02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-08-2026

ਟਰੱਸਟ ਦੇ ਵਫ਼ਦ ਨੇ ਬਾਜ਼ੀਗਰ ਸਮਾਜ ਭਵਨ ਲਈ ਜ਼ਮੀਨ ਅਲਾਟ ਕਰਨ ਦੀ ਮੰਗ ਲੈ ਕੇ ਵਿਧਾਇਕ ਕੁਲਵੰਤ ਸਿੰਘ ਨੂੰ ਸੌਂਪਿਆ ਮੰਗ ਪੱਤਰ

ਐੱਸ. ਏ.

Ad Position 21
No active advertisement
ਅਜੀਤ ਡੈਸਕ 03-08-2026
ਐੱਸ. ਏ. ਐੱਸ. ਨਗਰ, 2 ਅਗਸਤ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਬਾਜ਼ੀਗਰ ਸਮਾਜ ਭਵਨ ਟਰੱਸਟ ਦੇ ਵਫ਼ਦ ਵਲੋਂ ਵਿਧਾਇਕ ਕੁਲਵੰਤ ਸਿੰਘ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਪੰਜਾਬ ਬਾਜ਼ੀਗਰ ਸਮਾਜ ਭਵਨ ਦੇ ਨਿਰਮਾਣ ਲਈ ਟਰੱਸਟ ਦੇ ਨਾਂਅ ‘ਤੇ ਮੁਹਾਲੀ ਜਾਂ ਚੰਡੀਗੜ੍ਹ ਵਿਖੇ ਜ਼ਮੀਨ ਅਲਾਟ ਕਰਨ ਸੰਬੰਧੀ ਮੰਗ ਪੱਤਰ ਸੌਂਪਿਆ ਗਿਆ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਟਰੱਸਟ ਦੇ ਪ੍ਰਧਾਨ ਸੁੱਚਾ ਸਿੰਘ ਧਰਮਸੋਤ ਨੇ ਦੱਸਿਆ ਕਿ ਵਫ਼ਦ ਨੇ ਵਿਧਾਇਕ ਨੂੰ ਜਾਣੂ ਕਰਵਾਇਆ ਕਿ ਪੰਜਾਬ ਬਾਜ਼ੀਗਰ ਸਮਾਜ ਲਈ ਇਕ ਕੇਂਦਰੀ ਸਮਾਜ ਭਵਨ ਦੀ ਬਹੁਤ ਲੋੜ ਹੈ, ਜਿਥੇ ਕਿ ਭਾਈਚਾਰੇ ਦੇ ਸਮਾਜਿਕ, ਵਿੱਦਿਅਕ, ਸੱਭਿਆਚਾਰਕ ਅਤੇ ਭਲਾਈ ਨਾਲ ਸੰਬੰਧਿਤ ਗਤੀਵਿਧੀਆਂ ਨੂੰ ਸੁਚਾਰੂ ਢੰਗ ਨਾਲ ਚਲਾਇਆ ਜਾ ਸਕੇ। ਉਨ੍ਹਾਂ ਦੱਸਿਆ ਕਿ ਵਿਧਾਇਕ ਨੇ ਭਰੋਸਾ ਦਿੱਤਾ ਹੈ ਕਿ ਇਸ ਮੰਗ ਨੂੰ ਤਰਜ਼ੀਹੀ ਆਧਾਰ ‘ਤੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਅੱਗੇ ਰੱਖਣਗੇ। ਇਸ ਮੌਕੇ ਬਲਜੀਤ ਸਿੰਘ, ਬਲਵੰਤ ਸਿੰਘ ਅਤੇ ਬਲਕਾਰ ਸਿੰਘ ਸਮੇਤ ਹੋਰ ਪਤਵੰਤੇ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਕੂਲ ’ਚ ਤੀਜ ਦਾ ਤਿਉਹਾਰ ਮਨਾਇਆ ਨਿਊ ਚੰਡੀਗੜ੍ਹ ਦੇ ਪਿੰਡ ਹੁਸ਼ਿਆਰਪੁਰ ਦੇ ਰਹਿਣ ਵਾਲੇ ਇਰਫਾਨ ਖਾਨ ਨੇ ਨੀਟ ਪ੍ਰੀਖਿਆ ’ਚ... ਅਗਲੀ ਖ਼ਬਰ ਥਾਣਾ ਫੇਜ਼-1 ਦੀ ਟੀਮ ਵਲੋਂ ਚੋਰੀ ਦੇ ਸਾਮਾਨ ਸਮੇਤ ਮੁਲਜ਼ਮ ਕਾਬੂ
Ad Position 24
No active advertisement