02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-08-2026

ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਪਿੰਡ ਮੀਰਪੁਰ ਤੋਂ ਸ਼ਰਧਾਲੂਆਂ ਦੀ ਬੱਸ ਸ੍ਰੀ ਦਰਬਾਰ ਸਾਹਿਬ ਲਈ ਰਵਾਨਾ

ਨੂਰਪੁਰ ਬੇਦੀ, 1 ਅਗਸਤ (ਹਰਦੀਪ ਸਿੰਘ ਢੀਂਡਸਾ)-ਪੰਜਾਬ ਸਰਕਾਰ ਦੀ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਹਲਕੇ ਦੇ ਪਿੰਡ ਮੀਰਪੁਰ ਤੋਂ ਸ਼ਰਧਾਲੂਆਂ ਦੀ ਇੱਕ ਬੱਸ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਅੰਮ੍ਰਿਤਸਰ ਵਿਖੇ ਦਰਸ਼ਨਾਂ ਲਈ ਸ਼ਰਧਾ ਅਤੇ ਉਤਸ਼ਾਹ ਨਾਲ ਰਵਾਨਾ ਕੀਤਾ ਗਿਆ। ਇਸ ਮੌਕੇ ਪਿੰਡ ਵਾਸੀਆਂ ਅਤੇ ਸ਼ਰਧਾਲੂਆਂ ਵਿਚ ਖਾਸਾ ਉਤਸ਼ਾਹ ਦੇਖਣ ਨੂੰ ਮਿਲਿਆ।

