02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-07-2026

ਵਿਸ਼ਵ ਹੈਪੇਟਾਈਟਸ ਦਿਵਸ ਮੌਕੇ ਲੋਕਾਂ ਨੂੰ ਜਾਗਰੂਕ ਕਰਕੇ ਸਾਵਧਾਨੀਆਂ ਅਪਣਾਉਣ ਦਾ ਦਿੱਤਾ ਸੁਨੇਹਾ

Ad Position 21
No active advertisement
ਅਜੀਤ ਡੈਸਕ 30-07-2026
ਕਾਹਨਪੁਰ ਖੂਹੀ, 29 ਜੁਲਾਈ (ਗੁਰਬੀਰ ਸਿੰਘ ਵਾਲੀਆ)-ਜ਼ਿਲ੍ਹਾ ਸਿਵਲ ਸਰਜਨ ਰੂਪਨਗਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫ਼ਸਰ (ਐਸ.ਐਮ.ਓ.) ਡਾ. ਹਰਪ੍ਰੀਤ ਕੌਰ ਦੀ ਅਗਵਾਈ ਹੇਠ ਆਯੁਸ਼ਮਾਨ ਆਰੋਗਿਆ ਕੇਂਦਰ ਡੂਮੇਵਾਲ ਵਿਖੇ ਵਿਸ਼ਵ ਹੈਪਾਟਾਈਟਸ ਦਿਵਸ ਮਨਾਇਆ ਗਿਆ। ਇਸ ਮੌਕੇ ਸਿਹਤ ਵਿਭਾਗ ਦੀ ਟੀਮ ਵਲੋਂ ਪਿੰਡ ਵਾਸੀਆਂ ਨੂੰ ਹੈਪਾਟਾਈਟਸ ਬਿਮਾਰੀ ਦੇ ਕਾਰਨਾਂ, ਲੱਛਣਾਂ, ਬਚਾਅ ਅਤੇ ਇਲਾਜ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ। ਸਮਾਗਮ ਨੂੰ ਸੰਬੋਧਨ ਕਰਦਿਆਂ ਕਮਿਊਨਿਟੀ ਹੈਲਥ ਅਫ਼ਸਰ ਡਾ. ਰਜਿੰਦਰ ਕੌਰ ਨੇ ਕਿਹਾ ਕਿ ਹੈਪਾਟਾਈਟਸ ਜਿਗਰ (ਲੀਵਰ) ਦੀ ਸੋਜ ਵਾਲੀ ਬਿਮਾਰੀ ਹੈ, ਜੋ ਮੁੱਖ ਤੌਰ ’ਤੇ ਵਾਇਰਸ ਕਾਰਨ ਹੁੰਦੀ ਹੈ। ਉਨ੍ਹਾਂ ਦੱਸਿਆ ਕਿ ਇਸ ਦੇ ਆਮ ਲੱਛਣਾਂ ਵਿਚ ਪੀਲੀਆ, ਬਹੁਤ ਜ਼ਿਆਦਾ ਥਕਾਵਟ, ਕਮਜ਼ੋਰੀ, ਭੁੱਖ ਨਾ ਲੱਗਣਾ, ਉਲਟੀਆਂ ਆਉਣਾ, ਪੇਟ ਦਰਦ, ਗੂੜ੍ਹੇ ਰੰਗ ਦਾ ਪਿਸ਼ਾਬ ਅਤੇ ਅੱਖਾਂ ਜਾਂ ਚਮੜੀ ਦਾ ਪੀਲਾ ਪੈ ਜਾਣਾ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਹੈਪਾਟਾਈਟਸ ਬੀ ਅਤੇ ਸੀ ਸੰਕਰਮਿਤ ਖੂਨ, ਅਸੁਰੱਖਿਅਤ ਟੀਕਿਆਂ, ਇੱਕੋ ਸੂਈ ਦੀ ਵਾਰ-ਵਾਰ ਵਰਤੋਂ, ਬਿਨਾਂ ਜਾਂਚ ਵਾਲਾ ਖੂਨ ਚੜ੍ਹਾਉਣ ਅਤੇ ਅਸੁਰੱਖਿਅਤ ਸਰੀਰਕ ਸੰਬੰਧਾਂ ਰਾਹੀਂ ਫੈਲ ਸਕਦਾ ਹੈ। ਡਾ. ਰਜਿੰਦਰ ਕੌਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਉਪਰੋਕਤ ਲੱਛਣ ਨਜ਼ਰ ਆਉਣ ਤਾਂ ਲਾਪਰਵਾਹੀ ਨਾ ਵਰਤੀ ਜਾਵੇ ਅਤੇ ਤੁਰੰਤ ਸਰਕਾਰੀ ਸਿਹਤ ਸੰਸਥਾ ਵਿਚ ਜਾ ਕੇ ਲੋੜੀਂਦੇ ਟੈਸਟ ਕਰਵਾਏ ਜਾਣ। ਉਨ੍ਹਾਂ ਦੱਸਿਆ ਕਿ ਸਰਕਾਰੀ ਹਸਪਤਾਲਾਂ ਵਿਚ ਹੈਪਾਟਾਈਟਸ ਬੀ ਅਤੇ ਸੀ ਦੀ ਜਾਂਚ ਅਤੇ ਇਲਾਜ ਦੀਆਂ ਸਹੂਲਤਾਂ ਉਪਲਬਧ ਹਨ। ਸਮੇਂ ਸਿਰ ਜਾਂਚ ਅਤੇ ਇਲਾਜ ਨਾਲ ਇਸ ਬਿਮਾਰੀ ਨੂੰ ਕਾਬੂ ਕੀਤਾ ਜਾ ਸਕਦਾ ਹੈ ਅਤੇ ਲੀਵਰ ਨੂੰ ਗੰਭੀਰ ਨੁਕਸਾਨ ਤੋਂ ਬਚਾਇਆ ਜਾ ਸਕਦਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਹੈਪਾਟਾਈਟਸ ਬੀ ਤੋਂ ਬਚਾਅ ਲਈ ਟੀਕਾਕਰਨ ਬਹੁਤ ਪ੍ਰਭਾਵਸ਼ਾਲੀ ਹੈ ਅਤੇ ਹਰ ਵਿਅਕਤੀ ਨੂੰ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਦੇ ਨਾਲ-ਨਾਲ ਸੁਰੱਖਿਅਤ ਅਤੇ ਸਾਫ਼-ਸੁਥਰੀਆਂ ਆਦਤਾਂ ਅਪਣਾਉਣੀਆਂ ਚਾਹੀਦੀਆਂ ਹਨ। ਇਸ ਮੌਕੇ ਡਾ. ਰਜਿੰਦਰ ਕੌਰ (ਸੀਐਚਓ), ਮੇਲ ਵਰਕਰ ਕਮਲ ਕਿਸ਼ੋਰ ਸ਼ਰਮਾ, ਭੁਪਿੰਦਰ ਕੌਰ, ਅਨੀਤਾ ਦੇਵੀ, ਤ੍ਰਿਲੋਕ ਸਿੰਘ, ਮਨਪ੍ਰੀਤ ਕੌਰ, ਵੀਨਾ ਅਤੇ ਆਸ਼ਾ ਵਰਕਰਾਂ ਸਮੇਤ ਹੋਰ ਸਿਹਤ ਕਰਮਚਾਰੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਖ਼ਾਲਸਾ ਕਾਲਜ ਦੇ 267 ਵਿਦਿਆਰਥੀਆਂ ਨੇ ਕਰੀਬ 78 ਲੱਖ ਰੁਪਏ ਦਾ ਵਜ਼ੀਫ਼ਾ ਕੀਤਾ ਪ੍ਰਾਪਤ ਅਗਲੀ ਖ਼ਬਰ ਜੰਗਲ ਵਲੋਂ ਆ ਰਿਹਾ ਬਰਸਾਤੀ ਪਾਣੀ ਸਰਕਾਰੀ ਸੜਕ ਲਈ ਬਣਿਆ ਵੱਡਾ ਖ਼ਤਰਾ
Ad Position 24
No active advertisement