਚਣ ਲਈ ਓ.ਆਰ.ਐਸ. ਦਾ ਘੋਲ ਬਹੁਤ ਪ੍ਰਭਾਵਸ਼ਾਲੀ ਸਾਬਤ ਹੁੰਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵਿਅਕਤੀ ਨੂੰ ਪਤਲੇ ਪਖਾਨੇ ਆਉਣ ਤਾਂ ਉਸ ਨੂੰ ਥੋੜ੍ਹੀ-ਥੋੜ੍ਹੀ ਦੇਰ ਬਾਅਦ ਓ.ਆਰ.ਐਸ. ਦਾ ਘੋਲ ਪਿਲਾਉਣਾ ਚਾਹੀਦਾ ਹੈ, ਤਾਂ ਜੋ ਸਰੀਰ ਵਿਚ ਪਾਣੀ ਅਤੇ ਖਣਿਜ ਲੂਣਾਂ ਦੀ ਕਮੀ ਨੂੰ ਪੂਰਾ ਕੀਤਾ ਜਾ ਸਕੇ। ਇਸ ਦੇ ਨਾਲ-ਨਾਲ ਸਾਫ਼ ਅਤੇ ਉਬਾਲ ਕੇ ਠੰਢਾ ਕੀਤਾ ਪਾਣੀ ਪੀਣ, ਸਫ਼ਾਈ ਦਾ ਧਿਆਨ ਰੱਖਣ ਅਤੇ ਤਾਜ਼ਾ ਤੇ ਪੌਸ਼ਟਿਕ ਭੋਜਨ ਦੀ ਵਰਤੋਂ ਕਰਨ ਦੀ ਵੀ ਸਲਾਹ ਦਿੱਤੀ ਗਈ। ਸਿਹਤ ਕਰਮਚਾਰੀਆਂ ਨੇ ਵਿਦਿਆਰਥੀਆਂ ਨੂੰ ਓ.ਆਰ.ਐਸ. ਦਾ ਘੋਲ ਤਿਆਰ ਕਰਨ ਦਾ ਸਹੀ ਤਰੀਕਾ ਵੀ ਸਮਝਾਇਆ। ਇਸ ਮੌਕੇ ਰਣਜੀਤ ਕੌਰ, ਏ.ਐਨ.ਐਮ. ਜਸਵੀਰ ਕੌਰ, ਏ.ਐਨ.ਐਮ. ਬਿੰਦੂ ਬਾਲਾ, ਮਲਟੀਪਰਪਜ਼ ਹੈਲਥ ਵਰਕਰ ਸੰਦੀਪ ਕੁਮਾਰ, ਪਰਮਿੰਦਰ ਸਿੰਘ, ਮਨਜੀਤ ਕੌਰ, ਮਾਸਟਰ ਸੌਹਣ ਲਾਲ, ਮਾਸਟਰ ਰਾਮ ਕੁਮਾਰ, ਏ.ਐਨ.ਐਮ. ਮਨਦੀਪ ਕੌਰ, ਨਰਿੰਦਰਪਾਲ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਤਨਖ਼ਾਹ ਕਮਿਸ਼ਨ ਦੇ ਬਕਾਏ ਦੇ ਬਿੱਲ ਨਾ ਭੇਜਣ ਦਾ ਜੀ. ਟੀ. ਯੂ. ਵਲੋਂ ਸਖ਼ਤ ਨੋਟਿਸ ਅਗਲੀ ਖ਼ਬਰ ਰੋਟਰੀ ਕਲੱਬ ਰੂਪਨਗਰ ਵਲੋਂ ‘ਸਾਖਾ’ ਪ੍ਰੋਜੈਕਟ ਤਹਿਤ ਟੀ.ਬੀ. ਮਰੀਜ਼ਾਂ ਨੂੰ ਪੋਸ਼ਣ ਕਿੱਟਾਂ ਵੰਡੀਆਂ
Ad Position 24
No active advertisement