Ad Position 21
No active advertisement
ਅਜੀਤ ਡੈਸਕ 02-08-2026
ਨੂਰਪੁਰ ਬੇਦੀ, 1 ਅਗਸਤ (ਹਰਦੀਪ ਸਿੰਘ ਢੀਂਡਸਾ)-ਪੰਜਾਬ ਸਰਕਾਰ ਦੀ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਹਲਕੇ ਦੇ ਪਿੰਡ ਮੀਰਪੁਰ ਤੋਂ ਸ਼ਰਧਾਲੂਆਂ ਦੀ ਇੱਕ ਬੱਸ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਅੰਮ੍ਰਿਤਸਰ ਵਿਖੇ ਦਰਸ਼ਨਾਂ ਲਈ ਸ਼ਰਧਾ ਅਤੇ ਉਤਸ਼ਾਹ ਨਾਲ ਰਵਾਨਾ ਕੀਤਾ ਗਿਆ। ਇਸ ਮੌਕੇ ਪਿੰਡ ਵਾਸੀਆਂ ਅਤੇ ਸ਼ਰਧਾਲੂਆਂ ਵਿਚ ਖਾਸਾ ਉਤਸ਼ਾਹ ਦੇਖਣ ਨੂੰ ਮਿਲਿਆ। ਯਾਤਰਾ ਨੂੰ ਹਰੀ ਝੰਡੀ ਦੇ ਕੇ ਰਵਾਨਾ ਕਰਨ ਦੀ ਰਸਮ ਪਿੰਡ ਦੀ ਇੱਕ ਅਗਾਂਹ ਵਧੂ ਔਰਤ ਅਤੇ ਜ਼ਿਲ੍ਹਾ ਪਰਿਸ਼ਦ ਦੇ ਉਪ ਚੇਅਰਮੈਨ ਦੇਸਰਾਜ ਸੈਣੀ, ਹਲਕਾ ਕੋਆਰਡੀਨੇਟਰ ਅਵਤਾਰ ਸਿੰਘ ਕੂੰਨਰ ਅਤੇ ਸਮਿਤੀ ਮੈਂਬਰ ਸਤਨਾਮ ਸਿੰਘ ਨਾਗਰਾ ਨੇ ਸਾਂਝੇ ਤੌਰ ’ਤੇ ਅਦਾ ਕੀਤੀ। ਇਸ ਮੌਕੇ ਪਿੰਡ ਦੀਆਂ ਪ੍ਰਮੁੱਖ ਮਹਿਲਾਵਾਂ ਅਤੇ ਵੱਡੀ ਗਿਣਤੀ ਵਿਚ ਪਿੰਡ ਵਾਸੀ ਵੀ ਹਾਜ਼ਰ ਰਹੇ, ਜਿਨ੍ਹਾਂ ਨੇ ਯਾਤਰੀਆਂ ਨੂੰ ਸ਼ੁੱਭਕਾਮਨਾਵਾਂ ਦੇ ਕੇ ਰਵਾਨਾ ਕੀਤਾ। ਇਸ ਦੌਰਾਨ ਸੰਬੋਧਨ ਕਰਦਿਆਂ ਦੇਸਰਾਜ ਸੈਣੀ ਨੇ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਪੰਜਾਬ ਸਰਕਾਰ ਦੀ ਇੱਕ ਲੋਕ-ਭਲਾਈ ਯੋਜਨਾ ਹੈ, ਜਿਸ ਦਾ ਉਦੇਸ਼ ਹਰ ਵਰਗ ਦੇ ਲੋਕਾਂ ਨੂੰ ਪਵਿੱਤਰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਇਸ ਯੋਜਨਾ ਰਾਹੀਂ ਹਜ਼ਾਰਾਂ ਸ਼ਰਧਾਲੂ ਲਾਭ ਪ੍ਰਾਪਤ ਕਰ ਰਹੇ ਹਨ। ਹਲਕਾ ਕੋਆਰਡੀਨੇਟਰ ਅਵਤਾਰ ਸਿੰਘ ਕੂੰਨਰ ਨੇ ਕਿਹਾ ਕਿ ਸਰਕਾਰ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਸਨਮਾਨ ਕਰਦਿਆਂ ਉਨ੍ਹਾਂ ਨੂੰ ਸੁਵਿਧਾਜਨਕ ਅਤੇ ਮੁਫ਼ਤ ਤੀਰਥ ਯਾਤਰਾ ਦੀ ਸਹੂਲਤ ਪ੍ਰਦਾਨ ਕਰ ਰਹੀ ਹੈ। ਉਨ੍ਹਾਂ ਯਾਤਰੀਆਂ ਨੂੰ ਸੁਖਦ ਅਤੇ ਮੰਗਲਮਈ ਯਾਤਰਾ ਲਈ ਸ਼ੁਭਕਾਮਨਾਵਾਂ ਦਿੱਤੀਆਂ। ਸੰਮਤੀ ਮੈਂਬਰ ਸਤਨਾਮ ਸਿੰਘ ਨਾਗਰਾ ਨੇ ਕਿਹਾ ਕਿ ਅਜਿਹੀਆਂ ਯੋਜਨਾਵਾਂ ਸਮਾਜ ਵਿਚ ਆਪਸੀ ਸਾਂਝ, ਭਾਈਚਾਰੇ ਅਤੇ ਧਾਰਮਿਕ ਸਦਭਾਵਨਾ ਨੂੰ ਹੋਰ ਮਜ਼ਬੂਤ ਕਰਦੀਆਂ ਹਨ। ਬੱਸ ਰਵਾਨਾ ਹੋਣ ਤੋਂ ਪਹਿਲਾਂ ਸ਼ਰਧਾਲੂਆਂ ਨੇ ਗੁਰੂ ਸਾਹਿਬ ਦਾ ਸਿਮਰਨ ਕੀਤਾ ਅਤੇ ਅਰਦਾਸ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨਾਂ ਲਈ ਰਵਾਨਾ ਹੋਏ। ਇਸ ਮੌਕੇ ਹਾਜ਼ਰ ਲੋਕਾਂ ਨੇ ਯਾਤਰੀਆਂ ਨੂੰ ਫੁੱਲ ਮਾਲਾਵਾਂ ਪਾ ਕੇ ਅਤੇ ਸ਼ੁੱਭਕਾਮਨਾਵਾਂ ਦੇ ਕੇ ਵਿਦਾ ਕੀਤਾ।
Ad Position 22
No active advertisement
ਪਿਛਲੀ ਖ਼ਬਰ ਰੂਪਨਗਰ ’ਚ ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਵਲੋਂ ਮੁੱਖ ਮੰਤਰੀ ਦੇ ਨਾਂਅ ਮੰਗ-ਪੱਤਰ ਅਗਲੀ ਖ਼ਬਰ ਰੂਪਨਗਰ ਵਿਚ ਗੰਦਗੀ ਨੇ ਸ਼ਹਿਰ ਦੇ ਹਾਲਾਤ ਵਿਗਾੜੇ
Ad Position 24
No active advertisement