02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-08-2026

ਫਰੈਂਡਜ਼ ਫੌਰਐਵਰ ਵੈੱਲਫ਼ੇਅਰ ਸੁਸਾਇਟੀ ਨੇ ਫ਼ਲਦਾਰ ਤੇ ਛਾਂਦਾਰ ਬੂਟੇ ਲਗਾਏ

ਖਰੜ, 1 ਅਗਸਤ (ਜੰਡਪੁਰੀ)-ਫਰੈਂਡਜ਼ ਫੌਰਐਵਰ ਵੈੱਲਫ਼ੇਅਰ ਸੁਸਾਇਟੀ ਵਲੋਂ ਭਾਰਤ ਮਾਲਾ ਰੋਡ ਦੇ ਨਾਲ-ਨਾਲ ਫ਼ਲਦਾਰ ਤੇ ਛਾਂਦਾਰ ਬੂਟੇ ਲਗਾਏ ਗਏ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੁਸਾਇਟੀ ਦੇ ਪ੍ਰਧਾਨ ਜਸਵਿੰਦਰ ਸਿੰਘ ਨੇ ਦੱਸਿਆ ਉਨ੍ਹਾਂ ਦੀ ਸੰਸਥਾ ਵਲੋਂ ਹਰ ਸਾਲ ਬਰਸਾਤ ‘ਚ ਬੂਟੇ ਲਗਾਏ ਜਾਂਦੇ ਹਨ।

Ad Position 21
No active advertisement
ਅਜੀਤ ਡੈਸਕ 02-08-2026
ਖਰੜ, 1 ਅਗਸਤ (ਜੰਡਪੁਰੀ)-ਫਰੈਂਡਜ਼ ਫੌਰਐਵਰ ਵੈੱਲਫ਼ੇਅਰ ਸੁਸਾਇਟੀ ਵਲੋਂ ਭਾਰਤ ਮਾਲਾ ਰੋਡ ਦੇ ਨਾਲ-ਨਾਲ ਫ਼ਲਦਾਰ ਤੇ ਛਾਂਦਾਰ ਬੂਟੇ ਲਗਾਏ ਗਏ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੁਸਾਇਟੀ ਦੇ ਪ੍ਰਧਾਨ ਜਸਵਿੰਦਰ ਸਿੰਘ ਨੇ ਦੱਸਿਆ ਉਨ੍ਹਾਂ ਦੀ ਸੰਸਥਾ ਵਲੋਂ ਹਰ ਸਾਲ ਬਰਸਾਤ ‘ਚ ਬੂਟੇ ਲਗਾਏ ਜਾਂਦੇ ਹਨ। ਇਸ ਵਾਰ ਸੰਸਥਾ ਵਲੋਂ 500 ਬੂਟੇ ਲਗਾਉਣ ਦਾ ਟੀਚਾ ਮਿੱਥਿਆ ਗਿਆ ਹੈ। ਉਨ੍ਹਾਂ ਕਿਹਾ ਪੰਜਾਬ ‘ਚ ਜੰਗਲ ਅਧੀਨ ਰਕਬਾ ਬਹੁਤ ਜ਼ਿਆਦਾ ਘਟ ਗਿਆ ਹੈ, ਜਿਸ ਦੇ ਚਲਦਿਆਂ ਸਰਕਾਰ ਦੇ ਨਾਲ-ਨਾਲ ਸਾਨੂੰ ਸਾਰਿਆਂ ਨੂੰ ਆਪਣੇ ਵਾਤਾਵਰਨ ਦੀ ਸੰਭਾਲ ਲਈ ਵੱਧ ਤੋਂ ਵੱਧ ਬੂਟੇ ਲਗਾਉਣੇ ਚਾਹੀਦੇ ਹਨ। ਇਸ ਮੌਕੇ ਸੰਤੋਖ ਸਿੰਘ ਮਦਨਹੇੜੀ, ਕੁਲਵਿੰਦਰ ਸਿੰਘ, ਪ੍ਰਦੀਪ ਕੁਮਾਰ ਬਿੱਟੂ, ਹਿਤੇਂਦਰ ਸਿੰਘ ਬੇਦੀ, ਤਰਨਜੋਤ ਸਿੰਘ ਬੇਦੀ, ਜਸਪ੍ਰੀਤ ਸਿੰਘ, ਸਰਬਜੀਤ ਸਿੰਘ ਤੇ ਸਤਨਾਮ ਸਿੰਘ ਤੋਂ ਇਲਾਵਾ ਟੋਲ ਪਲਾਜਾ ਮੈਨੇਜਮੈਂਟ ਵਲੋਂ ਗੌਰਵ ਤੇ ਇਕਬਾਲ ਸਿੰਘ ਆਦਿ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪਿੰਡ ਰਡਿਆਲਾ ਦੀ ਸੱਥ ’ਚ ਪੁੱਜ ਕੇ ਰਾਣਾ ਗਿੱਲ ਨੇ ਪਿੰਡ ਵਾਸੀਆਂ ਨਾਲ ਕੀਤੀ ਵਿਚਾਰ-ਚਰਚਾ ਅਗਲੀ ਖ਼ਬਰ ਜ਼ਿਲ੍ਹਾ ਮੁਹਾਲੀ ਦੀਆਂ ਸਰਕਾਰੀ ਸਿਹਤ ਸੰਸਥਾਵਾਂ ’ਚ ਔਰਤਾਂ ਨੂੰ ਕੀਤਾ ਜਾਵੇਗਾ ਜਾਗਰੂਕ : ਡਾ. ਸੰਗੀਤਾ ਜੈਨ
Ad Position 24
No active advertisement