02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-07-2026

ਖੇਡ ਮੈਦਾਨ ਦੇ ਨੁਕਸਾਨ ਸੰਬੰਧੀ ਖਿਡਾਰੀਆਂ ਦੀ ਵਿਧਾਇਕ ਦਿਨੇਸ਼ ਚੱਢਾ ਨਾਲ ਮੀਟਿੰਗ

Ad Position 21
No active advertisement
ਅਜੀਤ ਡੈਸਕ 30-07-2026
ਰੂਪਨਗਰ, 29 ਜੁਲਾਈ (ਸਤਨਾਮ ਸਿੰਘ ਸੱਤੀ)- ਸਰਕਾਰੀ ਕਾਲਜ ਰੂਪਨਗਰ ਦੇ ਖੇਡ ਮੈਦਾਨ ਵਿਚ ਪੰਜਾਬ ਸਰਕਾਰ ਵਲੋਂ ਕਰਵਾਏ ਜਾ ਰਹੇ ਧਾਰਮਿਕ ਸਮਾਗਮ ਲਈ ਲਗਾਏ ਗਏ ਵਾਟਰ-ਪ੍ਰਰੂਫ਼ ਟੈਂਟ ਦੌਰਾਨ ਭਾਰੀ ਮੀਂਹ ਕਾਰਨ ਮੈਦਾਨ ਅਤੇ ਅਥਲੈਟਿਕ ਟਰੈਕ ਨੂੰ ਹੋਏ ਨੁਕਸਾਨ ਨੂੰ ਲੈ ਕੇ ਖਿਡਾਰੀਆਂ ਅਤੇ ਖੇਡ ਪ੍ਰੇਮੀਆਂ ਵਿਚ ਰੋਸ ਦੇਖਣ ਨੂੰ ਮਿਲਿਆ। ਮੀਂਹ ਕਾਰਨ ਗਰਾਊਂਡ ਗਿੱਲਾ ਹੋਣ ਤੋਂ ਬਾਅਦ ਟੈਂਟ ਦਾ ਸਮਾਨ ਲੈ ਕੇ ਆਉਣ ਵਾਲੇ ਭਾਰੀ ਟਰੱਕਾਂ ਅਤੇ ਹੋਰ ਵਾਹਨਾਂ ਦੀ ਆਵਾਜਾਈ ਨਾਲ ਟਰੈਕ ਅਤੇ ਫੁੱਟਬਾਲ ਮੈਦਾਨ ਦੇ ਕਈ ਹਿੱਸਿਆਂ ਨੂੰ ਨੁਕਸਾਨ ਪਹੁੰਚਣ ਦੀਆਂ ਸ਼ਿਕਾਇਤਾਂ ਸਾਹਮਣੇ ਆਈਆਂ। ਇਸ ਮਾਮਲੇ ਨੂੰ ਲੈ ਕੇ ਕਾਲਜ ਦੇ ਸਾਬਕਾ ਵਿਦਿਆਰਥੀਆਂ, ਖੇਡ ਪ੍ਰੇਮੀਆਂ ਅਤੇ ਫੁੱਟਬਾਲ ਖਿਡਾਰੀਆਂ ਨੇ ਚਿੰਤਾ ਜ਼ਾਹਿਰ ਕੀਤੀ। ਸਾਬਕਾ ਵਿਦਿਆਰਥੀ ਦਲਜੀਤ ਸਿੰਘ ਭੰਗੂ, ਸਰਬਜੀਤ ਸਿੰਘ ਬੈਂਸ ਐਡਵੋਕੇਟ ਸਮੇਤ ਹੋਰਾਂ ਨੇ ਵੀ ਖੇਡ ਮੈਦਾਨ ਦੀ ਸੰਭਾਲ ਯਕੀਨੀ ਬਣਾਉਣ ਦੀ ਮੰਗ ਕੀਤੀ। ਕੁੱਝ ਖਿਡਾਰੀਆਂ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਮੈਦਾਨ ਨੂੰ ਹੋਏ ਨੁਕਸਾਨ ‘ਤੇ ਨਿਰਾਸ਼ਾ ਪ੍ਰਗਟਾਈ। ਇਸ ਤੋਂ ਬਾਅਦ ਦੇਰ ਸ਼ਾਮ ਹਲਕਾ ਵਿਧਾਇਕ ਦਿਨੇਸ਼ ਚੱਢਾ ਦੇ ਦਫ਼ਤਰ ਵਿਖੇ ਫੁੱਟਬਾਲ ਖਿਡਾਰੀਆਂ, ਖੇਡ ਪ੍ਰੇਮੀਆਂ ਅਤੇ ਹੋਰ ਨੁਮਾਇੰਦਿਆਂ ਨਾਲ ਮੀਟਿੰਗ ਹੋਈ। ਮੀਟਿੰਗ ਦੌਰਾਨ ਵਿਧਾਇਕ ਦਿਨੇਸ਼ ਚੱਢਾ ਨੇ ਕਿਹਾ ਕਿ ਜੇਕਰ ਉਨ੍ਹਾਂ ਨੂੰ ਸਮੇਂ ਸਿਰ ਇਸ ਸਬੰਧੀ ਜਾਣਕਾਰੀ ਮਿਲ ਜਾਂਦੀ ਤਾਂ ਉਹ ਸਮਾਗਮ ਨੂੰ ਕਿਸੇ ਹੋਰ ਥਾਂ ਤਬਦੀਲ ਕਰਵਾਉਣ ਦੀ ਕੋਸ਼ਿਸ਼ ਕਰਦੇ। ਉਨ੍ਹਾਂ ਭਰੋਸਾ ਦਿੱਤਾ ਕਿ ਧਾਰਮਿਕ ਸਮਾਗਮ ਦੀ ਸਮਾਪਤੀ ਤੋਂ ਤੁਰੰਤ ਬਾਅਦ ਖੇਡ ਮੈਦਾਨ ਨੂੰ ਪਹਿਲਾਂ ਵਾਲੀ ਹਾਲਤ ਵਿਚ ਬਹਾਲ ਕੀਤਾ ਜਾਵੇਆ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਡਿਪਟੀ ਕਮਿਸ਼ਨਰ ਅਤੇ ਖੇਡ ਵਿਭਾਗ ਦੇ ਅਧਿਕਾਰੀਆਂ ਨਾਲ ਵੀ ਗੱਲਬਾਤ ਕੀਤੀ ਜਾ ਚੁੱਕੀ ਹੈ ਅਤੇ ਸਮਾਗਮ ਮਗਰੋਂ ਤੁਰੰਤ ਬਹਾਲੀ ਦਾ ਕੰਮ ਸ਼ੁਰੂ ਕੀਤਾ ਜਾਵੇਗਾ। ਵਿਧਾਇਕ ਦੇ ਭਰੋਸੇ ਤੋਂ ਬਾਅਦ ਖਿਡਾਰੀਆਂ ਤੇ ਖੇਡ ਪ੍ਰੇਮੀਆਂ ਨੇ ਸੰਤੁਸ਼ਟੀ ਪ੍ਰਗਟ ਕਰਦਿਆਂ ਉਮੀਦ ਜਤਾਈ ਕਿ ਸਮਾਗਮ ਤੋਂ ਬਾਅਦ ਖੇਡ ਮੈਦਾਨ ਨੂੰ ਜਲਦੀ ਪਹਿਲਾਂ ਨਾਲੋਂ ਬਿਹਤਰ ਹਾਲਤ ਵਿਚ ਤਿਆਰ ਕਰ ਦਿੱਤਾ ਜਾਵੇਗਾ। ਮੀਟਿੰਗ ਦੌਰਾਨ ਆਪ ਆਗੂ ਰਕੇਸ਼ ਜਿੰਦਲ, ਯੂਥ ਆਗੂ ਚੇਤਨ ਕਾਲੀਆ, ਲੈਕਚਰਾਰ ਹਰਜਿੰਦਰ ਸਿੰਘ, ਨਰਿੰਦਰਪਾਲ ਸਿੰਘ ਨਿੰਦੀ, ਗੁਰਪ੍ਰੀਤ ਸਿੰਘ, ਭੀਮ ਮਾਹੀ, ਗੈਰੀ, ਲਾਡੀ, ਕਮਲ ਸੈਣੀ ਅਤੇ ਰੋਹਿਤ ਚੌਧਰੀ ਸਮੇਤ ਹੋਰ ਖੇਡ ਪ੍ਰੇਮੀ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਰਮਨਦੀਪ ਸਿੰਘ ਨੇ ਜ਼ਿਲ੍ਹਾ ਉਦਯੋਗ ਕੇਂਦਰ ਦੇ ਜਨਰਲ ਮੈਨੇਜਰ ਵਜੋਂ ਅਹੁਦਾ ਸੰਭਾਲਿਆ ਅਗਲੀ ਖ਼ਬਰ ਪਿੰਡ ਝਾਂਡੀਆਂ ਖ਼ੁਰਦ ਵਿਖੇ ਭਾਜਪਾ ਵਰਕਰਾਂ ਨੂੰ ਮਿਲੇ ਅਜੈਵੀਰ ਸਿੰਘ ਲਾਲਪੁਰਾ
Ad Position 24
No active advertisement