ਡੀ.ਏ.ਵੀ. ਸਕੂਲ ਤਖ਼ਤਗੜ੍ਹ ਵਿਖੇ ਕੁੜੀਆਂ ਦੇ ਜ਼ੋਨਲ ਕਬੱਡੀ ਮੁਕਾਬਲੇ ਕਰਵਾਏ
ਨੂਰਪੁਰ ਬੇਦੀ, 1 ਅਗਸਤ (ਹਰਦੀਪ ਸਿੰਘ ਢੀਂਡਸਾ)-ਤਖਤਗੜ੍ਹ ਜ਼ੋਨ ਦੇ ਪ੍ਰਧਾਨ ਪ੍ਰਿੰਸੀਪਲ ਵਰਿੰਦਰ ਸ਼ਰਮਾ ਅਤੇ ਜ਼ੋਨਲ ਸਕੱਤਰ ਗੁਰਵਿੰਦਰ ਸਿੰਘ ਦੀ ਅਗਵਾਈ ਹੇਠ ਡੀ. ਏ.
ਨੂਰਪੁਰ ਬੇਦੀ, 1 ਅਗਸਤ (ਹਰਦੀਪ ਸਿੰਘ ਢੀਂਡਸਾ)-ਤਖਤਗੜ੍ਹ ਜ਼ੋਨ ਦੇ ਪ੍ਰਧਾਨ ਪ੍ਰਿੰਸੀਪਲ ਵਰਿੰਦਰ ਸ਼ਰਮਾ ਅਤੇ ਜ਼ੋਨਲ ਸਕੱਤਰ ਗੁਰਵਿੰਦਰ ਸਿੰਘ ਦੀ ਅਗਵਾਈ ਹੇਠ ਡੀ.ਏ.ਵੀ. ਸੀਨੀਅਰ ਸੈਕੰਡਰੀ ਸਕੂਲ ਤਖਤਗੜ੍ਹ ਵਿਖੇ ਜ਼ੋਨਲ ਪੱਧਰ ਦੇ ਕੁੜੀਆਂ ਦੇ ਨੈਸ਼ਨਲ ਸਟਾਈਲ ਕਬੱਡੀ ਮੁਕਾਬਲੇ ਸਫਲਤਾਪੂਰਵਕ ਕਰਵਾਏ ਗਏ। ਕਬੱਡੀ ਦੇ ਕਨਵੀਨਰ ਪ੍ਰਿੰਸੀਪਲ ਹਰਦੀਪ ਸਿੰਘ ਅਤੇ ਉਪ ਕਨਵੀਨਰ ਮਨਜੋਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ ਅੰਡਰ-14, ਅੰਡਰ-17 ਅਤੇ ਅੰਡਰ-19 ਵਰਗਾਂ ਦੇ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿਚ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਤਖਤਗੜ੍ਹ, ਸਰਕਾਰੀ ਹਾਈ ਸਕੂਲ ਰਾਏਪੁਰ ਅਤੇ ਸਰਕਾਰੀ ਮਿਡਲ ਸਕੂਲ ਝਾਂਡੀਆਂ ਖ਼ੁਰਦ ਦੀਆਂ ਟੀਮਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਆਪਣੇ-ਆਪਣੇ ਵਰਗਾਂ ਵਿਚ ਜਿੱਤ ਦਰਜ ਕੀਤੀ। ਆਯੋਜਕਾਂ ਨੇ ਦੱਸਿਆ ਕਿ ਸੋਮਵਾਰ ਅਤੇ ਮੰਗਲਵਾਰ ਨੂੰ ਮੁੰਡਿਆਂ ਦੇ ਨੈਸ਼ਨਲ ਸਟਾਈਲ ਕਬੱਡੀ ਮੁਕਾਬਲੇ ਕਰਵਾਏ ਜਾਣਗੇ, ਜਿਨ੍ਹਾਂ ਵਿਚ ਜ਼ੋਨ ਦੀਆਂ ਵੱਖ-ਵੱਖ ਸਕੂਲਾਂ ਦੀਆਂ ਟੀਮਾਂ ਭਾਗ ਲੈਣਗੀਆਂ ਮੁਕਾਬਲਿਆਂ ਦੌਰਾਨ ਜ਼ੋਨਲ ਸਕੱਤਰ ਗੁਰਵਿੰਦਰ ਸਿੰਘ ਬਜਰੂੜ, ਪ੍ਰਿੰਸੀਪਲ ਹਰਦੀਪ ਸਿੰਘ ਅਤੇ ਮਨਜੋਤ ਸਿੰਘ ਨੇ ਜੇਤੂ ਅਤੇ ਭਾਗ ਲੈਣ ਵਾਲੇ ਖਿਡਾਰੀਆਂ ਨੂੰ ਵਧਾਈ ਦਿੱਤੀ। ਇਸ ਮੌਕੇ ਕੁਲਦੀਪ ਸਿੰਘ ਗਿੱਲ, ਮਨਿੰਦਰ ਸਿੰਘ (ਝਾਂਡੀਆਂ ਖ਼ੁਰਦ), ਮੈਡਮ ਰਾਜ ਕਮਲ, ਮਹਿੰਦਰਪਾਲ ਸਿੰਘ (ਟਿੱਬਾ ਟੱਪਰੀਆਂ), ਮੈਡਮ ਵੀਨਾ ਸਮੇਤ ਵੱਖ-ਵੱਖ ਸਕੂਲਾਂ ਦੇ ਅਧਿਆਪਕ ਨੇ ਵੀ ਸਹਿਯੋਗ ਕੀਤਾ ।