05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-07-2026

ਪੇਪਰ ਲੀਕ ਮਾਮਲੇ ’ਤੇ ਯੂਥ ਕਾਂਗਰਸ ਵਲੋਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ

Ad Position 21
No active advertisement
ਅਜੀਤ ਡੈਸਕ 31-07-2026
ਢੇਰ, 30 ਜੁਲਾਈ (ਸ਼ਿਵ ਕੁਮਾਰ ਕਾਲੀਆ)- ਪੰਜਾਬ ਵਿਚ ਲਗਾਤਾਰ ਸਾਹਮਣੇ ਆ ਰਹੇ ਪੇਪਰ ਲੀਕ ਦੇ ਮਾਮਲਿਆਂ ਅਤੇ ਨੌਜਵਾਨਾਂ ਦੇ ਭਵਿੱਖ ਨਾਲ ਹੋ ਰਹੇ ਖਿਲਵਾੜ ਦੇ ਵਿਰੋਧ ਵਿਚ ਅੱਜ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਸ਼ੁਭਮ ਸ਼ਰਮਾ ਸ਼ੁੱਬੀ ਅਤੇ ਰੋਪੜ ਜ਼ਿਲ੍ਹਾ ਯੂਥ ਕਾਂਗਰਸ ਦੇ ਪ੍ਰਧਾਨ ਜਗਮੋਹਨ ਸਿੰਘ ਦੀ ਅਗਵਾਈ ਹੇਠ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਪਿੰਡ ਗੰਭੀਰਪੁਰ ਸਥਿਤ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨ ਦੌਰਾਨ ਯੂਥ ਕਾਂਗਰਸ ਆਗੂਆਂ ਨੇ ਦੋਸ਼ ਲਗਾਇਆ ਕਿ ਪੰਜਾਬ ਵਿਚ ਵਾਰ-ਵਾਰ ਹੋ ਰਹੇ ਪੇਪਰ ਲੀਕ ਦੇ ਮਾਮਲਿਆਂ ਨੇ ਲੱਖਾਂ ਵਿਦਿਆਰਥੀਆਂ ਅਤੇ ਬੇਰੁਜ਼ਗਾਰ ਨੌਜਵਾਨਾਂ ਦੀ ਮਿਹਨਤ ਨੂੰ ਝਟਕਾ ਦਿੱਤਾ ਹੈ। ਯੂਥ ਕਾਂਗਰਸ ਆਗੂਆਂ ਨੇ ਕਿਹਾ ਕਿ ਜੇਕਰ ਸਿੱਖਿਆ ਵਿਭਾਗ ਪੇਪਰ ਲੀਕ ਵਰਗੀਆਂ ਘਟਨਾਵਾਂ ਨੂੰ ਰੋਕਣ ਵਿਚ ਨਾਕਾਮ ਰਿਹਾ ਹੈ ਤਾਂ ਸਿੱਖਿਆ ਮੰਤਰੀ ਨੂੰ ਨੈਤਿਕ ਜ਼ਿੰਮੇਵਾਰੀ ਸਵੀਕਾਰ ਕਰਦਿਆਂ ਆਪਣੇ ਅਹੁਦੇ ਤੋਂ ਅਸਤੀਫਾ ਦੇਣਾ ਚਾਹੀਦਾ ਹੈ। ਇਸ ਮੌਕੇ ਯੂਥ ਕਾਂਗਰਸ ਵਲੋਂ ਤਹਿਸੀਲਦਾਰ ਨੂੰ ਇੱਕ ਮੰਗ ਪੱਤਰ ਵੀ ਸੌਂਪਿਆ ਗਿਆ। ਮੰਗ ਪੱਤਰ ਵਿਚ ਕਿਹਾ ਗਿਆ ਕਿ ਜੇਕਰ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਸਤੀਫਾ ਨਹੀਂ ਦਿੰਦੇ ਤਾਂ ਪੰਜਾਬ ਭਰ ਵਿਚ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਆਗੂਆਂ ਨੇ ਦੱਸਿਆ ਕਿ ਜ਼ਿਲ੍ਹਾ ਇਕਾਈਆਂ ਨੂੰ ਹਰ ਜ਼ਿਲ੍ਹੇ ਵਿਚ ਰੋਸ ਪ੍ਰਦਰਸ਼ਨ ਕਰਨ ਅਤੇ ਸਿੱਖਿਆ ਮੰਤਰੀ ਦੇ ਪੁਤਲੇ ਫੂਕਣ ਲਈ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਰੋਪੜ ਜ਼ਿਲ੍ਹਾ ਯੂਥ ਕਾਂਗਰਸ ਦੇ ਪ੍ਰਧਾਨ ਜਗਮੋਹਨ ਸਿੰਘ ਨੇ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਦੇ ਸੁਪਨਿਆਂ ਨਾਲ ਖੇਡਣ ਵਾਲਿਆਂ ਨੂੰ ਜਵਾਬ ਦੇਣਾ ਪਵੇਗਾ। ਉਹਨਾਂ ਸਿੱਖਿਆ ਮੰਤਰੀ ਦੇ ਅਸਤੀਫੇ ਦੀ ਜ਼ੋਰਦਾਰ ਮੰਗ ਕੀਤੀ। ਇਸ ਮੌਕੇ ਸਟੇਟ ਜਨਰਲ ਸਕੱਤਰ ਰਾਹੁਲ ਕਾਲੀਆ, ਸਟੇਟ ਜਨਰਲ ਸਕੱਤਰ ਅਮਨ ਸਲੈਚ, ਮੀਤ ਪ੍ਰਧਾਨ ਕੁਲਜੀਤ ਪਾਨਮਾ (ਸੰਗਰੂਰ), ਮੀਤ ਪ੍ਰਧਾਨ ਜਸਕੀਰਤ (ਮੋਹਾਲੀ), ਨੰਗਲ ਬਲਾਕ ਪ੍ਰਧਾਨ ਦਿਵੇਸ਼, ਆਸ਼ੂ ਜਿੰਦਵਾੜੀ, ਆਤਿਸ਼ ਪੰਡਤ, ਮਨਪ੍ਰੀਤ ਸਿੰਘ, ਅਨੰਦਪੁਰ ਸਾਹਿਬ ਦੇ ਯੂਥ ਕਾਂਗਰਸ ਦੇ ਅਹੁਦੇਦਾਰਾਂ ਸਮੇਤ ਪੰਜਾਬ ਦੇ ਵੱਖ-ਵੱਖ ਜ਼ਿਲਿ੍ਹਆਂ ਤੋਂ ਵੱਡੀ ਗਿਣਤੀ ਵਿੱਚ ਯੂਥ ਕਾਂਗਰਸ ਦੇ ਆਗੂ ਅਤੇ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪਿੰਡ ਸ਼ਾਮਪੁਰਾ ਦੀਆਂ ਮੁੱਖ ਸੜਕਾਂ ਦੀ ਖਸਤਾ ਹਾਲਤ ਵੱਲ ਪ੍ਰਸ਼ਾਸਨ ਧਿਆਨ ਦੇਵੇ ਅਗਲੀ ਖ਼ਬਰ ਬੀ. ਬੀ. ਐਮ. ਬੀ. ਸਕੂਲ ਨੇ ਤੋੜਿਆ ਤਿੰਨ ਸਾਲਾਂ ਦਾ ਰਿਕਾਰਡ
Ad Position 24
No active advertisement