ਨੰਗਲ ’ਚ ਅਨੁਰਾਗ ਠਾਕੁਰ ਦਾ ਭਰਵਾਂ ਸਵਾਗਤ
ਪੰਜਾਬ ਨੂੰ ਨਸ਼ੇ, ਅਪਰਾਧ ਤੇ ਗੈਂਗਵਾਰ ਤੋਂ ਮੁਕਤ ਕਰੇਗੀ ਭਾਜਪਾ-ਅਨੁਰਾਗ ਠਾਕੁਰ
ਨੰਗਲ, 2 ਅਗਸਤ (ਪ੍ਰੀਤਮ ਸਿੰਘ ਬਰਾਰੀ)- ਵੰਦੇ ਭਾਰਤ ਐਕਸਪ੍ਰੈੱਸ ਰਾਹੀਂ ਨੰਗਲ ਰੇਲਵੇ ਸਟੇਸ਼ਨ ਪਹੁੰਚੇ ਭਾਜਪਾ ਦੇ ਸੀਨੀਅਰ ਆਗੂ ਅਤੇ ਸੰਸਦ ਮੈਂਬਰ ਅਨੁਰਾਗ ਠਾਕੁਰ ਦਾ ਨੰਗਲ ਮੰਡਲ ਭਾਜਪਾ ਦੇ ਆਗੂਆਂ ਅਤੇ ਵਰਕਰਾਂ ਵਲੋਂ ਫੁੱਲਾਂ ਦੇ ਗੁਲਦਸਤੇ ਭੇਟ ਕਰਕੇ ਭਰਵਾਂ ਸਵਾਗਤ ਕੀਤਾ ਗਿਆ। ਸੰਤੋਖਗੜ੍ਹ ਵਿਖੇ ਇੱਕ ਧਾਰਮਿਕ ਸਮਾਗਮ ਵਿਚ ਸ਼ਮੂਲੀਅਤ ਲਈ ਜਾਂਦੇ ਹੋਏ ਕੁੱਝ ਸਮੇਂ ਲਈ ਨੰਗਲ ਵਿਖੇ ਰੁਕੇ ਠਾਕੁਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਾਅਵਾ ਕੀਤਾ ਕਿ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਭਾਜਪਾ ਜਿੱਤ ਦਰਜ ਕਰਕੇ ਸੂਬੇ ਵਿਚ ਆਪਣੀ ਸਰਕਾਰ ਬਣਾਏਗੀ।
ਮ
ਮੁਕਾਬਲਿਆਂ ’ਚ ਭਾਗ ਲੈਣ ਵਾਲੇ ਖਿਡਾਰੀਆਂ ਨਾਲ ਪ੍ਰਬੰਧਕ ਭਗਵਾਨ ਸਿੰਘ ਨਾਮਧਾਰੀ ।
03-08-2026
ਨੰਗਲ, 2 ਅਗਸਤ (ਪ੍ਰੀਤਮ ਸਿੰਘ ਬਰਾਰੀ)- ਵੰਦੇ ਭਾਰਤ ਐਕਸਪ੍ਰੈੱਸ ਰਾਹੀਂ ਨੰਗਲ ਰੇਲਵੇ ਸਟੇਸ਼ਨ ਪਹੁੰਚੇ ਭਾਜਪਾ ਦੇ ਸੀਨੀਅਰ ਆਗੂ ਅਤੇ ਸੰਸਦ ਮੈਂਬਰ ਅਨੁਰਾਗ ਠਾਕੁਰ ਦਾ ਨੰਗਲ ਮੰਡਲ ਭਾਜਪਾ ਦੇ ਆਗੂਆਂ ਅਤੇ ਵਰਕਰਾਂ ਵਲੋਂ ਫੁੱਲਾਂ ਦੇ ਗੁਲਦਸਤੇ ਭੇਟ ਕਰਕੇ ਭਰਵਾਂ ਸਵਾਗਤ ਕੀਤਾ ਗਿਆ। ਸੰਤੋਖਗੜ੍ਹ ਵਿਖੇ ਇੱਕ ਧਾਰਮਿਕ ਸਮਾਗਮ ਵਿਚ ਸ਼ਮੂਲੀਅਤ ਲਈ ਜਾਂਦੇ ਹੋਏ ਕੁੱਝ ਸਮੇਂ ਲਈ ਨੰਗਲ ਵਿਖੇ ਰੁਕੇ ਠਾਕੁਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਾਅਵਾ ਕੀਤਾ ਕਿ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਭਾਜਪਾ ਜਿੱਤ ਦਰਜ ਕਰਕੇ ਸੂਬੇ ਵਿਚ ਆਪਣੀ ਸਰਕਾਰ ਬਣਾਏਗੀ। ਅਨੁਰਾਗ ਠਾਕੁਰ ਨੇ ਆਮ ਆਦਮੀ ਪਾਰਟੀ ਦੀ ਸਰਕਾਰ ‘ਤੇ ਤਿੱਖਾ ਨਿਸ਼ਾਨਾ ਸਾਧਦਿਆਂ ਕਿਹਾ ਕਿ ਪਾਰਟੀ ਨੇ ਭ੍ਰਿਸ਼ਟਾਚਾਰ ਖ਼ਤਮ ਕਰਨ ਦੇ ਵਾਅਦਿਆਂ ਨਾਲ ਸੱਤਾ ਹਾਸਲ ਕੀਤੀ ਸੀ, ਪਰ ਸਰਕਾਰ ਬਣਨ ਤੋਂ ਬਾਅਦ ਉਸ ਦੇ ਕਈ ਵੱਡੇ ਆਗੂ ਅਤੇ ਮੰਤਰੀ ਹੀ ਭ੍ਰਿਸ਼ਟਾਚਾਰ ਦੇ ਮਾਮਲਿਆਂ ਵਿਚ ਜੇਲ੍ਹਾਂ ਤੱਕ ਪਹੁੰਚੇ। ਉਨ੍ਹਾਂ ਕਿਹਾ ਕਿ ਸਰਕਾਰ ਦੀ ਕਥਨੀ ਅਤੇ ਕਰਨੀ ਵਿਚ ਵੱਡਾ ਅੰਤਰ ਹੈ। ਪੇਪਰ ਲੀਕ ਮਾਮਲੇ ਸਬੰਧੀ ਪੁੱਛੇ ਸਵਾਲ ਦੇ ਜਵਾਬ ਵਿਚ ਠਾਕੁਰ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿਚ ਕੇਂਦਰ ਸਰਕਾਰ ਨੇ ਪੇਪਰ ਲੀਕ ਵਰਗੇ ਅਪਰਾਧਾਂ ਨੂੰ ਰੋਕਣ ਲਈ ਸਖ਼ਤ ਕਾਨੂੰਨ ਬਣਾਇਆ ਹੈ, ਜਿਸ ਤਹਿਤ ਦੋਸ਼ੀਆਂ ਨੂੰ 10 ਸਾਲ ਤੱਕ ਦੀ ਸਜ਼ਾ ਅਤੇ 10 ਕਰੋੜ ਰੁਪਏ ਤੱਕ ਜੁਰਮਾਨੇ ਦੀ ਵਿਵਸਥਾ ਕੀਤੀ ਗਈ ਹੈ। ਕਾਂਗਰਸ ‘ਤੇ ਹਮਲਾ ਬੋਲਦਿਆਂ ਉਨ੍ਹਾਂ ਦੋਸ਼ ਲਾਇਆ ਕਿ ਪਾਰਟੀ ਵਲੋਂ ਸਨਾਤਨ ਧਰਮ ਅਤੇ ਭਗਵਾਨ ਸ੍ਰੀ ਰਾਮ ਦਾ ਅਪਮਾਨ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਨੇ ਪਹਿਲਾਂ ਰਾਮ ਸੇਤੂ ਅਤੇ ਸ੍ਰੀ ਰਾਮ ਮੰਦਰ ਦਾ ਵਿਰੋਧ ਕੀਤਾ ਸੀ, ਉਨ੍ਹਾਂ ਨੂੰ ਜਨਤਾ ਹੀ ਲੋਕਤੰਤਰੀ ਢੰਗ ਨਾਲ ਜਵਾਬ ਦੇਵੇਗੀ। ਪੰਜਾਬ ਦੀ ਮੌਜੂਦਾ ਸਥਿਤੀ ਦਾ ਹਵਾਲਾ ਦਿੰਦਿਆਂ ਠਾਕੁਰ ਨੇ ਕਿਹਾ ਕਿ ਸੂਬੇ ਵਿਚ ਨਸ਼ਾਖੋਰੀ, ਗੈਂਗਵਾਰ, ਅਪਰਾਧ ਅਤੇ ਫਿਰੌਤੀ ਦੀਆਂ ਘਟਨਾਵਾਂ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ, ਜਿਸ ਕਾਰਨ ਲੋਕ ਕਾਂਗਰਸ, ਅਕਾਲੀ ਦਲ ਅਤੇ ਆਮ ਆਦਮੀ ਪਾਰਟੀਂਤਿੰਨਾਂ ਤੋਂ ਨਿਰਾਸ਼ ਹੋ ਚੁੱਕੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਹੁਣ ਪੰਜਾਬ ਦੀ ਜਨਤਾ ਸੂਬੇ ਦੀ ਵਾਗਡੋਰ ਭਾਜਪਾ ਨੂੰ ਸੌਂਪਣ ਦਾ ਮਨ ਬਣਾ ਚੁੱਕੀ ਹੈ। ਇਸ ਮੌਕੇ ਭਾਜਪਾ ਮੰਡਲ ਪ੍ਰਧਾਨ ਹਰਮਨਜੀਤ ਸਿੰਘ ਪ੍ਰਿੰਸ, ਸਾਬਕਾ ਪ੍ਰਧਾਨ ਰਾਕੇਸ਼ ਸ਼ਰਮਾ ਪਿੰਕੀ, ਮਹੇਸ਼ ਕਾਲੀਆ, ਐਡਵੋਕੇਟ ਇਨਾਇਕ ਸ਼ਰਮਾ, ਐਡਵੋਕੇਟ ਰਾਕੇਸ਼ ਮੜਕਣ, ਕੌਂਸਲਰ ਮਮਤਾ ਕਪਿਲਾ, ਸੁਸ਼ੀਲ ਚੋਪੜਾ, ਸਾਬਕਾ ਕੌਂਸਲਰ ਵਿਕਰਾਂਤ ਪਰਮਾਰ, ਬਾਬੂ ਅਨਿਲ ਸ਼ਰਮਾ, ਵੀਵੇਕ ਸ਼ਰਮਾ, ਨਰੇਸ਼ ਚਾਵਲਾ, ਹਰੀਸ਼ ਕਪਿਲਾ ਤੇ ਹਾਜ਼ਰ ਸਨ।