02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-08-2026

ਰੂਪਨਗਰ ਦੇ ਵਕੀਲਾਂ ਦੀਆਂ ਸਮੱਸਿਆਵਾਂ ਕੇਂਦਰੀ ਕਾਨੂੰਨ ਮੰਤਰੀ ਅਰਜੁਨ ਰਾਮ ਮੇਘਵਾਲ ਕੋਲ ਉਠਾਈਆਂ-ਲਾਲਪੁਰਾ

Ad Position 21
No active advertisement
ਅਜੀਤ ਡੈਸਕ 01-08-2026
ਰੂਪਨਗਰ, 31 ਜੁਲਾਈ (ਸਤਨਾਮ ਸਿੰਘ ਸੱਤੀ)- ਭਾਜਪਾ ਦੇ ਰੂਪਨਗਰ ਜ਼ਿਲ੍ਹਾ ਪ੍ਰਧਾਨ ਅਜੈਵੀਰ ਸਿੰਘ ਲਾਲਪੁਰਾ ਦੀ ਅਗਵਾਈ ਹੇਠ ਰੂਪਨਗਰ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਵਕੀਲਾਂ ਦੇ ਇੱਕ ਵਫ਼ਦ ਨੇ ਨਵੀਂ ਦਿੱਲੀ ਵਿਖੇ ਕੇਂਦਰੀ ਕਾਨੂੰਨ ਤੇ ਨਿਆਂ ਮੰਤਰੀ ਅਰਜੁਨ ਰਾਮ ਮੇਘਵਾਲ ਨਾਲ ਮੁਲਾਕਾਤ ਕਰਕੇ ਰੂਪਨਗਰ ਅਦਾਲਤ ਕੰਪਲੈਕਸ ਨਾਲ ਸਬੰਧਿਤ ਵੱਖ-ਵੱਖ ਸਮੱਸਿਆਵਾਂ ਅਤੇ ਬੁਨਿਆਦੀ ਸਹੂਲਤਾਂ ਦੇ ਮੁੱਦੇ ਉਠਾਏ। ਇਸ ਮੌਕੇ ਅਜੈਵੀਰ ਸਿੰਘ ਲਾਲਪੁਰਾ ਨੇ ਕਿਹਾ ਕਿ ਵਕੀਲ ਭਾਈਚਾਰੇ ਦੀਆਂ ਸਮੱਸਿਆਵਾਂ ਨੂੰ ਸਰਕਾਰ ਤੱਕ ਪਹੁੰਚਾਉਣਾ ਉਨ੍ਹਾਂ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਨੇ ਅਦਾਲਤ ਕੰਪਲੈਕਸ ਦੀ ਇਮਾਰਤ, ਵਕੀਲਾਂ ਲਈ ਚੈਂਬਰਾਂ ਦੀ ਘਾਟ, ਬੈਠਣ ਦੀ ਵਿਵਸਥਾ ਅਤੇ ਹੋਰ ਬੁਨਿਆਦੀ ਸਹੂਲਤਾਂ ਵਿਚ ਸੁਧਾਰ ਦੀ ਮੰਗ ਕੀਤੀ, ਤਾਂ ਜੋ ਵਕੀਲਾਂ ਅਤੇ ਆਮ ਲੋਕਾਂ ਨੂੰ ਬਿਹਤਰ ਸਹੂਲਤਾਂ ਮਿਲ ਸਕਣ। ਕੇਂਦਰੀ ਮੰਤਰੀ ਅਰਜੁਨ ਰਾਮ ਮੇਘਵਾਲ ਨੇ ਵਫ਼ਦ ਵਲੋਂ ਰੱਖੇ ਗਏ ਮੁੱਦਿਆਂ ਨੂੰ ਧਿਆਨ ਨਾਲ ਸੁਣਦਿਆਂ ਭਰੋਸਾ ਦਿੱਤਾ ਕਿ ਅਦਾਲਤੀ ਬੁਨਿਆਦੀ ਢਾਂਚੇ ਨਾਲ ਜੁੜੇ ਜਾਇਜ਼ ਮਸਲਿਆਂ ‘ਤੇ ਗੰਭੀਰਤਾ ਨਾਲ ਵਿਚਾਰ ਕੀਤਾ ਜਾਵੇਗਾ। ਲਾਲਪੁਰਾ ਨੇ ਕਿਹਾ ਕਿ ਉਹ ਭਵਿੱਖ ਵਿਚ ਵੀ ਰੂਪਨਗਰ ਦੇ ਵਕੀਲ ਭਾਈਚਾਰੇ ਦੇ ਜਾਇਜ਼ ਹੱਕਾਂ ਅਤੇ ਸਮੱਸਿਆਵਾਂ ਨੂੰ ਹਰ ਪੱਧਰ ‘ਤੇ ਪ੍ਰਭਾਵਸ਼ਾਲੀ ਢੰਗ ਨਾਲ ਉਠਾਉਂਦੇ ਰਹਿਣਗੇ।
Ad Position 22
No active advertisement
ਪਿਛਲੀ ਖ਼ਬਰ ਵਿਦਿਆਰਥੀਆਂ ਦੇ ਵੱਖ-ਵੱਖ ਵਿਸ਼ਿਆਂ ਦੇ ਮੁਕਾਬਲੇ ਕਰਵਾਏ ਅਗਲੀ ਖ਼ਬਰ ਪ੍ਰਾਈਮੋ ਕੈਮੀਕਲਜ਼ ਲਿਮਟਿਡ ਨੇ 1001 ਬੂਟੇ ਲਗਾ ਕੇ ਵਾਤਾਵਰਨ ਸੰਭਾਲ ਦਾ ਦਿੱਤਾ ਮਜ਼ਬੂਤ ਸਨੇਹਾ
Ad Position 24
No active advertisement