ਬੀਬੀ ਮਨਜੀਤ ਕੌਰ ਦਾ ਸੇਵਾ ਮੁਕਤੀ ’ਤੇ ਸਨਮਾਨ
ਸ੍ਰੀ ਅਨੰਦਪੁਰ ਸਾਹਿਬ, 1 ਅਗਸਤ (ਕਰਨੈਲ ਸਿੰਘ)-ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਸ੍ਰੀ ਅੰਮ੍ਰਿਤਸਰ ਦੇ ਪ੍ਰਬੰਧ ਅਧੀਨ ਚੱਲ ਰਹੇ ਸਥਾਨਕ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਵਿਖੇ ਪਿਛਲੇ ਲੰਬੇ ਸਮੇਂ ਤੋਂ ਸੇਵਾਵਾਂ ਨਿਭਾ ਰਹੀ ਸੇਵਾਦਾਰਨੀ ਬੀਬੀ ਮਨਜੀਤ ਕੌਰ ਦਾ ਸੇਵਾ ਮੁਕਤੀ ‘ਤੇ ਵਿਸ਼ੇਸ਼ ਸਨਮਾਨ ਕੀਤਾ ਗਿਆ। ਬੀਬੀ ਮਨਜੀਤ ਕੌਰ ਵਲੋਂ 2006 ਤੋਂ ਸਕੂਲ ਵਿਖੇ ਸੇਵਾਵਾਂ ਸ਼ੁਰੂ ਕੀਤੀਆਂ ਸਨ ਅਤੇ ਉਹ 20 ਸਾਲ ਦੀ ਸੇਵਾ ਉਪਰੰਤ ਸੇਵਾ ਮੁਕਤ ਹੋਏ ਹਨ।
ਸ੍ਰੀ ਅਨੰਦਪੁਰ ਸਾਹਿਬ, 1 ਅਗਸਤ (ਕਰਨੈਲ ਸਿੰਘ)-ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਸ੍ਰੀ ਅੰਮ੍ਰਿਤਸਰ ਦੇ ਪ੍ਰਬੰਧ ਅਧੀਨ ਚੱਲ ਰਹੇ ਸਥਾਨਕ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਵਿਖੇ ਪਿਛਲੇ ਲੰਬੇ ਸਮੇਂ ਤੋਂ ਸੇਵਾਵਾਂ ਨਿਭਾ ਰਹੀ ਸੇਵਾਦਾਰਨੀ ਬੀਬੀ ਮਨਜੀਤ ਕੌਰ ਦਾ ਸੇਵਾ ਮੁਕਤੀ ‘ਤੇ ਵਿਸ਼ੇਸ਼ ਸਨਮਾਨ ਕੀਤਾ ਗਿਆ। ਬੀਬੀ ਮਨਜੀਤ ਕੌਰ ਵਲੋਂ 2006 ਤੋਂ ਸਕੂਲ ਵਿਖੇ ਸੇਵਾਵਾਂ ਸ਼ੁਰੂ ਕੀਤੀਆਂ ਸਨ ਅਤੇ ਉਹ 20 ਸਾਲ ਦੀ ਸੇਵਾ ਉਪਰੰਤ ਸੇਵਾ ਮੁਕਤ ਹੋਏ ਹਨ। ਸਕੂਲ ਕੰਪਲੈਕਸ ਵਿਖੇ ਕਰਵਾਏ ਗਏ ਸਮਾਗਮ ‘ਚ ਬੋਲਦਿਆਂ ਸਕੂਲ ਪ੍ਰਿੰਸੀਪਲ ਗੁਰਿੰਦਰ ਕੌਰ ਕਪੂਰ ਨੇ ਕਿਹਾ ਕਿ ਬੀਬੀ ਮਨਜੀਤ ਕੌਰ ਇੱਕ ਅਜਿਹੀ ਸ਼ਖ਼ਸੀਅਤ ਹੈ, ਜਿਨ੍ਹਾਂ ਹਮੇਸ਼ਾ ਸਮੇਂ ਦੀ ਕਦਰ ਕੀਤੀ ਅਤੇ ਡਿਊਟੀ ਨੂੰ ਸੇਵਾ ਸਮਝ ਕੇ ਕੀਤਾ ਹੈ ਜਿਸ ਤੋਂ ਹੋਰ ਸਟਾਫ਼ ਨੂੰ ਵੀ ਸਬਕ ਲੈਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਬੀਬੀ ਮਨਜੀਤ ਕੌਰ ਦੀਆਂ ਸੇਵਾਵਾਂ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਪ੍ਰਿੰਸੀਪਲ ਗੁਰਿੰਦਰ ਕੌਰ ਕਪੂਰ ਨੇ ਬੀਬੀ ਮਨਜੀਤ ਕੌਰ ਦੀ ਸੇਵਾ ਮੁਕਤੀ ਤੋਂ ਬਾਅਦ ਦੀ ਜ਼ਿੰਦਗੀ ਲਈ ਉਨ੍ਹਾਂ ਨੂੰ ਸ਼ੁੱਭਕਾਮਨਾਵਾਂ ਭੇਟ ਕੀਤੀਆਂ ਅਤੇ ਤੰਦਰੁਸਤ ਜੀਵਨ ਦੀ ਕਾਮਨਾ ਕੀਤੀ। ਇਸ ਤੋਂ ਬਾਅਦ ਸਕੂਲ ਸਟਾਫ਼ ਵਲੋਂ ਉਨ੍ਹਾਂ ਦਾ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਉਨਾਂ ਦੇ ਪਤੀ ਭਗਵੰਤ ਸਿੰਘ, ਮੈਡਮ ਸਤਿੰਦਰ ਕੌਰ, ਮੈਡਮ ਰਜਿੰਦਰ ਕੌਰ, ਮੈਡਮ ਸ਼ਾਂਤੀ ਦੇਵੀ, ਮੈਡਮ ਦੀਪਾਂਜਲੀ ਸ਼ਰਮਾ, ਮੈਡਮ ਕੰਵਲਜੀਤ ਕੌਰ, ਮੈਡਮ ਨਰਿੰਦਰ ਕੌਰ, ਮੈਡਮ ਸੰਦੀਪ ਕੌਰ, ਮੈਡਮ ਮਮਤਾ ਦੇਵੀ, ਮੈਡਮ ਆਂਸ਼ੂ, ਮੈਡਮ ਸਪਨਾ ਰਾਣੀ, ਮੈਡਮ ਜਸਪ੍ਰੀਤ ਕੌਰ, ਮੈਡਮ ਦਲਜੀਤ ਕੌਰ, ਮੈਡਮ ਡੇਜ਼ੀ ਗੌਤਮ ਕਲਰਕ, ਮੈਡਮ ਅਮਰਜੀਤ ਕੌਰ, ਕਰਮਜੀਤ ਕੌਰ, ਹਰਜਿੰਦਰ ਕੌਰ, ਰਕੇਸ਼ ਕੁਮਾਰ ਬੇਦੀ ਆਦਿ ਹਾਜ਼ਰ ਸਨ। ""