02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-08-2026

ਸ੍ਰੀ ਚਮਕੌਰ ਸਾਹਿਬ ਦੇ ਖ਼ਾਲਸਾ ਕਾਲਜ ’ਚ ਕਰਵਾਏ ਕਾਵਿ-ਉਚਾਰਨ ਮੁਕਾਬਲੇ

ਸ੍ਰੀ ਚਮਕੌਰ ਸਾਹਿਬ,1 ਅਗਸਤ (ਜਗਮੋਹਣ ਸਿੰਘ ਨਾਰੰਗ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਸਥਾਨਕ ਬੀਬੀ ਸ਼ਰਨ ਕੌਰ ਖ਼ਾਲਸਾ ਕਾਲਜ ਵਿਖੇ ਪ੍ਰਸਿੱਧ ਪੰਜਾਬੀ ਸ਼ਾਇਰ ਸ਼ਿਵ ਕੁਮਾਰ ਬਟਾਲਵੀ ਦੇ ਜਨਮ ਦਿਵਸ ਨੂੰ ਸਮਰਪਿਤ, ਪੋਸਟ ਗ੍ਰੈਜੂਏਟ ਪੰਜਾਬੀ ਵਿਭਾਗ ਵਲੋਂ ਅੰਤਰ-ਕਲਾਸ ਅਤੇ ਅੰਤਰ-ਵਿਭਾਗੀ ਕਾਵਿ ਉਚਾਰਨ ਮੁਕਾਬਲੇ ਕਰਵਾਏ ਗਏ। ਇਸ ਮੁਕਾਬਲੇ ਦੇ ਜੇਤੂ ਵਿਦਿਆਰਥੀਆਂ ਨੂੰ ਪ੍ਰਿੰਸੀਪਲ ਡਾ.

