01-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-08-2026

ਸੁਤੰਤਰਤਾ ਦਿਵਸ ਸਮਾਰੋਹ ਲਈ ਸੱਭਿਆਚਾਰਕ ਪੇਸ਼ਕਾਰੀਆਂ ਦੀ ਹੋਈ ਚੋਣ ਉਤਸ਼ਾਹ ਨਾਲ ਮਨਾਇਆ ਜਾਵੇਗਾ ਆਜ਼ਾਦੀ ਦਿਹਾੜੇ ਦਾ ਸਮਾਰੋਹ

Ad Position 21
No active advertisement
ਅਜੀਤ ਡੈਸਕ 01-08-2026
ਸ੍ਰੀ ਅਨੰਦਪੁਰ ਸਾਹਿਬ, 31 ਜੁਲਾਈ (ਕਰਨੈਲ ਸਿੰਘ)-ਆਜ਼ਾਦੀ ਦਿਹਾੜੇ ਦਾ ਸਮਾਰੋਹ ਸ੍ਰੀ ਅਨੰਦਪੁਰ ਸਾਹਿਬ ਦੇ ਚਰਨ ਗੰਗਾ ਸਟੇਡੀਅਮ ਵਿਚ ਉਤਸ਼ਾਹ ਨਾਲ ਮਨਾਇਆ ਜਾਵੇਗਾ। ਇਸ ਸਮਾਰੋਹ ਵਿਚ 15 ਅਗਸਤ ਨੂੰ ਮੁੱਖ ਮਹਿਮਾਨ ਸਟੇਡੀਅਮ ਵਿਚ ਰਾਸ਼ਟਰੀ ਝੰਡਾ ਲਹਿਰਾਉਣਗੇ ਅਤੇ ਪਰੇਡ ਦਾ ਨਿਰੀਖਣ ਕਰਨਗੇ। ਅੱਜ ਚਰਨ ਗੰਗਾ ਸਟੇਡੀਅਮ ਸ੍ਰੀ ਅਨੰਦਪੁਰ ਸਾਹਿਬ ਵਿਚ ਦੇਸ਼ ਭਗਤੀ ਅਤੇ ਸਭਿਆਚਾਰਕ ਪੇਸ਼ਕਾਰੀਆਂ ਦੀ ਚੋਣ ਲਈ ਵੱਖ-ਵੱਖ ਸਕੂਲਾ ਦੇ ਵਿਦਿਆਰਥੀਆਂ ਨੇ ਆਪਣੀਆ ਪੇਸ਼ਕਾਰੀਆ ਦਿੱਤੀਆ। ਸਭਿਆਚਾਰਕ ਅਤੇ ਦੇਸ਼ ਭਗਤੀ ਦੀਆਂ ਪੇਸ਼ਕਾਰੀਆਂ ਲਈ ਬਣਾਈ ਕਮੇਟੀ ਦੇ ਮੈਂਬਰ ਸਹਿਬਾਨ ਨੇ ਦੱਸਿਆ ਕਿ ਇਸ ਸਮਾਰੋਹ ਨੂੰ ਬਹੁਤ ਹੀ ਪ੍ਰਭਾਵਸ਼ਾਲੀ ਢੰਗ ਨਾਲ ਮਨਾਂਇਆ ਜਾਵੇਗਾ। ਸੱਭਿਆਚਾਰਕ ਅਤੇ ਦੇਸ਼ ਭਗਤੀ ਦੀਆਂ ਪੇਸ਼ਕਾਰੀਆਂ ਦੀ ਚੋਣ ਕਰਨ ਲਈ ਬਣਾਈ ਕਮੇਟੀ ਪ੍ਰਿੰ.ਸੁਖਪਾਲ ਕੌਰ ਵਾਲੀਆ, ਅਜੇ ਬੈਂਸ, ਰਣਜੀਤ ਸਿੰਘ, ਸੀਮਾ ਜੱਸਲ ਮੈਂਬਰਾ ਨੇ ਪੇਸ਼ਕਾਰੀਆਂ ਨੂੰ ਬੜੇ ਗਹੁ ਨਾਲ ਦੇਖਿਆ। ਉਨ੍ਹਾਂ ਕਿਹਾ ਕਿ ਅਸੀ ਆਪਣੀ ਸੰਸਕ੍ਰਿਤੀ, ਸਭਿਆਚਾਰ ਨੂੰ ਵੀ ਯਾਦ ਰੱਖਣਾਂ ਹੈ, ਉਨ੍ਹਾਂ ਦੇਸ਼ ਭਗਤਾ ਨੂੰ ਵੀ ਯਾਦ ਕਰਦੇ ਰਹਿਣਾ ਹੈ, ਜਿਨ੍ਹਾਂ ਦੀ ਬਦੋਲਤ ਸਾਨੂੰ ਇਹ ਅਜ਼ਾਦੀ ਮਿਲੀ ਹੈ। ਮਾਰਚ ਪਾਸਟ ਵਿਚ ਐਨ.ਸੀ.ਸੀ ਕੈਡਿਟ ਉਤਸ਼ਾਹ ਨਾਲ ਭਾਗ ਲੈ ਰਹੇ ਹਨ, ਪੀ.ਟੀ.ਸ਼ੋਅ ਅਤੇ ਹੋਰ ਕਈ ਦੇਸ਼ ਭਗਤੀ ਨੂੰ ਦਰਸਾਉਦੀਆਂ ਗਤੀਵਿਧੀਆਂ ਵੀ ਸਮਾਰੋਹ ਦਾ ਆਕਰਸ਼ਨ ਹੋਣਗੀਆਂ। ਉਨ੍ਹਾਂ ਸਕੂਲਾ ਦੇ ਵਿਦਿਆਰਥੀਆਂ ਤੇ ਅਧਿਆਪਕਾ ਨੂੰ ਕਿਹਾ ਕਿ ਉਹ ਇਸ ਪ੍ਰੋਗਰਾਮ ਵਿਚ ਹੋਰ ਉਤਸ਼ਾਹ ਭਰਨ, ਜੋ ਸਭ ਨੇ ਰਲ ਮਿਲ ਕੇ ਮਨਾਉਣਾ ਹੈ। ਇਸ ਮੌਕੇ ਵੱਖ-ਵੱਖ ਸਕੂਲਾਂ ਦੇ ਅਧਿਆਪਕ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਪਿੰਡ ਮਟੌਰ ਦੇ ਨੌਜਵਾਨ ਦੀ ਭੇਦ-ਭਰੇ ਹਾਲਾਤ ’ਚ ਹੋਈ ਮੌਤ ਅਗਲੀ ਖ਼ਬਰ ਜਨਤਕ ਵੰਡ ਪ੍ਰਣਾਲੀ ਦੀ ਹੋਈ ਜ਼ਿਲ੍ਹਾ ਪੱਧਰੀ ਸਮੀਖਿਆ ਮੀਟਿੰਗ
Ad Position 24
No active advertisement