01-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-08-2026

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਮਨਾਉਣ ਸੰਬੰਧੀ ਗੁਰਦੁਆਰਾ ਤਾਲਮੇਲ ਕਮੇਟੀ ਦੀ ਮੀਟਿੰਗ ਹੋਈ

Ad Position 21
No active advertisement
ਅਜੀਤ ਡੈਸਕ 01-08-2026
ਨੰਗਲ, 31 ਜੁਲਾਈ (ਪ੍ਰੀਤਮ ਸਿੰਘ ਬਰਾਰੀ)- ਸਮੂਹ ਗੁਰਦੁਆਰਾ ਤਾਲਮੇਲ ਕਮੇਟੀ ਨੰਗਲ-ਨਯਾ ਨੰਗਲ ਵਲੋਂ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮਾਂ ਦੀਆਂ ਤਿਆਰੀਆਂ ਨੂੰ ਲੈ ਕੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਮੇਨ ਮਾਰਕੀਟ ਨੰਗਲ ਵਿਖੇ ਪ੍ਰਧਾਨ ਠੇਕੇਦਾਰ ਰਜਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਵਿਸ਼ੇਸ਼ ਮੀਟਿੰਗ ਕੀਤੀ ਗਈ। ਮੀਟਿੰਗ ਦੀ ਸ਼ੁਰੂਆਤ ਮਰਿਆਦਾ ਅਨੁਸਾਰ ਮੂਲ ਮੰਤਰ ਤੇ ਗੁਰ ਮੰਤਰ ਦੇ ਜਾਪ ਨਾਲ ਹੋਈ। ਮੀਟਿੰਗ ਦੌਰਾਨ ਸਰਬਸੰਮਤੀ ਨਾਲ ਫ਼ੈਸਲਾ ਕੀਤਾ ਗਿਆ ਕਿ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਦੇ ਸਬੰਧ ਵਿਚ 28 ਅਗਸਤ ਤੋਂ 6 ਸਤੰਬਰ ਤੱਕ ਨੰਗਲ ਸ਼ਹਿਰ ਅਤੇ ਆਲੇ-ਦੁਆਲੇ ਦੇ ਸਮੂਹ ਗੁਰਦੁਆਰਿਆਂ ਵਿਚ ਰਾਤਰੀ ਦੀਵਾਨ ਸਜਾਏ ਜਾਣਗੇ। ਇਨ੍ਹਾਂ ਧਾਰਮਿਕ ਸਮਾਗਮਾਂ ਵਿਚ ਗੁਰਦੁਆਰਿਆਂ ਦੇ ਹਜ਼ੂਰੀ ਰਾਗੀ ਜਥੇ ਅਤੇ ਕਥਾਵਾਚਕ ਗੁਰਬਾਣੀ ਕੀਰਤਨ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਗੁਰੂ ਸਾਹਿਬ ਦੀ ਬਾਣੀ ਨਾਲ ਜੋੜਨਗੇ। ਕਮੇਟੀ ਨੇ ਇਲਾਕੇ ਦੀਆਂ ਸਮੂਹ ਸੰਗਤਾਂ ਨੂੰ ਵੱਡੀ ਗਿਣਤੀ ਵਿਚ ਹਾਜ਼ਰੀ ਭਰ ਕੇ ਗੁਰੂ ਘਰ ਦੀਆਂ ਖ਼ੁਸ਼ੀਆਂ ਵਿਚ ਸ਼ਾਮਲ ਹੋਣ ਦੀ ਅਪੀਲ ਵੀ ਕੀਤੀ। ਮੀਟਿੰਗ ਵਿਚ ਪ੍ਰਧਾਨ ਠੇਕੇਦਾਰ ਰਜਿੰਦਰ ਸਿੰਘ ਤੋਂ ਇਲਾਵਾ ਗੁਰਦੀਪ ਸਿੰਘ ਬਾਵਾ, ਇੰਦਰਪਾਲ ਸਿੰਘ, ਤਰਨਜੀਤ ਸਿੰਘ ਸ਼ੰਮੀ, ਤਰਲੋਚਨ ਸਿੰਘ, ਮਹਿੰਦਰ ਸਿੰਘ, ਬਲਵੀਰ ਸਿੰਘ, ਮਨਮੋਹਨ ਸਿੰਘ ਮੋਹਨੀ, ਜਸਪਾਲ ਸਿੰਘ, ਅਵਤਾਰ ਸਿੰਘ ਤਾਰੀ ਜੰਡੀਰ, ਬਲਦੇਵ ਸਿੰਘ, ਜੈਮਲ ਸਿੰਘ, ਹਰਜੀਤ ਸਿੰਘ, ਗੁਰਪ੍ਰੀਤ ਸਿੰਘ, ਤਰਸੇਮ ਸਿੰਘ, ਬਖ਼ਸ਼ੀਸ਼ ਸਿੰਘ, ਭਾਈ ਕਰਮਜੀਤ ਸਿੰਘ (ਹਜ਼ੂਰੀ ਰਾਗੀ), ਜੋਗਿੰਦਰ ਸਿੰਘ, ਹਰਪਾਲ ਸਿੰਘ ਲਵਲੀ, ਹਰਵਿੰਦਰ ਸਿੰਘ, ਮੰਗਾ ਸਿੰਘ ਤਲਵਾੜਾ, ਮਨਜਿੰਦਰ ਸਿੰਘ ਸਮੇਤ ਵੱਖ-ਵੱਖ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਅਤੇ ਧਾਰਮਿਕ ਸੰਸਥਾਵਾਂ ਦੇ ਨੁਮਾਇੰਦੇ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪੰਜਾਬੀ ਯੂਨੀਵਰਸਿਟੀ ਦੀ ਯੁਵਕ ਭਲਾਈ ਕਾਰਜ ਪਾਲਕ ਕਮੇਟੀ ’ਚ ਖ਼ਾਲਸਾ ਕਾਲਜ ਨੂੰ ਮਿਲੀ ਨੁਮਾਇੰਦਗੀ ਅਗਲੀ ਖ਼ਬਰ ਬੀ. ਬੀ. ਐਮ. ਬੀ. ਹਸਪਤਾਲ ਨੰਗਲ ਨੂੰ ਬਣਾਇਆ ਜਾਵੇ ਅਤਿ-ਆਧੁਨਿਕ ਮਲਟੀ-ਸਪੈਸ਼ਲਿਟੀ ਹਸਪਤਾਲ-ਡਾ. ਸੁਭਾਸ਼ ਸ਼ਰਮਾ
Ad Position 24
No active advertisement