02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-08-2026

ਸਕੂਲ ’ਚ ਤੀਜ ਦਾ ਤਿਉਹਾਰ ਮਨਾਇਆ

ਜ਼ੀਰਕਪੁਰ, 2 ਅਗਸਤ (ਮਨਿੰਦਰ ਸਿੰਘ)- ਸਰਕਾਰੀ ਐਲੀਮੈਂਟਰੀ ਸਕੂਲ ਕਿਸ਼ਨਪੁਰਾ ਵਿਖੇ ਤੀਜ ਦਾ ਤਿਉਹਾਰ ਰਵਾਇਤੀ ਢੰਗ ਨਾਲ ਮਨਾਇਆ ਗਿਆ। ਇਸ ਸਮਾਗਮ ’ਚ ਮਹਿਲਾ ਮੰਡਲ ਦੀ ਟੀਮ ਨੇ ਵਿਸ਼ੇਸ਼ ਸ਼ਮੂਲੀਅਤ ਕਰਦਿਆਂ ਪੰਜਾਬੀ ਸੱਭਿਆਚਾਰ ਤੇ ਵਿਰਸਾ ਪੇਸ਼ ਕੀਤਾ।

Ad Position 21
No active advertisement
ਸਕੂਲ ’ਚ ਤੀਜ ਦਾ ਤਿਉਹਾਰ ਮਨਾਇਆ 03-08-2026
ਜ਼ੀਰਕਪੁਰ, 2 ਅਗਸਤ (ਮਨਿੰਦਰ ਸਿੰਘ)- ਸਰਕਾਰੀ ਐਲੀਮੈਂਟਰੀ ਸਕੂਲ ਕਿਸ਼ਨਪੁਰਾ ਵਿਖੇ ਤੀਜ ਦਾ ਤਿਉਹਾਰ ਰਵਾਇਤੀ ਢੰਗ ਨਾਲ ਮਨਾਇਆ ਗਿਆ। ਇਸ ਸਮਾਗਮ ’ਚ ਮਹਿਲਾ ਮੰਡਲ ਦੀ ਟੀਮ ਨੇ ਵਿਸ਼ੇਸ਼ ਸ਼ਮੂਲੀਅਤ ਕਰਦਿਆਂ ਪੰਜਾਬੀ ਸੱਭਿਆਚਾਰ ਤੇ ਵਿਰਸਾ ਪੇਸ਼ ਕੀਤਾ। ਇਸ ਮੌਕੇ ਪੰਜਾਬੀਅਤ ਨੂੰ ਯਾਦ ਕਰਦਿਆਂ ਗਿੱਧੇ ਦੀਆਂ ਪੁਰਾਤਨ ਬੋਲੀਆਂ ਪਾਈਆਂ ਗਈਆਂ ਤੇ ਪੀਂਘਾਂ ਝੂਟਿਆਂ ਦਾ ਆਨੰਦ ਮਾਣਿਆ ਗਿਆ। ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਵਲੋਂ ਰੰਗਾਰੰਗ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ, ਜਿਸ ’ਚ ਉਨ੍ਹਾਂ ਦਾ ਸ਼ਾਨਦਾਰ ਨਾਚ ਸਭ ਦੀ ਖਿੱਚ ਦਾ ਕੇਂਦਰ ਰਿਹਾ। ਇਸ ਦੌਰਾਨ ਮਹਿਲਾ ਮੰਡਲ ਵਲੋਂ ਸਕੂਲ ਨੂੰ ਲੋੜੀਂਦਾ ਸਾਮਾਨ ਵੀ ਭੇਟ ਕੀਤਾ ਗਿਆ। ਉਕਤ ਸਮਾਗਮ ਉਪਰੰਤ ਸਕੂਲ ਪ੍ਰਬੰਧਕਾਂ ਵਲੋਂ ਵਿਦਿਆਰਥੀਆਂ ਅਤੇ ਮਹਿਲਾ ਮੰਡਲ ਦੀ ਟੀਮ ਲਈ ਦੁਪਹਿਰ ਦੇ ਭੋਜਨ ਦਾ ਵਿਸ਼ੇਸ਼ ਪ੍ਰਬੰਧ ਕੀਤਾ ਗਿਆ। ਇਸ ਮੌਕੇ ਮਹਿਲਾ ਮੰਡਲ ਵਲੋਂ ਸਕੂਲ ਦੀ ਪ੍ਰਿੰਸੀਪਲ ਸ਼ਾਲੂ ਅਤੇ ਸਮੂਹ ਸਟਾਫ਼ ਮੈਂਬਰਾਂ ਪਰਨੀਤ ਕੌਰ, ਨਿਧੀ ਗਰਗ, ਅਨੀਤਾ ਰਾਵਤ, ਹਿਮਾਂਸ਼ੀ, ਸੁਖਵਿੰਦਰ, ਰਿਤੂ, ਡੌਲੀ ਤੇ ਅਵਿਨਾਸ਼ ਕਲਿਆਣ ਨੂੰ ਫੁੱਲਾਂ ਦੇ ਗੁਲਦਸਤੇ ਭੇਟ ਕਰਕੇ ਸਨਮਾਨਿਤ ਕੀਤਾ ਗਿਆ ਅਤੇ ਸਭ ਦਾ ਮੂੰਹ ਮਿੱਠਾ ਕਰਵਾਇਆ ਗਿਆ। ਇਸ ਮੌਕੇ ਮਹਿਲਾ ਮੰਡਲ ਦੇ ਮੈਂਬਰ ਦੁਪਿੰਦਰ ਕੌਰ, ਦੀਪ ਸ਼ਿਖਾ, ਸੀਮਾ, ਮੀਨਾ, ਅਨੀਤਾ, ਜਸਵਿੰਦਰ ਤੇ ਸ਼ਸ਼ੀ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਹਰਿਆਣਾ ਦੇ ਖਿਡਾਰੀਆਂ ਨੇ ਕਾਮਨਵੈਲਥ ਖੇਡਾਂ ’ਚ ਦੇਸ਼ ਦਾ ਮਾਣ ਵਧਾਇਆ-ਮੁੱਖ ਮੰਤਰੀ ਅਗਲੀ ਖ਼ਬਰ ਰੋਟਰੀ ਕਲੱਬ ਡੇਰਾਬੱਸੀ ਟਾਊਨ ਦੀ ਇੰਸਟਾਲੇਸ਼ਨ ਸੈਰੇਮਨੀ ਦੌਰਾਨ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ
Ad Position 24
No active advertisement