02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-07-2026

ਪਿੰਡ ਦਬੁਰਜੀ ਵਿਚ ਦਰਜਨਾਂ ਪਰਿਵਾਰ ਲਾਲਪੁਰਾ ਦੀ ਅਗਵਾਈ ’ਚ ਭਾਜਪਾ ’ਚ ਸ਼ਾਮਿਲ

Ad Position 21
No active advertisement
ਅਜੀਤ ਡੈਸਕ 30-07-2026
ਘਨੌਲੀ, 29 ਜੁਲਾਈ (ਜਸਵੀਰ ਸਿੰਘ ਸੈਣੀ)-ਭਾਰਤੀ ਜਨਤਾ ਪਾਰਟੀ ਰੂਪਨਗਰ ਨੂੰ ਉਸ ਵੇਲੇ ਹੋਰ ਵੱਡੀ ਮਜ਼ਬੂਤੀ ਮਿਲੀ ਜਦੋਂ ਜ਼ਿਲ੍ਹਾ ਪ੍ਰਧਾਨ ਅਜੈਵੀਰ ਸਿੰਘ ਲਾਲਪੁਰਾ ਦੀ ਅਗਵਾਈ ਹੇਠ ਘਨੌਲੀ ਸਰਕਲ ਦੇ ਪਿੰਡ ਦਬੁਰਜੀ ਵਿਚ ਅਵਤਾਰ ਸਿੰਘ ਦਬੁਰਜੀ ਦੀ ਅਗਵਾਈ ਹੇਠ ਦਰਜਨਾਂ ਪਰਿਵਾਰਾਂ ਨੇ ਭਾਜਪਾ ਦਾ ਪੱਲਾ ਫੜ ਲਿਆ। ਇਸ ਮੌਕੇ ਪਿੰਡ ਵਾਸੀਆਂ ਨੇ ਭਾਜਪਾ ਦੀਆਂ ਰਾਸ਼ਟਰ ਹਿਤ ਨੀਤੀਆਂ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੇ ਵਿਕਾਸ ਕਾਰਜਾਂ ਅਤੇ ਜ਼ਿਲ੍ਹਾ ਪ੍ਰਧਾਨ ਅਜੈਵੀਰ ਸਿੰਘ ਲਾਲਪੁਰਾ ਵਲੋਂ ਲੋਕਾਂ ਵਿਚ ਰਹਿ ਕੇ ਕੀਤੀ ਜਾ ਰਹੀ ਨਿਰੰਤਰ ਸੇਵਾ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਵਿਚ ਸ਼ਾਮਲ ਹੋਣ ਦਾ ਐਲਾਨ ਕੀਤਾ।
ਇਸ ਮੌਕੇ ਸੰਤੋਸ਼ ਕੁਮਾਰੀ, ਅਨਿਲ ਕੁਮਾਰ, ਕੋਸ਼ਿਕ ਜੀ, ਵਿੰਦਰ ਪੰਚ, ਪਰਮਿੰਦਰ ਕੌਰ, ਸੰਤੂ ਜੀ, ਰਾਮਲਾਲ ਨੂੰਹੋਂ, ਦੀਪਾ ਪੰਚ ਅਤੇ ਬਹਾਦਰ ਨੂੰਹੋਂ ਸਮੇਤ ਹੋਰ ਕਈ ਪਰਿਵਾਰਾਂ ਨੇ ਭਾਜਪਾ ਦੀ ਮੈਂਬਰਸ਼ਿਪ ਗ੍ਰਹਿਣ ਕੀਤੀ। ਪਾਰਟੀ ਵਿਚ ਸ਼ਾਮਲ ਹੋਏ ਸਾਰੇ ਪਰਿਵਾਰਾਂ ਦਾ ਅਜੈਵੀਰ ਸਿੰਘ ਲਾਲਪੁਰਾ ਅਤੇ ਪਾਰਟੀ ਆਗੂਆਂ ਵਲੋਂ ਨਿੱਘਾ ਸਵਾਗਤ ਕੀਤਾ ਗਿਆ। ਨਵੇਂ ਸ਼ਾਮਲ ਹੋਏ ਪਰਿਵਾਰਾਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿਚ ਦੇਸ਼ ਨੇ ਵਿਕਾਸ, ਸੁਰੱਖਿਆ, ਬੁਨਿਆਦੀ ਢਾਂਚੇ, ਗਰੀਬ ਭਲਾਈ ਅਤੇ ਪਾਰਦਰਸ਼ੀ ਸ਼ਾਸਨ ਦੇ ਖੇਤਰ ਵਿਚ ਇਤਿਹਾਸਕ ਤਰੱਕੀ ਕੀਤੀ ਹੈ। ਉਨ੍ਹਾਂ ਕਿਹਾ ਕਿ ਅਜੈਵੀਰ ਸਿੰਘ ਲਾਲਪੁਰਾ ਵਲੋਂ ਜ਼ਿਲ੍ਹੇ ਵਿਚ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ, ਸਮਾਜਿਕ ਸੇਵਾ, ਨੌਜਵਾਨਾਂ ਨੂੰ ਜੋੜਨ ਅਤੇ ਹਰ ਵਰਗ ਦੇ ਲੋਕਾਂ ਨਾਲ ਨਿਰੰਤਰ ਸੰਪਰਕ ਨੇ ਉਨ੍ਹਾਂ ਨੂੰ ਭਾਜਪਾ ਨਾਲ ਜੁੜਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਪਿੰਡ ਦਬੁਰਜੀ ਦੇ ਸਾਰੇ ਨਵੇਂ ਮੈਂਬਰਾਂ ਦਾ ਪਾਰਟੀ ਵਿਚ ਦਿਲੋਂ ਸਵਾਗਤ ਕਰਦਿਆਂ ਕਿਹਾ ਕਿ ਉਨ੍ਹਾਂ ਦਾ ਵਿਸ਼ਵਾਸ ਅਤੇ ਸਹਿਯੋਗ ਭਾਜਪਾ ਦੀ ਸਭ ਤੋਂ ਵੱਡੀ ਤਾਕਤ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਪਾਰਟੀ ਹਰ ਕਾਰਕੁਨ ਅਤੇ ਹਰ ਪਰਿਵਾਰ ਨੂੰ ਨਾਲ ਲੈ ਕੇ ਲੋਕਾਂ ਦੀ ਸੇਵਾ ਲਈ ਹੋਰ ਵੱਧ ਸਮਰਪਣ ਨਾਲ ਕੰਮ ਕਰੇਗੀ।
Ad Position 22
No active advertisement
ਪਿਛਲੀ ਖ਼ਬਰ ਪਿੰਡ ਝਾਂਡੀਆਂ ਖ਼ੁਰਦ ਵਿਖੇ ਭਾਜਪਾ ਵਰਕਰਾਂ ਨੂੰ ਮਿਲੇ ਅਜੈਵੀਰ ਸਿੰਘ ਲਾਲਪੁਰਾ ਅਗਲੀ ਖ਼ਬਰ ਖ਼ਾਲਸਾ ਕਾਲਜ ਦੇ 267 ਵਿਦਿਆਰਥੀਆਂ ਨੇ ਕਰੀਬ 78 ਲੱਖ ਰੁਪਏ ਦਾ ਵਜ਼ੀਫ਼ਾ ਕੀਤਾ ਪ੍ਰਾਪਤ
Ad Position 24
No active advertisement