ਮੁਕਾਬਲਿਆਂ ’ਚ ਭਾਗ ਲੈਣ ਵਾਲੇ ਖਿਡਾਰੀਆਂ ਨਾਲ ਪ੍ਰਬੰਧਕ ਭਗਵਾਨ ਸਿੰਘ ਨਾਮਧਾਰੀ ।
ਜੀ. ਬੀ. 4 ਜਿਮ ਐਂਡ ਸਪਾ ਵਿਖੇ ਤਾਕਤ ਤੇ ਫਿਟਨੈੱਸ ਮੁਕਾਬਲੇ ਕਰਵਾਏ
ਰੂਪਨਗਰ, 2 ਅਗਸਤ (ਸਤਨਾਮ ਸਿੰਘ ਸੱਤੀ)- ਨੌਜਵਾਨਾਂ ਵਿਚ ਸਰੀਰਕ ਤੰਦਰੁਸਤੀ ਨੂੰ ਉਤਸ਼ਾਹਿਤ ਕਰਨ ਅਤੇ ਫਿਟਨੈੱਸ ਪ੍ਰਤੀ ਜਾਗਰੂਕਤਾ ਪੈਦਾ ਕਰਨ ਦੇ ਉਦੇਸ਼ ਨਾਲ ਜੀ. ਬੀ.
ਰੂਪਨਗਰ, 2 ਅਗਸਤ (ਸਤਨਾਮ ਸਿੰਘ ਸੱਤੀ)- ਨੌਜਵਾਨਾਂ ਵਿਚ ਸਰੀਰਕ ਤੰਦਰੁਸਤੀ ਨੂੰ ਉਤਸ਼ਾਹਿਤ ਕਰਨ ਅਤੇ ਫਿਟਨੈੱਸ ਪ੍ਰਤੀ ਜਾਗਰੂਕਤਾ ਪੈਦਾ ਕਰਨ ਦੇ ਉਦੇਸ਼ ਨਾਲ ਜੀ. ਬੀ. 4 ਜਿਮ ਐਂਡ ਸਪਾ, ਰੂਪਨਗਰ ਵਿਖੇ ਡੈਡਲਿਫਟ, ਬਰਪੀਜ਼ ਅਤੇ ਪਲੈਂਕ ਦੇ ਰੋਮਾਂਚਕ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿਚ ਵੱਖ-ਵੱਖ ਥਾਵਾਂ ਤੋਂ ਕਰੀਬ 45 ਖਿਡਾਰੀਆਂ ਨੇ ਭਾਗ ਲਿਆ ਤੇ ਆਪਣੀ ਤਾਕਤ, ਸਹਿਣਸ਼ੀਲਤਾ ਅਤੇ ਮਾਨਸਿਕ ਦ੍ਰਿੜ੍ਹਤਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ, ਜਿਮ ਪ੍ਰਬੰਧਕ ਭਗਵਾਨ ਸਿੰਘ ਨਾਮਧਾਰੀ ਨੇ ਦੱਸਿਆ ਕਿ ਅਜਿਹੇ ਮੁਕਾਬਲਿਆਂ ਦਾ ਉਦੇਸ਼ ਸਿਰਫ਼ ਜੇਤੂ ਚੁਣਨਾ ਨਹੀਂ, ਸਗੋਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖ ਕੇ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਲਈ ਪ੍ਰੇਰਿਤ ਕਰਨਾ ਹੈ। ਉਨ੍ਹਾਂ ਨੌਜਵਾਨਾਂ ਨੂੰ ਖੇਡਾਂ ਅਤੇ ਫਿਟਨੈੱਸ ਨਾਲ ਜੁੜਨ ਦਾ ਸੱਦਾ ਦਿੰਦਿਆਂ ਕਿਹਾ ਕਿ ਤੰਦਰੁਸਤ ਸਰੀਰ ਹੀ ਸਫਲ ਜੀਵਨ ਦੀ ਨੀਂਹ ਹੈ। ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਜੇਤੂਆਂ ਨੂੰ ਵਿਸ਼ੇਸ਼ ਇਨਾਮ ਅਤੇ ਸਨਮਾਨ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਪਰਮਿੰਦਰ ਸਿੰਘ, ਅਮਨਪ੍ਰੀਤ ਸਿੰਘ, ਰਣਵੀਰ ਸਿੰਘ ਅਤੇ ਰਣਜੀਤ ਸਿੰਘ ਖਲੀ ਵੀ ਹਾਜ਼ਰ ਸਨ। ਪ੍ਰਬੰਧਕਾਂ ਨੇ ਕਿਹਾ ਕਿ ਭਵਿੱਖ ਵਿਚ ਵੀ ਨੌਜਵਾਨਾਂ ਨੂੰ ਫਿਟਨੈੱਸ ਤੇ ਖੇਡਾਂ ਨਾਲ ਜੋੜਨ ਲਈ ਅਜਿਹੇ ਪ੍ਰੋਗਰਾਮ ਲਗਾਤਾਰ ਕਰਵਾਏ ਜਾਣਗੇ।