02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-08-2026

ਕਾਂਗਰਸ ਪਾਰਟੀ ਦੇ ਘੱਟ ਗਿਣਤੀ ਵਿੰਗ ਦੇ ਆਗੂ ਵਲੋਂ ਖਰੜ ਦੇ ਵਕੀਲ ਭਾਈਚਾਰੇ ਨਾਲ ਮੀਟਿੰਗ

ਖਰੜ, 2 ਅਗਸਤ (ਗੁਰਮੁੱਖ ਸਿੰਘ ਮਾਨ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਘੱਟ ਗਿਣਤੀ ਵਿੰਗ ਜ਼ਿਲ੍ਹਾ ਮੁਹਾਲੀ, ਰੋਪੜ ਤੇ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਸਹਿ-ਇੰਚਾਰਜ਼ ਸੈਮਸਨ ਮਸੀਹ ਵਲੋਂ ਬਾਰ ਐਸੋਸੀਏਸ਼ਨ ਖਰੜ ਨਾਲ ਸੰਬੰਧਿਤ ਵਕੀਲਾਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ‘ਚ ਆਗਾਮੀ ਵਿਧਾਨ ਸਭਾ ਚੋਣਾਂ ਦੌਰਾਨ ਪੰਜਾਬ ਵਿਚ ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣ ਲਈ ਵਿਚਾਰਾਂ ਕੀਤੀਆਂ ਗਈਆਂ।

Ad Position 21
No active advertisement
ਅਜੀਤ ਡੈਸਕ 03-08-2026
ਖਰੜ, 2 ਅਗਸਤ (ਗੁਰਮੁੱਖ ਸਿੰਘ ਮਾਨ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਘੱਟ ਗਿਣਤੀ ਵਿੰਗ ਜ਼ਿਲ੍ਹਾ ਮੁਹਾਲੀ, ਰੋਪੜ ਤੇ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਸਹਿ-ਇੰਚਾਰਜ਼ ਸੈਮਸਨ ਮਸੀਹ ਵਲੋਂ ਬਾਰ ਐਸੋਸੀਏਸ਼ਨ ਖਰੜ ਨਾਲ ਸੰਬੰਧਿਤ ਵਕੀਲਾਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ‘ਚ ਆਗਾਮੀ ਵਿਧਾਨ ਸਭਾ ਚੋਣਾਂ ਦੌਰਾਨ ਪੰਜਾਬ ਵਿਚ ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣ ਲਈ ਵਿਚਾਰਾਂ ਕੀਤੀਆਂ ਗਈਆਂ। ਇਸ ਮੌਕੇ ਵਕੀਲ ਭਾਈਚਾਰੇ ਵਲੋਂ ਭਰੋਸਾ ਦਿਵਾਇਆ ਗਿਆ ਕਿ ਚੋਣਾਂ ਦੌਰਾਨ ਕਾਂਗਰਸ ਪਾਰਟੀ ਦਾ ਵਧ ਚੜ੍ਹ ਕੇ ਸਾਥ ਦਿੱਤਾ ਜਾਵੇਗਾ ਅਤੇ ਪੰਜਾਬ ਵਿਚ ਕਾਂਗਰਸ ਪਾਰਟੀ ਦੀ ਜਿੱਤ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਉਪਰਾਲਾ ਕੀਤਾ ਜਾਵੇਗਾ। ਇਸ ਮੌਕੇ ਜਿਥੇ ਘੱਟ ਗਿਣਤੀ ਵਰਗਾਂ ‘ਤੇ ਕੇਂਦਰ ਸਰਕਾਰ ਵਲੋਂ ਕੀਤੇ ਜਾਂਦੇ ਅੱਤਿਆਚਾਰਾਂ ਖ਼ਿਲਾਫ਼ ਰੋਸ ਪ੍ਰਗਟਾਇਆ ਗਿਆ, ਉਥੇ ਹੀ ਆਖਿਆ ਗਿਆ ਕਿ ਪੰਜਾਬ ਸਰਕਾਰ ਵਲੋਂ ਵੀ ਸੂਬੇ ਦੇ ਮੁਲਾਜ਼ਮਾਂ ਨਾਲ ਧੱਕੇਸ਼ਾਹੀ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਨੂੰ ਬਣਦੇ ਹੱਕ ਨਹੀਂ ਦਿੱਤੇ ਜਾ ਰਹੇ। ਇਸ ਮੌਕੇ ਸੈਮਸਨ ਮਸੀਹ ਨੇ ਕਿਹਾ ਕਿ ਦੇਸ਼ ਦੇ ਨਾਗਰਿਕਾਂ ਦੇ ਅਧਿਕਾਰਾਂ ਅਤੇ ਭਵਿੱਖ ਨੂੰ ਸੁਰੱਖਿਅਤ ਕਰਨ ਲਈ 2027 ਵਿਚ ਪੰਜਾਬ ‘ਚ ਕਾਂਗਰਸ ਦੀ ਸਰਕਾਰ ਬਣਾਉਣੀ ਬਹੁਤ ਜ਼ਰੂਰੀ ਹੈ। ਇਸ ਮੌਕੇ ਗੁਰਵੀਰ ਸਿੰਘ ਲਾਲੀ, ਕੁਲਦੀਪ ਸਿੰਘ, ਬਹਾਦਰ ਸਿੰਘ, ਰੂਪਾਲ ਸਿੰਘ, ਜੈ ਰਘੂਨੰਦਨ, ਲਵਨੀਤ ਸਿੰਘ, ਹਰਜੀਤ ਸਿੰਘ ਤੇ ਜਸਵਿੰਦਰ ਸਿੰਘ (ਸਾਰੇ ਵਕੀਲ) ਸਮੇਤ ਹੋਰ ਆਗੂ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਵਿਦਿਆਰਥੀਆਂ ਦੀ ਪ੍ਰਤਿਭਾ ਨੂੰ ਨਿਖਾਰਨਾ ਸਮੁੱਚੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ-ਕੇ.ਪੀ. ਸ਼ਰਮਾ ਅਗਲੀ ਖ਼ਬਰ ਸਕੂਲ ’ਚ ਤੀਜ ਦਾ ਤਿਉਹਾਰ ਮਨਾਇਆ ਨਿਊ ਚੰਡੀਗੜ੍ਹ ਦੇ ਪਿੰਡ ਹੁਸ਼ਿਆਰਪੁਰ ਦੇ ਰਹਿਣ ਵਾਲੇ ਇਰਫਾਨ ਖਾਨ ਨੇ ਨੀਟ ਪ੍ਰੀਖਿਆ ’ਚ...
Ad Position 24
No active advertisement