Ad Position 21
No active advertisement
ਅਜੀਤ ਡੈਸਕ 02-08-2026
ਸ੍ਰੀ ਚਮਕੌਰ ਸਾਹਿਬ,1 ਅਗਸਤ (ਜਗਮੋਹਣ ਸਿੰਘ ਨਾਰੰਗ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਸਥਾਨਕ ਬੀਬੀ ਸ਼ਰਨ ਕੌਰ ਖ਼ਾਲਸਾ ਕਾਲਜ ਵਿਖੇ ਪ੍ਰਸਿੱਧ ਪੰਜਾਬੀ ਸ਼ਾਇਰ ਸ਼ਿਵ ਕੁਮਾਰ ਬਟਾਲਵੀ ਦੇ ਜਨਮ ਦਿਵਸ ਨੂੰ ਸਮਰਪਿਤ, ਪੋਸਟ ਗ੍ਰੈਜੂਏਟ ਪੰਜਾਬੀ ਵਿਭਾਗ ਵਲੋਂ ਅੰਤਰ-ਕਲਾਸ ਅਤੇ ਅੰਤਰ-ਵਿਭਾਗੀ ਕਾਵਿ ਉਚਾਰਨ ਮੁਕਾਬਲੇ ਕਰਵਾਏ ਗਏ। ਇਸ ਮੁਕਾਬਲੇ ਦੇ ਜੇਤੂ ਵਿਦਿਆਰਥੀਆਂ ਨੂੰ ਪ੍ਰਿੰਸੀਪਲ ਡਾ. ਬਲਜੀਤ ਸਿੰਘ ਅਤੇ ਅਧਿਆਪਕਾਂ ਵਲੋਂ ਸਰਟੀਫਿਕੇਟ ਅਤੇ ਆਕਰਸ਼ਕ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ। ਸਮਾਗਮ ਦੀ ਸ਼ੁਰੂਆਤ ਵਿਚ ਵਿਭਾਗ ਦੇ ਮੁਖੀ ਪ੍ਰੋ ਜਗਰੂਪ ਸਿੰਘ ਨੇ ਸ਼ਿਵ ਕੁਮਾਰ ਬਟਾਲਵੀ ਦੇ ਜੀਵਨ, ਰਚਨਾ, ਕਲਾ ਅਤੇ ਸਾਹਿਤਿਕ ਪ੍ਰਤਿਭਾ ਦਾ ਜ਼ਿਕਰ ਕਰਦਿਆਂ ਸ਼ਿਵ ਕੁਮਾਰ ਬਟਾਲਵੀ ਦੀ ਪੰਜਾਬੀ ਸਾਹਿਤ ਨੂੰ ਵਡਮੁੱਲੀ ਦੇਣ ਦੀ ਸਰਾਹਨਾ ਕੀਤੀ। ਇਸ ਮੁਕਾਬਲੇ ਵਿਚ ਹਰਜੋਤ ਕੌਰ ਬੀ. ਏ. ਭਾਗ ਦੂਜਾ ਨੇ ਪਹਿਲਾ ਸਥਾਨ, ਸੁਖਮਨਪ੍ਰੀਤ ਕੌਰ +1 ਆਰਟਸ ਨੇ ਦੂਜਾ ਸਥਾਨ, ਨਵਪ੍ਰੀਤ ਕੌਰ ਐਮ. ਏ. ਭਾਗ ਪਹਿਲਾ ਨੇ ਤੀਜਾ ਸਥਾਨ ਹਾਸਲ ਕੀਤਾ। ਇਨ੍ਹਾਂ ਮੁਕਾਬਲਿਆਂ ਦੌਰਾਨ ਜੱਜਮੈਂਟ ਦੀ ਭੂਮਿਕਾ ਪ੍ਰੋ ਬਿਕਰਮ ਰਾਣੀ (ਅਰਥ ਸ਼ਾਸਤਰ ਵਿਭਾਗ), ਪ੍ਰੋ ਸੁਖਵਿੰਦਰ ਕੌਰ (ਪੰਜਾਬੀ ਵਿਭਾਗ), ਪ੍ਰੋ ਯਾਮਿਨੀ ਸ਼ਰਮਾ (ਅੰਗਰੇਜ਼ੀ ਵਿਭਾਗ) ਨੇ ਨਿਭਾਈ। ਇਸ ਦੌਰਾਨ ਮੰਚ ਸੰਚਾਲਨ ਦੀ ਭੂਮਿਕਾ ਨਿਭਾਉਂਦੇ ਹੋਏ ਪ੍ਰੋ ਅੰਮ੍ਰਿਤਪ੍ਰੀਤ ਕੌਰ ਨੇ ਪੰਜਾਬੀ ਵਿਭਾਗ ਵਲੋਂ ਵਿਦਿਆਰਥੀਆਂ ਦੀ ਪ੍ਰਤਿਭਾ ਨੂੰ ਉਭਾਰਨ ਲਈ ਕੀਤੇ ਜਾਂਦੇ ਕਾਰਜਾਂ ਬਾਰੇ ਜਾਣਕਾਰੀ ਸਾਂਝੀ ਕੀਤੀ ਅਤੇ ਭਾਗ ਲੈਣ ਵਾਲੇ ਸਾਰੇ ਵਿਦਿਆਰਥੀਆਂ ਨੂੰ ਉਤਸ਼ਾਹਿਤ ਕੀਤਾ। ਇਸ ਮੌਕੇ ਪ੍ਰੋ ਮਧੂ ਡਡਵਾਲ, ਪ੍ਰੋ ਅਰੁਣ ਕੁਮਾਰ ਚੋਪੜਾ, ਲੈਕਚਰਾਰ ਹਰਿੰਦਰ ਕੌਰ ਸਮੇਤ ਸਮੂਹ ਸਟਾਫ਼ ਮੈਂਬਰ ਅਤੇ ਵਿਦਿਆਰਥੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ‘ ਮਿਸ਼ਨ ਹਰਿਆਲੀ’ ਅਭਿਆਨ ਤਹਿਤ ਕੰਗ ਯਾਦਗਾਰੀ ਸਿੱਖਿਆ ਸੰਸਥਾਵਾਂ ’ਚ ਲਗਾਏ ਬੂਟੇ ਅਗਲੀ ਖ਼ਬਰ 36.70 ਲੱਖ ਰੁਪਏ ਦੀ ਲਾਗਤ ਨਾਲ ਪਿੰਡ ਥਾਣਾ ਵਿਖੇ ਆਧੁਨਿਕ ਖੇਡ ਸਟੇਡੀਅਮ ਦਾ ਨਿਰਮਾਣ ਸ਼ੁਰੂ
Ad Position 24
No active advertisement