ਰੂਪਨਗਰ, 29 ਜੁਲਾਈ (ਸਤਨਾਮ ਸਿੰਘ ਸੱਤੀ)- ਰੋਪੜ ਹਲਕੇ ਤੋਂ ਆਗੂ ਜਰਨੈਲ ਸਿੰਘ ਔਲਖ ਨੇ ਨਗਰ ਕੌਂਸਲ ਰੂਪਨਗਰ ਦੇ ਦਫ਼ਤਰ ਵਿਖੇ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਸਫ਼ਾਈ ਕਰਮਚਾਰੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੇ ਅੰਦੋਲਨ ਨੂੰ ਸਮਰਥਨ ਦਿੱਤਾ। ਇਸ ਮੌਕੇ ਜਰਨੈਲ ਸਿੰਘ ਔਲਖ ਨੇ ਕਿਹਾ ਕਿ ਸ਼ਹਿਰਾਂ ਨੂੰ ਸਾਫ਼-ਸੁਥਰਾ ਰੱਖਣ ਵਾਲੇ ਸਫ਼ਾਈ ਕਰਮਚਾਰੀ ਅੱਜ ਆਪਣੀਆਂ ਜਾਇਜ਼ ਮੰਗਾਂ ਲਈ ਹੜਤਾਲ ਕਰਨ ਲਈ ਮਜਬੂਰ ਹਨ। ਉਨ੍ਹਾਂ ਦੋਸ਼ ਲਗਾਇਆ ਕਿ ਪੰਜਾਬ ਸਰਕਾਰ ਨੇ ਕਰਮਚਾਰੀਆਂ ਨਾਲ ਕਈ ਵਾਰ ਵਾਅਦੇ ਕੀਤੇ, ਪਰ ਉਨ੍ਹਾਂ ਨੂੰ ਹਰ ਵਾਰ ਨਿਰਾਸ਼ਾ ਹੀ ਹੱਥ ਲੱਗੀ। ਉਨ੍ਹਾਂ ਕਿਹਾ ਕਿ ਸਫ਼ਾਈ ਕਰਮਚਾਰੀ ਸਨਮਾਨ, ਨੌਕਰੀ ਦੀ ਸੁਰੱਖਿਆ ਅਤੇ ਇਨਸਾਫ ਦੇ ਹੱਕਦਾਰ ਹਨ। ਉਨ੍ਹਾਂ ਭਰੋਸਾ ਦਿਵਾਇਆ ਕਿ ਉਨ੍ਹਾਂ ਦੀ ਪਾਰਟੀ ਅਤੇ ਉਹ ਖੁਦ ਸਫ਼ਾਈ ਕਰਮਚਾਰੀਆਂ ਦੇ ਸੰਘਰਸ਼ ਵਿੱਚ ਹਰ ਪੱਖੋਂ ਉਨ੍ਹਾਂ ਦੇ ਨਾਲ ਖੜ੍ਹੇ ਹਨ ਅਤੇ ਉਨ੍ਹਾਂ ਦੀਆਂ ਹੱਕੀ ਮੰਗਾਂ ਦਾ ਪੂਰਾ ਸਮਰਥਨ ਕਰਦੇ ਹਨ।