02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-08-2026

ਹਰਿਆਣਾ ਦੇ ਖਿਡਾਰੀਆਂ ਨੇ ਕਾਮਨਵੈਲਥ ਖੇਡਾਂ ’ਚ ਦੇਸ਼ ਦਾ ਮਾਣ ਵਧਾਇਆ-ਮੁੱਖ ਮੰਤਰੀ

ਚੰਡੀਗੜ੍ਹ, 2 ਅਗਸਤ (ਰਾਮ ਸਿੰਘ ਬਰਾੜ)- ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਕਾਮਨਵੈਲਥ ਖੇਡਾਂ ਵਿਚ ਦੇਸ਼ ਲਈ ਤਗ਼ਮੇ ਜਿੱਤਣ ਵਾਲੇ ਖਿਡਾਰੀਆਂ ਨੇ ਮਾਣ ਵਧਾਇਆ ਹੈ। ਇਨ੍ਹਾਂ ਖੇਡਾਂ ਵਿਚ ਦੇਸ਼ ਨੂੰ ਕੁੱਲ 13 ਸੋਨ ਤਗਮੇ ਮਿਲੇ ਹਨ ਜਿਨ੍ਹਾਂ ਵਿੱਚੋਂ 7 ਸੋਨ ਤਗਮੇ ਹਰਿਆਣਾ ਦੇ ਖਿਡਾਰੀਆਂ ਨੇ ਹਾਸਲ ਕੀਤੇ ਹਨ।

Ad Position 21
No active advertisement
ਅਜੀਤ ਡੈਸਕ 03-08-2026
ਚੰਡੀਗੜ੍ਹ, 2 ਅਗਸਤ (ਰਾਮ ਸਿੰਘ ਬਰਾੜ)- ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਕਾਮਨਵੈਲਥ ਖੇਡਾਂ ਵਿਚ ਦੇਸ਼ ਲਈ ਤਗ਼ਮੇ ਜਿੱਤਣ ਵਾਲੇ ਖਿਡਾਰੀਆਂ ਨੇ ਮਾਣ ਵਧਾਇਆ ਹੈ। ਇਨ੍ਹਾਂ ਖੇਡਾਂ ਵਿਚ ਦੇਸ਼ ਨੂੰ ਕੁੱਲ 13 ਸੋਨ ਤਗਮੇ ਮਿਲੇ ਹਨ ਜਿਨ੍ਹਾਂ ਵਿੱਚੋਂ 7 ਸੋਨ ਤਗਮੇ ਹਰਿਆਣਾ ਦੇ ਖਿਡਾਰੀਆਂ ਨੇ ਹਾਸਲ ਕੀਤੇ ਹਨ। ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਖਿਡਾਰੀਆਂ ਨੂੰ ਦਿਲੋਂ ਵਧਾਈ ਤੇ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਹਰਿਆਣਾ ਦੇ ਖਿਡਾਰੀਆਂ ਨੇ ਸੂਬੇ ਦਾ ਨਾਂ ਵਿਸ਼ਵ ਪੱਧਰ ’ਤੇ ਚਮਕਾਉਣ ਦਾ ਕੰਮ ਕੀਤਾ ਹੈ। ਇਸ ਤੋਂ ਪਹਿਲਾਂ ਵੀ ਕੌਮਾਂਤਰੀ ਖੇਡ ਮੁਕਾਬਲਿਆਂ ਵਿੱਚ ਮਿਲਣ ਵਾਲੇ ਤਗ਼ਮਿਆਂ ਵਿਚੋਂ ਸਭ ਤੋਂ ਵੱਧ ਹਰਿਆਣਾ ਦੇ ਖਿਡਾਰੀਆਂ ਦੇ ਨਾਂ ਹਨ। ਇਨ੍ਹਾਂ ਵਿਚ ਕੁੜੀਆਂ ਨੇ ਵੀ ਸਭ ਤੋਂ ਵੱਧ ਤਗ਼ਮੇ ਜਿੱਤੇ ਹਨ। ਕਾਮਨਵੈਲਥ ਖੇਡਾਂ ਵਿੱਚ ਸੂਬੇ ਦੇ ਖਿਡਾਰੀਆਂ ਦਾ ਬਾਕਸਿੰਗ, ਜੈਵਲਿਨ ਵਿਚ ਸ਼ਾਨਦਾਰ ਪ੍ਰਦਰਸ਼ਨ ਰਿਹਾ ਹੈ। ਇਨ੍ਹਾਂ ਵਿਚ ਰੇਵਾੜੀ ਦੀ ਪੈਰਾ ਅਥਲੈਟਿਕਸ ਸ਼ਰਮੀਲਾ ਨੇ ਗੋਲਡ ਮੈਡਲ, ਭਿਵਾਨੀ ਦੀ ਬਾਕਸਰ ਪ੍ਰੀਤੀ ਪੰਵਾਰ, ਜੈਸਮੀਨ ਲੰਬੋਰੀਆ, ਸਾਖੀ ਚੌਧਰੀ, ਸਚਿਨ ਸਿਵਾਚ, ਪ੍ਰਿਆ ਘਣਘਸ ਅਤੇ ਹਿਸਾਰ ਦੇ ਬਾਕਸਰ ਅੰਕੁਸ਼ ਨੇ ਗੋਲਡ ਮੈਡਲ ਹਾਸਲ ਕੀਤਾ ਹੈ। ਇਸੇ ਤਰ੍ਹਾਂ ਪਾਣੀਪਤ ਦੇ ਜੈਵਲਿਨ ਥ੍ਰੋਅਰ ਨੀਰਜ ਚੋਪੜਾ ਅਤੇ ਹਾਂਸੀ ਦੇ ਬਾਕਸਰ ਨਰਿੰਦਰ ਬੇਰਵਾਲ ਨੇ ਸਿਲਵਰ ਮੈਡਲ ਜਿੱਤਿਆ ਹੈ। ਭਿਵਾਨੀ ਦੀ ਥਲੈਟਿਕਸ ਸੀਮਾ ਕਾਲੀਰਾਮਣਾ ਡਿਸਕਸ ਥ੍ਰੋਅ ਵਿੱਚ ਕਾਂਸੀ ਤਗ਼ਮਾ ਜੇਤੂ ਬਣੀ ਹੈ। ਉਨ੍ਹਾਂ ਨੇ ਖਿਡਾਰੀਆਂ ਦੇ ਮਾਪਿਆਂ ਨੂੰ ਵੀ ਸ਼ੁਭਕਾਮਨਾਵਾਂ ਦਿੱਤੀਆਂ। ਖਿਡਾਰੀਆਂ ਦੀਆਂ ਇਹ ਪ੍ਰਾਪਤੀਆਂ ਸੂਬੇ ਦੇ ਲੱਖਾਂ ਨੌਜਵਾਨਾਂ ਲਈ ਪ੍ਰੇਰਨਾ ਬਣਨਗੀਆਂ। ਉਨ੍ਹਾਂ ਕਿਹਾ ਕਿ ਨਵੀਂ ਖੇਡ ਨੀਤੀ ਤਹਿਤ ਸਰਕਾਰ ਵਲੋਂ ਅਸਰਦਾਰ ਕਦਮ ਚੁੱਕੇ ਗਏ ਹਨ। ਸਰਕਾਰ ਖਿਡਾਰੀਆਂ ਦੀ ਹਰ ਸੰਭਵ ਸਹਾਇਤਾ ਲਈ ਤਤਪਰ ਹੈ।
Ad Position 22
No active advertisement
ਪਿਛਲੀ ਖ਼ਬਰ 24 ਫ਼ੀਸਦੀ ਵਿਆਜ ਦਾ ਲਾਲਚ ਦੇ ਕੇ ਕਰੋੜਾਂ ਰੁ. ਦੀ ਠੱਗੀ ਮਾਰੇ ਜਾਣ ਸੰਬੰਧੀ ਮਾਮਲਾ ਦਰਜ ਅਗਲੀ ਖ਼ਬਰ ਸਕੂਲ ’ਚ ਤੀਜ ਦਾ ਤਿਉਹਾਰ ਮਨਾਇਆ
Ad Position 24
No active advertisement