02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-08-2026

ਸਹਿਕਾਰਤਾ ਨਾਲ ਅਮੀਰ, ਵਿਕਸਿਤ ਤੇ ਆਤਮ-ਨਿਰਭਰ ਬਣੇਗਾ ਭਾਰਤ-ਗੌਰਵ ਗੌਤਮ

ਚੰਡੀਗੜ੍ਹ, 2 ਅਗਸਤ (ਰਾਮ ਸਿੰਘ ਬਰਾੜ)- ਹਰਿਆਣਾ ਸਰਕਾਰ ਵਿਚ ਖੇਡ ਅਤੇ ਯੁਵਾ ਮਾਮਲੇ ਅਤੇ ਕਾਨੂੰਨ ਰਾਜ ਮੰਤਰੀ ਗੌਰਵ ਗੌਤਮ ਨੇ ਕਿਹਾ ਕਿ ਸਹਿਕਾਰਤਾ ਸਿਰਫ਼ ਇਕ ਵਿਭਾਗ ਨਹੀਂ, ਸਗੋਂ ਭਾਰਤ ਦੀ ਅਮੀਰ ਸਮਾਜਿਕ ਤੇ ਆਰਥਿਕ ਵਿਵਸਥਾ ਦਾ ਮਜ਼ਬੂਤ ਆਧਾਰ ਹੈ। ਉਨ੍ਹਾਂ ਕਿਹਾ ਕਿ ਰਲ ਕੇ ਅੱਗੇ ਵਧਣਾ ਹੀ ਸਹਿਕਾਰਤਾ ਦੀ ਮੂਲ ਭਾਵਨਾ ਹੈ ਤੇ ਜਦੋਂ ਸਮਾਜ ਇਕੱਠੇ ਹੋ ਕੇ ਕੰਮ ਕਰਦਾ ਹੈ ਤਾਂ ਵਿਕਾਸ ਦੀ ਰਫ਼ਤਾਰ ਕਈ ਗੁਣਾ ਵਧ ਜਾਂਦੀ ਹੈ ਤੇ ਭਾਰਤ ਸਹਿਕਾਰਤਾ ਨਾਲ ਅਮੀਰ, ਵਿਕਸਿਤ ਅਤੇ ਆਤਮ-ਨਿਰਭਰ ਬਣੇਗਾ।

