02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-08-2026

ਪੰਜਾਬ ਪੁਲਿਸ ਅਤੇ ਸਿੱਖਿਆ ਵਿਭਾਗ ਦੇ ਸਾਂਝੇ ਉਪਰਾਲੇ ਨਾਲ ਘਨੌਲੀ ਸਕੂਲ ’ਚ ਬੂਟੇ ਲਗਾਓ ਮੁਹਿੰਮ ਦੀ ਸ਼ੁਰੂਆਤ

ਘਨੌਲੀ, 1 ਅਗਸਤ (ਜਸਵੀਰ ਸਿੰਘ ਸੈਣੀ)- ਪੰਜਾਬ ਸਰਕਾਰ ਵਲੋਂ ਚਲਾਈ ਗਈ ‘’ਐਸ. ਪੀ.

Ad Position 21
No active advertisement
ਅਜੀਤ ਡੈਸਕ 02-08-2026
ਘਨੌਲੀ, 1 ਅਗਸਤ (ਜਸਵੀਰ ਸਿੰਘ ਸੈਣੀ)- ਪੰਜਾਬ ਸਰਕਾਰ ਵਲੋਂ ਚਲਾਈ ਗਈ ‘’ਐਸ.ਪੀ.ਸੀ ਸਕੀਮ ਅਧੀਨ ਰੁੱਖ ਲਗਾਓ’’ ਮੁਹਿੰਮ ਨੂੰ ਸਫਲ ਬਣਾਉਣ ਲਈ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘਨੌਲੀ ਵਿਖੇ ਪੰਜਾਬ ਪੁਲਿਸ ਦੇ ਸਹਿਯੋਗ ਨਾਲ ਬੂਟਾ ਲਗਾਓ ਸਮਾਗਮ ਕਰਵਾਇਆ ਗਿਆ। ਇਸ ਮੌਕੇ ਮੁੱਖ ਮਹਿਮਾਨ ਵਜੋਂ ਇੰਸਪੈਕਟਰ ਰਣਜੀਤ ਸਿੰਘ, ਡਿਸਟ੍ਰਿਕਟ ਕੋਆਰਡੀਨੇਟਰ, ਪੰਜਾਬ ਪੁਲਿਸ ਐਸ.ਪੀ.ਸੀ ਅਤੇ ਪ੍ਰਭਜੀਤ ਸਿੰਘ, ਕੋਆਰਡੀਨੇਟਰ, ਡੀ.ਈ.ਓ ਦਫ਼ਤਰ ਰੂਪਨਗਰ ਨੇ ਸ਼ਿਰਕਤ ਕੀਤੀ। ਉਨ੍ਹਾਂ ਸਕੂਲ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਨਾਲ ਮਿਲ ਕੇ ਸਕੂਲ ਦੇ ਮੈਦਾਨ ਵਿਚ ਨਿੰਮ, ਪਿੱਪਲ, ਬੋਹੜ ਅਤੇ ਫਲਦਾਰ ਬੂਟੇ ਲਗਾਏ। ਇੰਸਪੈਕਟਰ ਰਣਜੀਤ ਸਿੰਘ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਦਰਖ਼ਤ ਲਗਾਉਣ ਦੇ ਨਾਲ-ਨਾਲ ਉਨ੍ਹਾਂ ਦੀ ਸੰਭਾਲ ਕਰਨਾ ਵੀ ਸਾਡਾ ਫ਼ਰਜ਼ ਬਣਦਾ ਹੈ। ਉਨ੍ਹਾਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਵਾਤਾਵਰਨ ਦੀ ਰੱਖਿਆ ਲਈ ਅੱਗੇ ਆਉਣ ਦਾ ਸੱਦਾ ਦਿੱਤਾ। ਪ੍ਰਭਜੀਤ ਸਿੰਘ ਨੇ ਕਿਹਾ ਕਿ ਐਸ.ਪੀ.ਸੀ ਸਕੀਮ ਤਹਿਤ ਵਿਦਿਆਰਥੀਆਂ ਨੂੰ ਅਨੁਸ਼ਾਸਨ, ਦੇਸ਼-ਭਗਤੀ ਅਤੇ ਸਮਾਜ ਸੇਵਾ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਸਮਾਗਮ ਦੇ ਅੰਤ ਵਿਚ ਸਕੂਲ ਦੇ ਪ੍ਰਿੰਸੀਪਲ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ।
Ad Position 22
No active advertisement
ਪਿਛਲੀ ਖ਼ਬਰ ਬੜਵਾ, ਮੀਰਪੁਰ ਇੰਟਰਲਾਕਿੰਗ ਸੜਕ ਦਾ ਨਿਰਮਾਣ ਤੇਜ਼ੀ ਨਾਲ ਜਾਰੀ ਅਗਲੀ ਖ਼ਬਰ ਬੀਬੀ ਮਨਜੀਤ ਕੌਰ ਦਾ ਸੇਵਾ ਮੁਕਤੀ ’ਤੇ ਸਨਮਾਨ
Ad Position 24
No active advertisement