02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-08-2026

ਮਾਤਾ ਸ੍ਰੀ ਨੈਣਾਂ ਦੇਵੀ ਲੰਗਰ ਕਮੇਟੀ ਵਲੋਂ ਨੈਣਾਂ ਦੇਵੀ ਦੇ ਸਾਲਾਨਾ ਮੇਲੇ ਲਈ ਲੰਗਰ ਦਾ ਟਰੱਕ ਰਵਾਨਾ

ਕੁਰਾਲੀ, 1 ਅਗਸਤ (ਬਿੱਲਾ ਅਕਾਲਗੜ੍ਹੀਆ)-ਸਥਾਨਕ ਸ਼ਹਿਰ ਦੀ ਮਾਤਾ ਸ੍ਰੀ ਨੈਣਾਂ ਦੇਵੀ ਲੰਗਰ ਕਮੇਟੀ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਮਾਤਾ ਸ੍ਰੀ ਨੈਣਾਂ ਦੇਵੀ ਜੀ ਦੇ ਦਰਬਾਰ ਵਿਖੇ ਆਉਣ ਵਾਲੇ ਸ਼ਰਧਾਲੂਆਂ ਲਈ ਤਿਆਰ ਹੋਣ ਵਾਲੇ ਲੰਗਰ ਵਾਸਤੇ ਰਾਸ਼ਨ ਦਾ ਭਰਿਆ ਟਰੱਕ ਸ਼ਰਧਾ ਨਾਲ ਰਵਾਨਾ ਕੀਤਾ ਗਿਆ। ਇਸ ਮੌਕੇ ਲੰਗਰ ਕਮੇਟੀ ਦੇ ਪ੍ਰਧਾਨ ਆਸ਼ੂ ਗੋਇਲ ਦੀ ਅਗਵਾਈ ‘ਚ ਰਾਸ਼ਨ ਦੇ ਟਰੱਕ ਨੂੰ ਮਿਲਕਫੈੱਡ ਪੰਜਾਬ ਦੇ ਸਾਬਕਾ ਚੇਅਰਮੈਨ ਨਰਿੰਦਰ ਸਿੰਘ ਸ਼ੇਰਗਿੱਲ, ਭਾਜਪਾ ਆਗੂ ਰਣਧੀਰ ਸਿੰਘ ਧੀਰਾ, ਟਰੱਕ ਯੂਨੀਅਨ ਦੇ ਸਾਬਕਾ ਪ੍ਰਧਾਨ ਪਾਲਇੰਦਰਜੀਤ ਸਿੰਘ ਬਾਠ, ਸਾਬਕਾ ਚੇਅਰਮੈਨ ਮਨਜੀਤ ਸਿੰਘ ਮੁੰਧੋਂ, ਨਗਰ ਕੌਂਸਲ ਦੇ ਸਾਬਕਾ ਵਾਈਸ ਪ੍ਰਧਾਨ ਦਵਿੰਦਰ ਸਿੰਘ ਠਾਕੁਰ, ਕੌਂਸਲਰ ਭਾਰਤ ਭੂਸ਼ਨ, ਕੌਂਸਲਰ ਕੁਲਵੰਤ ਕੌਰ ਪਾਬਲਾ, ਸਾਬਕਾ ਕੌਂਸਲਰ ਪਰਮਜੀਤ ਸਿੰਘ, ਕੌਂਸਲਰ ਖੁਸ਼ਵੀਰ ਸਿੰਘ ਹੈਪੀ ਤੇ ਕੌਂਸਲਰ ਆਸ਼ੂ ਰਾਣਾ ਸਮੇਤ ਹੋਰਨਾਂ ਪਤਵੰਤਿਆਂ ਵਲੋਂ ਸਾਂਝੇ ਤੌਰ ‘ਤੇ ਰਵਾਨਾ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 02-08-2026
ਕੁਰਾਲੀ, 1 ਅਗਸਤ (ਬਿੱਲਾ ਅਕਾਲਗੜ੍ਹੀਆ)-ਸਥਾਨਕ ਸ਼ਹਿਰ ਦੀ ਮਾਤਾ ਸ੍ਰੀ ਨੈਣਾਂ ਦੇਵੀ ਲੰਗਰ ਕਮੇਟੀ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਮਾਤਾ ਸ੍ਰੀ ਨੈਣਾਂ ਦੇਵੀ ਜੀ ਦੇ ਦਰਬਾਰ ਵਿਖੇ ਆਉਣ ਵਾਲੇ ਸ਼ਰਧਾਲੂਆਂ ਲਈ ਤਿਆਰ ਹੋਣ ਵਾਲੇ ਲੰਗਰ ਵਾਸਤੇ ਰਾਸ਼ਨ ਦਾ ਭਰਿਆ ਟਰੱਕ ਸ਼ਰਧਾ ਨਾਲ ਰਵਾਨਾ ਕੀਤਾ ਗਿਆ। ਇਸ ਮੌਕੇ ਲੰਗਰ ਕਮੇਟੀ ਦੇ ਪ੍ਰਧਾਨ ਆਸ਼ੂ ਗੋਇਲ ਦੀ ਅਗਵਾਈ ‘ਚ ਰਾਸ਼ਨ ਦੇ ਟਰੱਕ ਨੂੰ ਮਿਲਕਫੈੱਡ ਪੰਜਾਬ ਦੇ ਸਾਬਕਾ ਚੇਅਰਮੈਨ ਨਰਿੰਦਰ ਸਿੰਘ ਸ਼ੇਰਗਿੱਲ, ਭਾਜਪਾ ਆਗੂ ਰਣਧੀਰ ਸਿੰਘ ਧੀਰਾ, ਟਰੱਕ ਯੂਨੀਅਨ ਦੇ ਸਾਬਕਾ ਪ੍ਰਧਾਨ ਪਾਲਇੰਦਰਜੀਤ ਸਿੰਘ ਬਾਠ, ਸਾਬਕਾ ਚੇਅਰਮੈਨ ਮਨਜੀਤ ਸਿੰਘ ਮੁੰਧੋਂ, ਨਗਰ ਕੌਂਸਲ ਦੇ ਸਾਬਕਾ ਵਾਈਸ ਪ੍ਰਧਾਨ ਦਵਿੰਦਰ ਸਿੰਘ ਠਾਕੁਰ, ਕੌਂਸਲਰ ਭਾਰਤ ਭੂਸ਼ਨ, ਕੌਂਸਲਰ ਕੁਲਵੰਤ ਕੌਰ ਪਾਬਲਾ, ਸਾਬਕਾ ਕੌਂਸਲਰ ਪਰਮਜੀਤ ਸਿੰਘ, ਕੌਂਸਲਰ ਖੁਸ਼ਵੀਰ ਸਿੰਘ ਹੈਪੀ ਤੇ ਕੌਂਸਲਰ ਆਸ਼ੂ ਰਾਣਾ ਸਮੇਤ ਹੋਰਨਾਂ ਪਤਵੰਤਿਆਂ ਵਲੋਂ ਸਾਂਝੇ ਤੌਰ ‘ਤੇ ਰਵਾਨਾ ਕੀਤਾ ਗਿਆ। ਇਸ ਮੌਕੇ ਲੰਗਰ ਕਮੇਟੀ ਦੇ ਅਹੁਦੇਦਾਰਾਂ ਨੇ ਦੱਸਿਆ ਕਿ ਹਰ ਸਾਲ ਸ਼ਹਿਰ ਦੀਆਂ ਸਮੂਹ ਸੰਗਤਾਂ ਦੇ ਭਰਪੂਰ ਸਹਿਯੋਗ ਨਾਲ ਮਾਤਾ ਸ੍ਰੀ ਨੈਣਾਂ ਦੇਵੀ ਜੀ ਵਿਖੇ ਲੰਗਰ ਦੀ ਸੇਵਾ ਲਈ ਰਾਸ਼ਨ ਦਾ ਟਰੱਕ ਭੇਜਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਇਹ ਸੇਵਾ ਪਿਛਲੇ ਕਈ ਸਾਲਾਂ ਤੋਂ ਨਿਰੰਤਰ ਜਾਰੀ ਹੈ ਅਤੇ ਸ਼ਹਿਰ ਵਾਸੀ ਵੱਡੇ ਉਤਸ਼ਾਹ ਨਾਲ ਇਸ ਪੁੰਨ ਦੇ ਕਾਰਜ ‘ਚ ਆਪਣਾ ਯੋਗਦਾਨ ਪਾਉਂਦੇ ਹਨ। ਕਮੇਟੀ ਨੇ ਸਮੂਹ ਦਾਨੀ ਸੱਜਣਾਂ, ਸੇਵਾਦਾਰਾਂ ਅਤੇ ਸ਼ਹਿਰ ਦੀਆਂ ਸੰਗਤਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਸਹਿਯੋਗ ਨਾਲ ਹੀ ਇਹ ਸੇਵਾ ਨਿਰੰਤਰ ਚੱਲ ਰਹੀ ਹੈ ਅਤੇ ਭਵਿੱਖ ‘ਚ ਵੀ ਇਸੇ ਤਰ੍ਹਾਂ ਸੰਗਤਾਂ ਦੀ ਸੇਵਾ ਜਾਰੀ ਰਹੇਗੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਕਮੇਟੀ ਦੇ ਪ੍ਰਧਾਨ ਆਸ਼ੂ ਗੋਇਲ, ਸੰਜੇ ਕੁਮਾਰ ਗੋਇਲ, ਰਾਕੇਸ਼ ਅਗਰਵਾਲ, ਵਿਸ਼ੂ ਅਗਰਵਾਲ, ਬਿੱਟੂ ਖੁੱਲਰ, ਮਨਜੀਤ ਸਿੰਘ ਜੈਲਦਾਰ ਤੇ ਉਮਿੰਦਰ ਓਮਾ ਸਮੇਤ ਆੜ੍ਹਤੀ ਐਸੋਸੀਏਸ਼ਨ ਦੇ ਮੈਂਬਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮੁੰਨੇ ਕਾਲਜ ਦਾ ਬੀ.ਸੀ.ਏ. ਛੇਵੇਂ ਸਮੈਸਟਰ ਦਾ ਨਤੀਜਾ ਰਿਹਾ ਸ਼ਾਨਦਾਰ ਅਗਲੀ ਖ਼ਬਰ ਏ. ਟੀ. ਐਸ. ਪ੍ਰੀਲਿਊਡ ਦੇ ਵਸਨੀਕਾਂ ਨੇ ਪ੍ਰਸ਼ਾਸਨ ਤੋਂ ਆਰ. ਡਬਲਿਊ. ਏ. ਦੀ ਦੁਬਾਰਾ ਚੋਣ ਕਰਵਾਉਣ ਦੀ ਕੀਤੀ ਮੰਗ
Ad Position 24
No active advertisement