02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-07-2026

ਰਮਨਦੀਪ ਸਿੰਘ ਨੇ ਜ਼ਿਲ੍ਹਾ ਉਦਯੋਗ ਕੇਂਦਰ ਦੇ ਜਨਰਲ ਮੈਨੇਜਰ ਵਜੋਂ ਅਹੁਦਾ ਸੰਭਾਲਿਆ

Ad Position 21
No active advertisement
ਅਜੀਤ ਡੈਸਕ 30-07-2026
ਰੂਪਨਗਰ, 29 ਜੁਲਾਈ (ਯਸ਼ਵੰਤ ਬੱਸੀ)-ਡਿਪਟੀ ਡਾਇਰੈਕਟਰ ਰਮਨਦੀਪ ਸਿੰਘ ਨੇ ਅੱਜ ਜ਼ਿਲ੍ਹਾ ਉਦਯੋਗ ਕੇਂਦਰ ਰੂਪਨਗਰ ਦੇ ਜਨਰਲ ਮੈਨੇਜਰ ਵਜੋਂ ਅਹੁਦਾ ਸੰਭਾਲ ਲਿਆ। ਅਹੁਦਾ ਸੰਭਾਲਣ ਉਪਰੰਤ ਉਨ੍ਹਾਂ ਨੇ ਦਫ਼ਤਰ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨਾਲ ਜਾਣ-ਪਛਾਣ ਮੀਟਿੰਗ ਕੀਤੀ ਅਤੇ ਵਿਭਾਗ ਦੀ ਕਾਰਗੁਜ਼ਾਰੀ ਦਾ ਜਾਇਜ਼ਾ ਲੈਂਦਿਆਂ ਪਾਰਦਰਸ਼ੀ, ਜਵਾਬਦੇਹ ਅਤੇ ਲੋਕ-ਕੇਂਦਰਿਤ ਪ੍ਰਸ਼ਾਸਨ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਦੀ ਵਚਨਬੱਧਤਾ ਦੁਹਰਾਈ। ਰਮਨਦੀਪ ਸਿੰਘ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪੰਜਾਬ ਸਰਕਾਰ ਅਤੇ ਭਾਰਤ ਸਰਕਾਰ ਦੀਆਂ ਵੱਖ-ਵੱਖ ਉਦਯੋਗਿਕ ਅਤੇ ਸਵੈ-ਰੋਜ਼ਗਾਰ ਯੋਜਨਾਵਾਂ ਦਾ ਲਾਭ ਵੱਧ ਤੋਂ ਵੱਧ ਉੱਦਮੀਆਂ, ਸਟਾਰਟਅੱਪਸ, ਸੂਖਮ, ਲਘੂ ਅਤੇ ਦਰਮਿਆਨੇ ਉਦਯੋਗਾਂ, ਸਵੈ-ਰੋਜ਼ਗਾਰ ਦੇ ਇੱਛੁਕ ਨੌਜਵਾਨਾਂ ਅਤੇ ਆਮ ਲੋਕਾਂ ਤੱਕ ਸਮੇਂ ਸਿਰ ਪਹੁੰਚਾਇਆ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਉਦਯੋਗਿਕ ਅਤੇ ਵਪਾਰ ਵਿਕਾਸ ਨੀਤੀ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਦਿਆਂ ਜ਼ਿਲ੍ਹੇ ਵਿਚ ਉਦਯੋਗਿਕ ਵਿਕਾਸ ਨੂੰ ਹੋਰ ਮਜ਼ਬੂਤ ਬਣਾਉਣ ਲਈ ਵਿਸ਼ੇਸ਼ ਯਤਨ ਕੀਤੇ ਜਾਣਗੇ।
Ad Position 22
No active advertisement
ਪਿਛਲੀ ਖ਼ਬਰ ਸਫ਼ਾਈ ਕਰਮਚਾਰੀਆਂ ਵਲੋਂ ਪੰਜਾਬ ਬੰਦ ਦੇ ਸੱਦੇ ਤਹਿਤ ਸ੍ਰੀ ਅਨੰਦਪੁਰ ਸਾਹਿਬ ਦੇ ਬਾਜ਼ਾਰ ਅੱਜ ਰਹਿਣਗੇ ਬੰਦ ਅਗਲੀ ਖ਼ਬਰ ਖੇਡ ਮੈਦਾਨ ਦੇ ਨੁਕਸਾਨ ਸੰਬੰਧੀ ਖਿਡਾਰੀਆਂ ਦੀ ਵਿਧਾਇਕ ਦਿਨੇਸ਼ ਚੱਢਾ ਨਾਲ ਮੀਟਿੰਗ
Ad Position 24
No active advertisement