05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-07-2026

ਪੰਜਾਬ ਬੰਦ ਨੇ ਸਾਬਤ ਕਰ ਦਿੱਤਾ ਕਿ ਲੋਕ ਸਰਕਾਰ ਤੋਂ ਨਾਰਾਜ਼ ਹਨ- ਸੁਖਵਿੰਦਰ ਸਿੰਘ ਵਿਸਕੀ

Ad Position 21
No active advertisement
ਅਜੀਤ ਡੈਸਕ 31-07-2026
ਰੂਪਨਗਰ, 30 ਜੁਲਾਈ (ਸਤਨਾਮ ਸਿੰਘ ਸੱਤੀ)- ਸਾਬਕਾ ਪ੍ਰਧਾਨ, ਜ਼ਿਲ੍ਹਾ ਕਾਂਗਰਸ ਕਮੇਟੀ ਰੂਪਨਗਰ ਸੁਖਵਿੰਦਰ ਸਿੰਘ ਵਿਸਕੀ ਨੇ ਕਿਹਾ ਕਿ ਅੱਜ ਪੰਜਾਬ ਭਰ ਵਿਚ ਸਫ਼ਾਈ ਕਰਮਚਾਰੀਆਂ ਵਲੋਂ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਨੂੰ ਮਿਲੇ ਵਿਆਪਕ ਸਮਰਥਨ ਨੇ ਇਹ ਸਪਸ਼ਟ ਕਰ ਦਿੱਤਾ ਹੈ ਕਿ ਸੂਬੇ ਦੇ ਹਰ ਵਰਗ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਪ੍ਰਤੀ ਨਾਰਾਜ਼ਗੀ ਲਗਾਤਾਰ ਵੱਧ ਰਹੀ ਹੈ। ਉਨ੍ਹਾਂ ਕਿਹਾ ਕਿ ਅੱਜ ਦੇ ਬੰਦ ਨੂੰ ਧਾਰਮਿਕ, ਸਮਾਜਿਕ, ਵਪਾਰਕ ਅਤੇ ਰਾਜਨੀਤਿਕ ਸੰਗਠਨਾਂ ਸਮੇਤ ਸਮਾਜ ਦੇ ਵੱਖ-ਵੱਖ ਵਰਗਾਂ ਦਾ ਸਮਰਥਨ ਮਿਲਿਆ। ਇਸ ਤੋਂ ਸਾਫ਼ ਜ਼ਾਹਰ ਹੁੰਦਾ ਹੈ ਕਿ ਲੋਕ ਹੜਤਾਲੀ ਸਫ਼ਾਈ ਕਰਮਚਾਰੀਆਂ ਦੇ ਨਾਲ ਖੜ੍ਹੇ ਹਨ ਅਤੇ ਸਰਕਾਰ ਦੀਆਂ ਨੀਤੀਆਂ ਨਾਲ ਸੰਤੁਸ਼ਟ ਨਹੀਂ ਹਨ। ਸੁਖਵਿੰਦਰ ਸਿੰਘ ਵਿਸਕੀ ਨੇ ਦੋਸ਼ ਲਗਾਇਆ ਕਿ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਵਿਚ ਅਸਫਲ ਰਹੀ ਹੈ। ਉਨ੍ਹਾਂ ਕਿਹਾ ਕਿ ਮੁਲਾਜ਼ਮ ਵਰਗ, ਪੈਨਸ਼ਨਰ, ਕਿਸਾਨ, ਮਜ਼ਦੂਰ ਅਤੇ ਹੋਰ ਕਿਰਤੀ ਵਰਗ ਸਰਕਾਰ ਦੀ ਕਾਰਗੁਜ਼ਾਰੀ ਤੋਂ ਨਿਰਾਸ਼ ਹਨ। ਉਨ੍ਹਾਂ ਦਾ ਕਹਿਣਾ ਸੀ ਕਿ ਵਿਕਾਸ ਅਤੇ ਲੋਕ ਭਲਾਈ ਦੇ ਕੰਮਾਂ ਦੀ ਥਾਂ ਸਰਕਾਰ ਵਲੋਂ ਇਸ਼ਤਿਹਾਰਬਾਜ਼ੀ ਅਤੇ ਅੰਕੜਿਆਂ ਰਾਹੀਂ ਆਪਣੀਆਂ ਪ੍ਰਾਪਤੀਆਂ ਨੂੰ ਵਧਾ-ਚੜ੍ਹਾ ਕੇ ਪੇਸ਼ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਅੱਜ ਦਾ ਪੰਜਾਬ ਬੰਦ ਸਿਰਫ਼ ਸਫ਼ਾਈ ਕਰਮਚਾਰੀਆਂ ਦਾ ਅੰਦੋਲਨ ਨਹੀਂ ਸੀ, ਸਗੋਂ ਇਹ ਸਰਕਾਰ ਦੀਆਂ ਨੀਤੀਆਂ ਵਿਰੁੱਧ ਲੋਕਾਂ ਦੇ ਵੱਧ ਰਹੇ ਰੋਸ ਦਾ ਪ੍ਰਤੀਕ ਬਣ ਕੇ ਸਾਹਮਣੇ ਆਇਆ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਦੇ ਲੋਕ ਬਦਲਾਅ ਦਾ ਮਨ ਬਣਾ ਚੁੱਕੇ ਹਨ ਅਤੇ ਆਉਣ ਵਾਲੇ ਸਮੇਂ ਵਿਚ ਲੋਕਤੰਤਰੀ ਢੰਗ ਨਾਲ ਆਪਣਾ ਫ਼ੈਸਲਾ ਸੁਣਾਉਣਗੇ।
Ad Position 22
No active advertisement
ਪਿਛਲੀ ਖ਼ਬਰ ਖ਼ਾਲਸਾ ਸਕੂਲ ਵਿਖੇ ਇੰਟਰ ਹਾਊਸ ਅੰਗਰੇਜ਼ੀ ਮੇਲਾ ਕਰਵਾਇਆ ਅਗਲੀ ਖ਼ਬਰ ਸ੍ਰੀ ਚਮਕੌਰ ਸਾਹਿਬ ਵਿਖੇ ਬੰਦ ਨੂੰ ਭਰਵਾਂ ਹੁੰਗਾਰਾ, ਯੂਨੀਅਨ ਨੇ ਇਲਾਕਾ ਵਾਸੀਆਂ ਦਾ ਕੀਤਾ ਧੰਨਵਾਦ
Ad Position 24
No active advertisement