ਸ਼੍ਰੀ ਅਨੰਦਪੁਰ ਸਾਹਿਬ, 31 ਜੁਲਾਈ (ਜੇ ਐਸ ਨਿੱਕੂਵਾਲ)- ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਸਥਾਨਕ ਐਸ.ਜੀ.ਐਸ. ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ, ਸ਼੍ਰੀ ਅਨੰਦਪੁਰ ਸਾਹਿਬ ਵਿਖੇ ਕਰਵਾਏ ਜਾ ਰਹੇ ਚਾਰ ਰੋਜ਼ਾ ਜ਼ੋਨਲ ਪੱਧਰੀ ਖੇਡ ਟੂਰਨਾਮੈਂਟ ਦੌਰਾਨ ਲੜਕੀਆਂ ਦੇ ਮੁਕਾਬਲੇ ਸੰਪੰਨ ਹੋਣ ਤੋਂ ਬਾਅਦ ਤੀਸਰੇ ਦਿਨ ਲੜਕਿਆਂ ਦੇ ਮੁਕਾਬਲੇ ਸ਼ੁਰੂ ਹੋ ਗਏ।ਜਿਨ੍ਹਾਂ ਦੀ ਸ਼ੁਰੂਆਤ ਜ਼ੋਨਲ ਪ੍ਰਧਾਨ ਪ੍ਰਿੰਸੀਪਲ ਸੁਖਪਾਲ ਕੌਰ ਵਾਲੀਆ ਵਲੋਂ ਕੀਤੀ ਗਈ। ਮੁਕਾਬਲਿਆਂ ਦੌਰਾਨ 14 ਸਾਲ ਉਮਰ ਵਰਗ ਵਿਚ ਕਬੱਡੀ ਦੇ ਫਾਈਨਲ ਮੁਕਾਬਲੇ ਵਿਚ ਬੀ.ਬੀ.ਐਮ.ਬੀ. ਸਕੂਲ ਗੰਗੂਵਾਲ ਨੇ ਪਹਿਲਾ, ਆਦਰਸ਼ ਸਕੂਲ ਲੋਦੀਪੁਰ ਨੇ ਦੂਜਾ ਜਦੋਂਕਿ ਬਾਸੋਵਾਲ ਸਕੂਲ ਨੇ ਤੀਜਾ ਸਥਾਨ ਹਾਸਲ ਕੀਤਾ।ਇਸ ਤੋਂ ਇਲਾਵਾ ਫੁੱਟਬਾਲ, ਕਬੱਡੀ, ਖੋ-ਖੋ ਅਤੇ ਬੈਡਮਿੰਟਨ ਦੇ ਮੁਕਾਬਲੇ ਵੀ ਬੜੇ ਉਤਸ਼ਾਹ ਅਤੇ ਖੇਡ ਭਾਵਨਾ ਨਾਲ ਹੋਏ। ਇਸ ਮੌਕੇ ਜ਼ੋਨਲ ਸਕੱਤਰ ਅਸ਼ੋਕ ਕੁਮਾਰ ਰਾਣਾ, ਕਨਵੀਨਰ ਭੁਪਿੰਦਰ ਸਿੰਘ ਮਿੰਟੂ, ਉਪ ਕਨਵੀਨਰ ਦਲਜੀਤ ਸਿੰਘ, ਇਕਬਾਲ ਸਿੰਘ, ਰਣਜੀਤ ਸਿੰਘ ਭੱਠਲ, ਵਿਜੇ ਕੁਮਾਰ, ਪਿਆਰੇ ਲਾਲ, ਰਣਜੋਧ ਸਿੰਘ, ਅਮਰਜੀਤ ਸਿੰਘ, ਰਾਮ ਰਾਣਾ, ਸੁਰਜੀਤ ਰਾਣਾ, ਜਸਵਿੰਦਰ ਸਿੰਘ, ਅਮਰੀਕ ਸਿੰਘ, ਗੁਰਿੰਦਰ ਸਿੰਘ ਕੰਦੋਲਾ, ਸਤਨਾਮ ਸਿੰਘ , ਇਕਬਾਲ ਸਿੰਘ, ਸੁਰਿੰਦਰ ਸਿੰਘ, ਹਰਪ੍ਰੀਤ ਸਿੰਘ, ਮਨਦੀਪ ਸਿੰਘ, ਯਾਦਵਿੰਦਰ ਸਿੰਘ, ਕੁਲਦੀਪ ਸਿੰਘ, ਹਰਜੋਤ ਸਿੰਘ, ਜਸਪ੍ਰੀਤ ਸਿੰਘ, ਰਣਵੀਰ ਸਿੰਘ, ਗੁਰਮੇਲ ਸਿੰਘ, ਨੀਲਮ ਕੁਮਾਰੀ, ਸੁਮਨ ਚਾਂਦਲਾ, ਲਖਵੀਰ ਕੌਰ, ਗੁਰਪ੍ਰੀਤ ਕੌਰ, ਬਿਨਤਾ ਰਾਣਾ, ਜਤਿੰਦਰ ਕੌਰ ਤੋਂ ਇਲਾਵਾ ਵੱਡੀ ਗਿਣਤੀ ਵਿਚ ਵਿਦਿਆਰਥੀ ਅਤੇ ਇਲਾਕਾ ਵਾਸੀ ਹਾਜ਼ਰ ਸਨ।