02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-08-2026

ਜ਼ਿਲ੍ਹਾ ਮੁਹਾਲੀ ਦੀਆਂ ਸਰਕਾਰੀ ਸਿਹਤ ਸੰਸਥਾਵਾਂ ’ਚ ਔਰਤਾਂ ਨੂੰ ਕੀਤਾ ਜਾਵੇਗਾ ਜਾਗਰੂਕ : ਡਾ. ਸੰਗੀਤਾ ਜੈਨ

ਐੱਸ. ਏ.

Ad Position 21
No active advertisement
ਅਜੀਤ ਡੈਸਕ 02-08-2026
ਐੱਸ. ਏ. ਐੱਸ. ਨਗਰ, 1 ਅਗਸਤ (ਤਰਵਿੰਦਰ ਸਿੰਘ ਬੈਨੀਪਾਲ)- ਸਿਵਲ ਸਰਜਨ ਡਾ. ਸੰਗੀਤਾ ਜੈਨ ਦੀ ਅਗਵਾਈ ਹੇਠ ਜ਼ਿਲ੍ਹਾ ਮੁਹਾਲੀ ਦੀਆਂ ਸਮੂਹ ਸਰਕਾਰੀ ਸਿਹਤ ਸੰਸਥਾਵਾਂ ਵਿਚ 1 ਤੋਂ 7 ਅਗਸਤ ਤੱਕ ‘ਵਿਸ਼ਵ ਸਤਨਪਾਨ ਹਫ਼ਤਾ’ ਮਨਾਇਆ ਜਾ ਰਿਹਾ ਹੈ। ਇਸ ਹਫ਼ਤੇ ਦਾ ਉਦੇਸ਼ ਮਾਵਾਂ, ਪਰਿਵਾਰਾਂ ਅਤੇ ਸਮਾਜ ਨੂੰ ਛਾਤੀ ਦਾ ਦੁੱਧ ਪਿਲਾਉਣ ਦੇ ਮਹੱਤਵ ਬਾਰੇ ਜਾਗਰੂਕ ਕਰਨਾ ਅਤੇ ਨਵ-ਜਨਮੇ ਬੱਚਿਆਂ ਦੀ ਸਿਹਤ ਨੂੰ ਬਿਹਤਰ ਬਣਾਉਣਾ ਹੈ। ਡਾ. ਸੰਗੀਤਾ ਜੈਨ ਨੇ ਦੱਸਿਆ ਕਿ ਮਾਂ ਦਾ ਦੁੱਧ ਨਵ-ਜਨਮੇ ਬੱਚੇ ਲਈ ਸਭ ਤੋਂ ਸੰਪੂਰਨ ਅਤੇ ਪੌਸ਼ਟਿਕ ਆਹਾਰ ਹੈ। ਬੱਚੇ ਦੇ ਜਨਮ ਤੋਂ ਇਕ ਘੰਟੇ ਦੇ ਅੰਦਰ ਛਾਤੀ ਦਾ ਦੁੱਧ ਪਿਲਾਉਣਾ ਸ਼ੁਰੂ ਕਰਨਾ ਚਾਹੀਦਾ ਹੈ ਅਤੇ ਪਹਿਲੇ ਛੇ ਮਹੀਨਿਆਂ ਤੱਕ ਸਿਰਫ਼ ਮਾਂ ਦਾ ਦੁੱਧ ਹੀ ਦਿੱਤਾ ਜਾਣਾ ਚਾਹੀਦਾ ਹੈ। ਇਸ ਤੋਂ ਬਾਅਦ ਪੂਰਕ ਆਹਾਰ ਸ਼ੁਰੂ ਕਰਦੇ ਹੋਏ ਦੋ ਸਾਲ ਜਾਂ ਇਸ ਤੋਂ ਵੱਧ ਸਮੇਂ ਤੱਕ ਛਾਤੀ ਦਾ ਦੁੱਧ ਜਾਰੀ ਰੱਖਣਾ ਚਾਹੀਦਾ ਹੈ। ਇਸ ਹਫ਼ਤੇ ਦੌਰਾਨ ਜ਼ਿਲ੍ਹਾ ਹਸਪਤਾਲ, ਸਬ-ਡਵੀਜ਼ਨਲ ਹਸਪਤਾਲਾਂ, ਕਮਿਊਨਿਟੀ ਹੈਲਥ ਸੈਂਟਰਾਂ, ਪ੍ਰਾਇਮਰੀ ਹੈਲਥ ਸੈਂਟਰਾਂ, ਆਯੁਸ਼ਮਾਨ ਆਰੋਗਿਆ ਕੇਂਦਰਾਂ ਅਤੇ ਆਮ ਆਦਮੀ ਕਲੀਨਿਕਾਂ ਵਿਚ ਜਾਗਰੂਕਤਾ ਪ੍ਰੋਗਰਾਮ, ਕਾਊਂਸਲਿੰਗ ਸੈਸ਼ਨ, ਸਿਹਤ ਸਿੱਖਿਆ ਗਤੀਵਿਧੀਆਂ ਅਤੇ ਗਰਭਵਤੀ ਔਰਤਾਂ ਅਤੇ ਨਵੀਆਂ ਮਾਵਾਂ ਨਾਲ ਸੰਵਾਦ ਕਰਵਾਏ ਜਾਣਗੇ। ਡਾ. ਸੰਗੀਤਾ ਜੈਨ ਨੇ ਸਮੂਹ ਪਰਿਵਾਰਾਂ ਅਤੇ ਸਮਾਜ ਨੂੰ ਅਪੀਲ ਕੀਤੀ ਹੈ ਕਿ ਉਹ ਮਾਵਾਂ ਨੂੰ ਛਾਤੀ ਦਾ ਦੁੱਧ ਪਿਲਾਉਣ ਲਈ ਉਤਸ਼ਾਹਿਤ ਕਰਨ ਅਤੇ ਹਰ ਬੱਚੇ ਨੂੰ ਜੀਵਨ ਦੀ ਸਿਹਤਮੰਦ ਸ਼ੁਰੂਆਤ ਦੇਣ ਵਿਚ ਆਪਣਾ ਯੋਗਦਾਨ ਪਾਉਣ।
Ad Position 22
No active advertisement
ਪਿਛਲੀ ਖ਼ਬਰ ਫਰੈਂਡਜ਼ ਫੌਰਐਵਰ ਵੈੱਲਫ਼ੇਅਰ ਸੁਸਾਇਟੀ ਨੇ ਫ਼ਲਦਾਰ ਤੇ ਛਾਂਦਾਰ ਬੂਟੇ ਲਗਾਏ ਅਗਲੀ ਖ਼ਬਰ ਸ਼ੇਰ-ਏ-ਪੰਜਾਬ ਕਿਸਾਨ ਯੂਨੀਅਨ ਨੇ ਜਗਮੀਤ ਸਿੰਘ ਘੜੂੰਆਂ ਨੂੰ ਜ਼ਿਲ੍ਹਾ ਮੁਹਾਲੀ ਦਾ ਪ੍ਰਧਾਨ ਥਾਪਿਆ
Ad Position 24
No active advertisement