01-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-08-2026

ਪੰਜਾਬੀ ਯੂਨੀਵਰਸਿਟੀ ਦੀ ਯੁਵਕ ਭਲਾਈ ਕਾਰਜ ਪਾਲਕ ਕਮੇਟੀ ’ਚ ਖ਼ਾਲਸਾ ਕਾਲਜ ਨੂੰ ਮਿਲੀ ਨੁਮਾਇੰਦਗੀ

Ad Position 21
No active advertisement
ਅਜੀਤ ਡੈਸਕ 01-08-2026
ਸ੍ਰੀ ਅਨੰਦਪੁਰ ਸਾਹਿਬ, 31 ਜੁਲਾਈ (ਜੇ ਐਸ ਨਿੱਕੂਵਾਲ)- ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਉਪ ਕੁਲਪਤੀ ਵਲੋਂ ਅਕਾਦਮਿਕ ਸੈਸ਼ਨ 2026-27 ਲਈ ਗਠਿਤ ਯੁਵਕ ਭਲਾਈ ਕਾਰਜ ਪਾਲਕ ਕਮੇਟੀ ਵਿਚ ਸ੍ਰੀ ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਸ੍ਰੀ ਅਨੰਦਪੁਰ ਸਾਹਿਬ ਦੇ ਪ੍ਰਿੰਸੀਪਲ ਡਾ. ਜਸਵੀਰ ਸਿੰਘ ਨੂੰ ਮੈਂਬਰ ਨਿਯੁਕਤ ਕੀਤਾ ਗਿਆ ਹੈ। ਇਸ ਦੇ ਨਾਲ ਹੀ ਕਾਲਜ ਦੇ ਗੁਰਮਤਿ ਸੰਗੀਤ ਅਤੇ ਸੰਗੀਤ ਵਿਭਾਗ ਦੇ ਮੁਖੀ ਡਾ. ਜਗਪਿੰਦਰਪਾਲ ਸਿੰਘ ਨੂੰ ਅਧਿਆਪਕ ਪ੍ਰਤੀਨਿਧੀ ਵਜੋਂ ਅਤੇ ਕਾਲਜ ਦੇ ਵਿਦਿਆਰਥੀ ਨਵਦੀਪ ਸਿੰਘ ਨੂੰ ਵਿਦਿਆਰਥੀ ਪ੍ਰਤੀਨਿਧੀ ਮੈਂਬਰ ਵਜੋਂ ਕਾਰਜ ਪਾਲਕ ਕਮੇਟੀ ਵਿਚ ਨਾਮਜ਼ਦ ਕੀਤਾ ਗਿਆ ਹੈ। ਇਸ ਸਬੰਧੀ ਵਿਭਾਗ ਦੇ ਡਾਇਰੈਕਟਰ ਪ੍ਰੋ. ਭੀਮ ਇੰਦਰ ਸਿੰਘ ਨੇ ਕਿਹਾ ਕਿ ਨਵੇਂ ਨਾਮਜ਼ਦ ਮੈਂਬਰ ਯੂਨੀਵਰਸਿਟੀ ਦੇ ਯੁਵਕ ਭਲਾਈ ਵਿਭਾਗ ਦੀਆਂ ਗਤੀਵਿਧੀਆਂ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਦੇ ਨਾਲ-ਨਾਲ ਕਲਾ, ਸਾਹਿੱਤ, ਸਭਿਆਚਾਰ ਅਤੇ ਰਚਨਾਤਮਿਕ ਗਤੀਵਿਧੀਆਂ ਨੂੰ ਨਵੀਂ ਦਿਸ਼ਾ ਪ੍ਰਦਾਨ ਕਰਨ ਵਿਚ ਅਹਿਮ ਭੂਮਿਕਾ ਨਿਭਾਉਣਗੇ। ਉਨ੍ਹਾਂ ਕਿਹਾ ਕਿ ਸਲਾਨਾ ਯੁਵਕ ਭਲਾਈ ਪ੍ਰੋਗਰਾਮਾਂ ਦੀ ਯੋਜਨਾਬੰਦੀ ਅਤੇ ਮਹੱਤਵਪੂਰਨ ਫ਼ੈਸਲਿਆਂ ਵਿਚ ਇਨ੍ਹਾਂ ਮੈਂਬਰਾਂ ਦਾ ਤਜਰਬਾ ਵਿਭਾਗ ਲਈ ਲਾਹੇਵੰਦ ਸਾਬਤ ਹੋਵੇਗਾ। ਗੌਰਤਲਬ ਹੈ ਕਿ ਡਾ. ਜਸਵੀਰ ਸਿੰਘ ਅਤੇ ਡਾ. ਜਗਪਿੰਦਰਪਾਲ ਸਿੰਘ ਲੰਬੇ ਸਮੇਂ ਤੋਂ ਉੱਚ ਸਿੱਖਿਆ, ਗੁਰਮਤਿ ਸੰਗੀਤ, ਸਾਹਿੱਤ ਅਤੇ ਸਭਿਆਚਾਰਕ ਸਰਗਰਮੀਆਂ ਨਾਲ ਜੁੜੇ ਹੋਏ ਹਨ ਅਤੇ ਉਨ੍ਹਾਂ ਦੀ ਅਗਵਾਈ ਹੇਠ ਕਾਲਜ ਦੇ ਵਿਦਿਆਰਥੀਆਂ ਨੇ ਵੱਖ-ਵੱਖ ਯੂਨੀਵਰਸਿਟੀ ਅਤੇ ਰਾਜ ਪੱਧਰੀ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਾਪਤੀਆਂ ਦਰਜ ਕੀਤੀਆਂ ਹਨ। ਇਸੇ ਤਰ੍ਹਾਂ ਨਵਦੀਪ ਸਿੰਘ ਵੀ ਸਭਿਆਚਾਰਕ ਗਤੀਵਿਧੀਆਂ ਵਿਚ ਸਰਗਰਮ ਭੂਮਿਕਾ ਨਿਭਾਉਣ ਵਾਲੇ ਵਿਦਿਆਰਥੀਆਂ ਵਿਚ ਸ਼ੁਮਾਰ ਹਨ।
Ad Position 22
No active advertisement
ਪਿਛਲੀ ਖ਼ਬਰ ਸਫ਼ਾਈ ਕਰਮਚਾਰੀਆਂ ਦੀਆਂ ਮੰਗਾਂ ਤੁਰੰਤ ਮੰਨ ਕੇ ਪੁਲਿਸ ਜਬਰ ਰੋਕਿਆ ਜਾਵੇ- ਕਾ. ਸੁਰਜੀਤ ਸਿੰਘ ਢੇਰ ਅਗਲੀ ਖ਼ਬਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਮਨਾਉਣ ਸੰਬੰਧੀ ਗੁਰਦੁਆਰਾ ਤਾਲਮੇਲ ਕਮੇਟੀ ਦੀ ਮੀਟਿੰਗ ਹੋਈ
Ad Position 24
No active advertisement