01-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-08-2026

ਸਫ਼ਾਈ ਕਰਮਚਾਰੀਆਂ ਦੀਆਂ ਮੰਗਾਂ ਤੁਰੰਤ ਮੰਨ ਕੇ ਪੁਲਿਸ ਜਬਰ ਰੋਕਿਆ ਜਾਵੇ- ਕਾ. ਸੁਰਜੀਤ ਸਿੰਘ ਢੇਰ

Ad Position 21
No active advertisement
ਅਜੀਤ ਡੈਸਕ 01-08-2026
ਨੰਗਲ, 31 ਜੁਲਾਈ (ਪ੍ਰੀਤਮ ਸਿੰਘ ਬਰਾਰੀ)- ਕੁੱਲ ਹਿੰਦ ਕਿਸਾਨ ਸਭਾ ਦੇ ਜ਼ਿਲ੍ਹਾ ਪ੍ਰਧਾਨ ਕਾਮਰੇਡ ਸੁਰਜੀਤ ਸਿੰਘ ਢੇਰ ਨੇ ਪੰਜਾਬ ਸਰਕਾਰ ਨੂੰ ਸਫ਼ਾਈ ਕਰਮਚਾਰੀਆਂ ਦੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਜਾਇਜ਼ ਮੰਗਾਂ ਤੁਰੰਤ ਮੰਨਣ ਦੀ ਅਪੀਲ ਕਰਦਿਆਂ ਕਿਹਾ ਹੈ ਕਿ ਆਪਣੇ ਹੱਕਾਂ ਲਈ ਸ਼ਾਂਤਮਈ ਸੰਘਰਸ਼ ਕਰ ਰਹੇ ਲੋਕਾਂ ‘ਤੇ ਪੁਲਿਸ ਜਬਰ ਕਰਨਾ ਕਿਸੇ ਵੀ ਲੋਕਤੰਤਰੀ ਸਰਕਾਰ ਨੂੰ ਸ਼ੋਭਾ ਨਹੀਂ ਦਿੰਦਾ। ਉਨ੍ਹਾਂ ਕਿਹਾ ਕਿ ਬਰਨਾਲਾ ਵਿਖੇ ਸਫ਼ਾਈ ਕਰਮਚਾਰੀਆਂ, ਖ਼ਾਸ ਕਰਕੇ ਮਹਿਲਾ ਮੁਜ਼ਾਹਰਾਕਾਰੀਆਂ ਨਾਲ ਪੁਲਿਸ ਵਲੋਂ ਕੀਤਾ ਗਿਆ ਕਥਿਤ ਦੁਰਵਿਵਹਾਰ ਬੇਹੱਦ ਨਿੰਦਣਯੋਗ ਹੈ ਅਤੇ ਇਸ ਲਈ ਜ਼ਿੰਮੇਵਾਰ ਡੀ.ਐਸ.ਪੀ. ਨੂੰ ਤੁਰੰਤ ਬਰਖ਼ਾਸਤ ਕਰਕੇ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।
ਕਾਮਰੇਡ ਢੇਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਸੱਤਾ ਵਿਚ ਆਉਣ ਤੋਂ ਪਹਿਲਾਂ ਲੋਕਾਂ ਨਾਲ ਵਾਅਦਾ ਕੀਤਾ ਸੀ, ਕਿ ਪੰਜਾਬ ਵਿਚ ਧਰਨੇ-ਮੁਜ਼ਾਹਰਿਆਂ ਦੀ ਨੌਬਤ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਗੱਲਬਾਤ ਰਾਹੀਂ ਕੀਤਾ ਜਾਵੇਗਾ, ਪਰ ਅੱਜ ਹਾਲਾਤ ਇਹ ਹਨ, ਕਿ ਜਦੋਂ ਕਰਮਚਾਰੀ ਅਤੇ ਮਜ਼ਦੂਰ ਵਰਗ ਆਪਣੀਆਂ ਹੱਕੀ ਮੰਗਾਂ ਲਈ ਸੰਘਰਸ਼ ਕਰਦਾ ਹੈ ਤਾਂ ਸਰਕਾਰ ਗੱਲਬਾਤ ਦੀ ਬਜਾਏ ਪੁਲਿਸ ਬਲ ਦੇ ਸਹਾਰੇ ਅੰਦੋਲਨਾਂ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਸਰਕਾਰ ਨੂੰ ਚੇਤਾਵਨੀ ਦਿੱਤੀ ਕਿ ਜੇਕਰ ਸਫ਼ਾਈ ਕਰਮਚਾਰੀਆਂ ਦੀਆਂ ਮੰਗਾਂ ਦਾ ਤੁਰੰਤ ਹੱਲ ਨਾ ਕੀਤਾ ਗਿਆ ਅਤੇ ਪੁਲਿਸ ਜਬਰ ਦਾ ਸਿਲਸਿਲਾ ਨਾ ਰੁਕਿਆ ਤਾਂ ਲੋਕ ਸੰਘਰਸ਼ ਹੋਰ ਤੇਜ਼ ਹੋਵੇਗਾ, ਜਿਸ ਦੀ ਪੂਰੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ।
Ad Position 22
No active advertisement
ਪਿਛਲੀ ਖ਼ਬਰ ਸੜਕ ਹਾਦਸਾ ਪੀੜਤਾਂ ਦੀ ਜਾਨ ਬਚਾਉਣ ਲਈ ਪੀ. ਐਮ. ਰਾਹਤ ਯੋਜਨਾ ਦਾ ਲਾਭ ਉਠਾਇਆ ਜਾਵੇ-ਆਰ. ਟੀ. ਓ. ਅਗਲੀ ਖ਼ਬਰ ਪੰਜਾਬੀ ਯੂਨੀਵਰਸਿਟੀ ਦੀ ਯੁਵਕ ਭਲਾਈ ਕਾਰਜ ਪਾਲਕ ਕਮੇਟੀ ’ਚ ਖ਼ਾਲਸਾ ਕਾਲਜ ਨੂੰ ਮਿਲੀ ਨੁਮਾਇੰਦਗੀ
Ad Position 24
No active advertisement