02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-08-2026

1158 ਸਹਾਇਕ ਪ੍ਰੋਫੈਸਰਾਂ ਤੇ ਲਾਇਬ੍ਰੇਰੀਅਨਾਂ ਵਲੋਂ ਰੋਸ ਪ੍ਰਦਰਸ਼ਨ 4 ਨੂੰ ਪੰਜਾਬ ਵਿਧਾਨ ਸਭਾ ਵੱਲ ਰੋਸ ਮਾਰਚ ਦਾ ਐਲਾਨ

Ad Position 21
No active advertisement
ਅਜੀਤ ਡੈਸਕ 01-08-2026
ਰੂਪਨਗਰ, 31 ਜੁਲਾਈ (ਸਤਨਾਮ ਸਿੰਘ ਸੱਤੀ)-1158 ਸਹਾਇਕ ਪ੍ਰੋਫੈਸਰ ਤੇ ਲਾਇਬ੍ਰੇਰੀਅਨ ਫ਼ਰੰਟ ਦੀ ਰੋਪੜ ਇਕਾਈ ਵਲੋਂ ਸਰਕਾਰੀ ਕਾਲਜ ਰੋਪੜ ਦੇ ਬਾਹਰ ਰੋਸ ਪ੍ਰਦਰਸ਼ਨ ਕਰਦਿਆਂ ਪੰਜਾਬ ਸਰਕਾਰ ਤੋਂ ਵਿਧਾਨ ਸਭਾ ਵਿਚ ਵਿਸ਼ੇਸ਼ ਐਕਟ ਪਾਸ ਕਰਕੇ ਉਨ੍ਹਾਂ ਦੀਆਂ ਨੌਕਰੀਆਂ ਨੂੰ ਕਾਨੂੰਨੀ ਸੁਰੱਖਿਆ ਦੇਣ ਦੀ ਮੰਗ ਕੀਤੀ ਗਈ। ਫ਼ਰੰਟ ਨੇ ਐਲਾਨ ਕੀਤਾ ਕਿ 4 ਅਗਸਤ ਨੂੰ ਸਮੂਹ ਮੈਂਬਰ ਸਮੂਹਿਕ ਛੁੱਟੀ ਲੈ ਕੇ ਪੰਜਾਬ ਵਿਧਾਨ ਸਭਾ ਵੱਲ ਰੋਸ ਮਾਰਚ ਕਰਨਗੇ। ਪ੍ਰੋ. ਸੁਰਿੰਦਰ ਸਿੰਘ ਨੇ ਦੱਸਿਆ ਕਿ ਭਾਵੇਂ ਸੁਪਰੀਮ ਕੋਰਟ ਨੇ ਪ੍ਰਸ਼ਾਸਨਿਕ ਖ਼ਾਮੀਆਂ ਕਾਰਨ 1158 ਭਰਤੀ ਰੱਦ ਕਰ ਦਿੱਤੀ ਹੈ, ਪਰ ਪੰਜਾਬ ਸਰਕਾਰ ਵਿਧਾਨ ਸਭਾ ਵਿਚ ਵਿਸ਼ੇਸ਼ ਐਕਟ ਲਿਆ ਕੇ ਇਸ ਭਰਤੀ ਨੂੰ ਮੁੜ ਸੁਰੱਖਿਅਤ ਕਰ ਸਕਦੀ ਹੈ। ਉਨ੍ਹਾਂ ਕਿਹਾ ਕਿ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਵੀ ਐਕਟ ਰਾਹੀਂ ਭਰਤੀ ਬਹਾਲ ਕਰਨ ਦਾ ਭਰੋਸਾ ਦਿੱਤਾ ਗਿਆ ਸੀ ਅਤੇ ਇਸ ਸਬੰਧੀ ਕਾਨੂੰਨੀ ਮਸੌਦਾ ਵੀ ਸਰਕਾਰ ਨੂੰ ਸੌਂਪਿਆ ਜਾ ਚੁੱਕਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਇਸ ਮਸਲੇ ਨੂੰ ਗੰਭੀਰਤਾ ਨਾਲ ਨਹੀਂ ਲੈ ਰਹੀ ਅਤੇ 1158 ਸਹਾਇਕ ਪ੍ਰੋਫੈਸਰਾਂ ਅਤੇ ਲਾਇਬ੍ਰੇਰੀਅਨਾਂ ਨੂੰ ਸਾਲਾਂ ਤੋਂ ਕੇਵਲ ਮੁੱਢਲੀ ਤਨਖ਼ਾਹ ‘ਤੇ ਦੂਰ-ਦੁਰਾਡੇ ਸਟੇਸ਼ਨਾਂ ‘ਤੇ ਸੇਵਾਵਾਂ ਦੇਣੀਆਂ ਪੈ ਰਹੀਆਂ ਹਨ। ਬਦਲੀਆਂ, ਛੁੱਟੀਆਂ ਅਤੇ ਹੋਰ ਸੇਵਾ ਸਬੰਧੀ ਮੰਗਾਂ ਵੀ ਅਣਸੁਣੀਆਂ ਕੀਤੀਆਂ ਜਾ ਰਹੀਆਂ ਹਨ। ਪ੍ਰੋ. ਨੇਹਾ ਸੇਤੀਆ ਨੇ ਕਿਹਾ ਕਿ ਇਹ ਲੜਾਈ ਸਿਰਫ਼ 1158 ਮੁਲਾਜ਼ਮਾਂ ਦੇ ਰੁਜ਼ਗਾਰ ਦੀ ਨਹੀਂ, ਸਗੋਂ ਪੰਜਾਬ ਦੀ ਉਚੇਰੀ ਸਿੱਖਿਆ ਦੇ ਭਵਿੱਖ ਨੂੰ ਬਚਾਉਣ ਦੀ ਹੈ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਮਾਨਸੂਨ ਸੈਸ਼ਨ ਦੌਰਾਨ ਵਿਸ਼ੇਸ਼ ਬਿੱਲ ਪਾਸ ਕਰਕੇ ਨਿਯੁਕਤ ਸਹਾਇਕ ਪ੍ਰੋਫੈਸਰਾਂ ਅਤੇ ਲਾਇਬ੍ਰੇਰੀਅਨਾਂ ਦੇ ਰੁਜ਼ਗਾਰ ਨੂੰ ਕਾਨੂੰਨੀ ਸੁਰੱਖਿਆ ਦਿੱਤੀ ਜਾਵੇ। ਫ਼ਰੰਟ ਦੇ ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀ ਮੰਗ ਨਾ ਮੰਨੀ ਤਾਂ 4 ਅਗਸਤ ਤੋਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ ਅਤੇ ਐਕਟ ਪਾਸ ਹੋਣ ਤੱਕ ਅੰਦੋਲਨ ਜਾਰੀ ਰਹੇਗਾ।
Ad Position 22
No active advertisement
ਪਿਛਲੀ ਖ਼ਬਰ ਮਿਲਕ ਪਲਾਂਟ ਮੋਹਾਲੀ ਦੇ ਦੁੱਧ ਉਤਪਾਦਕਾਂ ਵਲੋਂ ਪਲਾਂਟ ਵਿਰੁੱਧ ਰੋਸ ਪ੍ਰਗਟ ਅਗਲੀ ਖ਼ਬਰ ਖੜ੍ਹੇ ਟਿੱਪਰ ਨਾਲ ਟਕਰਾਈ ਕਾਰ, 3 ਜ਼ਖ਼ਮੀ
Ad Position 24
No active advertisement