02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-08-2026

ਥਾਣਾ ਫੇਜ਼-1 ਦੀ ਟੀਮ ਵਲੋਂ ਚੋਰੀ ਦੇ ਸਾਮਾਨ ਸਮੇਤ ਮੁਲਜ਼ਮ ਕਾਬੂ

ਐੱਸ. ਏ.

Ad Position 21
No active advertisement
ਅਜੀਤ ਡੈਸਕ 03-08-2026
ਐੱਸ. ਏ. ਐੱਸ. ਨਗਰ, 2 ਅਗਸਤ (ਤਰਵਿੰਦਰ ਸਿੰਘ ਬੈਨੀਪਾਲ)- ਮੁਹਾਲੀ ਸ਼ਹਿਰ ਵਿਚ ਹੋ ਰਹੀਆਂ ਚੋਰੀ ਦੀਆਂ ਵਾਰਦਾਤਾਂ ਨੂੰ ਠੱਲ੍ਹ ਪਾਉਣ ਲਈ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਥਾਣਾ ਫੇਜ਼-1 ਦੀ ਪੁਲਿਸ ਟੀਮ ਵਲੋਂ ਇਕ ਮੁਲਜ਼ਮ ਨੂੰ ਚੋਰੀ ਦੇ ਸਾਮਾਨ ਸਮੇਤ ਕਾਬੂ ਕਰਨ ਵਿਚ ਸਫ਼ਲਤਾ ਹਾਸਿਲ ਕੀਤੀ ਗਈ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡੀ. ਐਸ. ਪੀ. ਸਿਟੀ-1 ਗੁਰਚਰਨ ਸਿੰਘ ਨੇ ਦੱਸਿਆ ਕਿ ਇੰਸਪੈਕਟਰ ਸੁਖਬੀਰ ਸਿੰਘ ਮੁੱਖ ਅਫ਼ਸਰ ਥਾਣਾ ਫੇਜ਼-1 ਦੀ ਟੀਮ ਨੂੰ ਉਸ ਵੇਲੇ ਵੱਡੀ ਸਫ਼ਲਤਾ ਮਿਲੀ ਜਦੋਂ ਜ਼ਿਲ੍ਹਾ ਖੇਡ ਅਫ਼ਸਰ ਓਮੇਸ਼ਵਰੀ ਸ਼ਰਮਾ ਦੀ ਸ਼ਿਕਾਇਤ ‘ਤੇ ਦਰਜ ਮੁਕੱਦਮੇ ਦੇ ਮੁਲਜ਼ਮ ਯੁਵਰਾਜ ਸਿੰਘ ਵਾਸੀ ਪਿੰਡ ਚਹਿਲ ਜ਼ਿਲ੍ਹਾ ਪਟਿਆਲਾ ਨੂੰ ਗ੍ਰਿਫ਼ਤਾਰ ਕਰਕੇ ਉਸ ਦੇ ਕਬਜ਼ੇ ਵਿਚੋਂ ਸ਼ੂਟਿੰਗ ਰੇਂਜ ਫੇਜ਼-6 ਤੋਂ ਚੋਰੀ ਕੀਤੇ ਗਏ 8 ਲੈਪਟਾਪ, 2 ਪ੍ਰਿੰਟਰ ਤੇ 3 ਐਲ. ਈ. ਡੀਜ਼ ਬਰਾਮਦ ਕੀਤੀਆਂ ਗਈਆਂ। ਉਨ੍ਹਾਂ ਦੱਸਿਆ ਕਿ ਮੁਲਜ਼ਮ ਨੂੰ ਮਾਣਯੋਗ ਅਦਾਲਤ ਵਿਚ ਪੇਸ਼ ਕਰਕੇ 3 ਦਿਨਾਂ ਦਾ ਪੁਲਿਸ ਰਿਮਾਂਡ ਹਾਸਿਲ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਮੁਲਜ਼ਮ ਤੋਂ ਪੁੱਛਗਿੱਛ ਜਾਰੀ ਹੈ, ਜਿਸ ਦੌਰਾਨ ਹੋਰ ਅਹਿਮ ਖ਼ੁਲਾਸੇ ਹੋਣ ਦੀ ਆਸ ਹੈ।
Ad Position 22
No active advertisement
ਪਿਛਲੀ ਖ਼ਬਰ ਟਰੱਸਟ ਦੇ ਵਫ਼ਦ ਨੇ ਬਾਜ਼ੀਗਰ ਸਮਾਜ ਭਵਨ ਲਈ ਜ਼ਮੀਨ ਅਲਾਟ ਕਰਨ ਦੀ ਮੰਗ ਲੈ ਕੇ ਵਿਧਾਇਕ ਕੁਲਵੰਤ ਸਿੰਘ ਨੂੰ ਸੌਂਪਿਆ ਮੰਗ ਪੱਤਰ ਅਗਲੀ ਖ਼ਬਰ ਮੋਟਰਸਾਈਕਲ ਦੀ ਬੋਲੈਰੋ ਨਾਲ ਹੋਈ ਟੱਕਰ, ਮੋਟਰਸਾਈਕਲ ਚਾਲਕ ਦੀ ਮੌਤ
Ad Position 24
No active advertisement