Ad Position 21
No active advertisement
ਅਜੀਤ ਡੈਸਕ 03-08-2026
ਚੰਡੀਗੜ੍ਹ, 2 ਅਗਸਤ (ਰਾਮ ਸਿੰਘ ਬਰਾੜ)- ਹਰਿਆਣਾ ਸਰਕਾਰ ਵਿਚ ਖੇਡ ਅਤੇ ਯੁਵਾ ਮਾਮਲੇ ਅਤੇ ਕਾਨੂੰਨ ਰਾਜ ਮੰਤਰੀ ਗੌਰਵ ਗੌਤਮ ਨੇ ਕਿਹਾ ਕਿ ਸਹਿਕਾਰਤਾ ਸਿਰਫ਼ ਇਕ ਵਿਭਾਗ ਨਹੀਂ, ਸਗੋਂ ਭਾਰਤ ਦੀ ਅਮੀਰ ਸਮਾਜਿਕ ਤੇ ਆਰਥਿਕ ਵਿਵਸਥਾ ਦਾ ਮਜ਼ਬੂਤ ਆਧਾਰ ਹੈ। ਉਨ੍ਹਾਂ ਕਿਹਾ ਕਿ ਰਲ ਕੇ ਅੱਗੇ ਵਧਣਾ ਹੀ ਸਹਿਕਾਰਤਾ ਦੀ ਮੂਲ ਭਾਵਨਾ ਹੈ ਤੇ ਜਦੋਂ ਸਮਾਜ ਇਕੱਠੇ ਹੋ ਕੇ ਕੰਮ ਕਰਦਾ ਹੈ ਤਾਂ ਵਿਕਾਸ ਦੀ ਰਫ਼ਤਾਰ ਕਈ ਗੁਣਾ ਵਧ ਜਾਂਦੀ ਹੈ ਤੇ ਭਾਰਤ ਸਹਿਕਾਰਤਾ ਨਾਲ ਅਮੀਰ, ਵਿਕਸਿਤ ਅਤੇ ਆਤਮ-ਨਿਰਭਰ ਬਣੇਗਾ। ਖੇਡ ਅਤੇ ਯੁਵਾ ਮਾਮਲੇ ਅਤੇ ਕਾਨੂੰਨ ਰਾਜ ਮੰਤਰੀ ਗੌਰਵ ਗੌਤਮ ਸਹਿਕਾਰੀ ਜਾਗਰੂਕਤਾ ਸੈਮੀਨਾਰ ਨੂੰ ਮੁੱਖ ਮਹਿਮਾਨ ਵਜੋਂ ਸੰਬੋਧਨ ਕਰ ਰਹੇ ਸਨ। ਉਨ੍ਹਾਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿਚ ਦੇਸ਼ ਵਿਚ ਸਹਿਕਾਰਤਾ ਖੇਤਰ ਨੂੰ ਨਵੀਂ ਦਿਸ਼ਾ ਅਤੇ ਨਵੀਂ ਊਰਜਾ ਮਿਲੀ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਵਿਚ ਸੂਬਾ ਸਰਕਾਰ ਵੀ ਸਹਿਕਾਰੀ ਸੰਸਥਾਵਾਂ ਨੂੰ ਮਜ਼ਬੂਤ ਬਣਾਉਣ, ਕਿਸਾਨਾਂ ਨੂੰ ਬਿਹਤਰ ਸਹੂਲਤਾਂ ਉਪਲਬਧ ਕਰਵਾਉਣ ਅਤੇ ਪੇਂਡੂ ਅਰਥਵਿਵਸਥਾ ਨੂੰ ਸਸ਼ਕਤ ਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਸਹਿਕਾਰੀ ਸੰਸਥਾਵਾਂ ਕਿਸਾਨਾਂ, ਮਹਿਲਾਵਾਂ, ਨੌਜਵਾਨਾਂ ਤੇ ਛੋਟੇ ਉਦਯੋਗਪਤੀਆਂ ਨੂੰ ਆਰਥਿਕ ਤੌਰ ’ਤੇ ਸਸ਼ਕਤ ਬਣਾਉਣ ਵਿਚ ਅਹਿਮ ਭੂਮਿਕਾ ਨਿਭਾ ਰਹੀਆਂ ਹਨ। ਸਹਿਕਾਰਤਾ ਦੇ ਮਾਧਿਅਮ ਨਾਲ ਪੇਂਡੂ ਅਰਥਵਿਵਸਥਾ ਨੂੰ ਮਜ਼ਬੂਤੀ ਮਿਲ ਰਹੀ ਹੈ ਤੇ ਭਾਰਤ ਤੇਜ਼ ਰਫ਼ਤਾਰ ਨਾਲ ਆਤਮ-ਨਿਰਭਰਤਾ ਵੱਲ ਵਧ ਰਿਹਾ ਹੈ।
Ad Position 22
No active advertisement
ਪਿਛਲੀ ਖ਼ਬਰ ਮੋਟਰਸਾਈਕਲ ਦੀ ਬੋਲੈਰੋ ਨਾਲ ਹੋਈ ਟੱਕਰ, ਮੋਟਰਸਾਈਕਲ ਚਾਲਕ ਦੀ ਮੌਤ ਅਗਲੀ ਖ਼ਬਰ 24 ਫ਼ੀਸਦੀ ਵਿਆਜ ਦਾ ਲਾਲਚ ਦੇ ਕੇ ਕਰੋੜਾਂ ਰੁ. ਦੀ ਠੱਗੀ ਮਾਰੇ ਜਾਣ ਸੰਬੰਧੀ ਮਾਮਲਾ ਦਰਜ
Ad Position 24
No active advertisement