02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-08-2026

ਪੰਜਾਬ ਦੇ ਸਿਆਸੀ ਆਗੂ ਤੇ ਅਫ਼ਸਰ ਨਸ਼ਾ ਖ਼ਤਮ ਕਰਨ ਲਈ ਬਣਨ ਰੋਲ ਮਾਡਲ-ਕਾਹਲੋਂ

ਐੱਸ. ਏ.

Ad Position 21
No active advertisement
ਅਜੀਤ ਡੈਸਕ 03-08-2026
ਐੱਸ. ਏ. ਐੱਸ. ਨਗਰ, 2 ਅਗਸਤ (ਪ੍ਰੋ. ਅਵਤਾਰ ਸਿੰਘ)- ਪੰਜਾਬ ਦੀ ਨਸ਼ਿਆਂ ਦੀ ਸਮੱਸਿਆ ਨੂੰ ਬਹੁਤ ਗੰਭੀਰਤਾ ਨਾਲ ਲੈਣ ਦੀ ਲੋੜ ਹੈ ਕਿਉਂਕਿ ਇਸ ‘ਚ ਸਾਡੀ ਜਵਾਨੀ ਗ੍ਰਸਤ ਹੁੰਦੀ ਜਾ ਰਹੀ ਹੈ, ਜਿਸ ਕਾਰਨ ਇਨ੍ਹਾਂ ਨੌਜਵਾਨਾਂ ਦੇ ਮਾਪੇ ਬਹੁਤ ਚਿੰਤਤ ਹਨ। ਇਹ ਪ੍ਰਗਟਾਵਾ ਕਰਦਿਆਂ ਸਥਾਨਕ ਕੌਂਸਲਰ ਪਰਮਜੀਤ ਸਿੰਘ ਕਾਹਲੋਂ ਨੇ ਕਿਹਾ ਕਿ ਸਿਆਸੀ ਆਗੂਆਂ ਅਤੇ ਅਫ਼ਸਰਾਂ ਨੂੰ ਸ਼ਰਾਬ ਦਾ ਸੇਵਨ ਕਰਦਿਆਂ ਦੇਖ ਨੌਜਵਾਨ ਜਲਦ ਪ੍ਰਭਾਵਿਤ ਹੋ ਕੇ ਆਪਣਾ ਸਟੇਟਸ ਸਿੰਬਲ ਵਧਾਉਣ ਲਈ ਸ਼ਰਾਬ ਦਾ ਸੇਵਨ ਕਰਦੇ ਹਨ, ਲਿਹਾਜ਼ਾ ਸੂਬੇ ਦੇ ਆਗੂਆਂ ਤੇ ਅਫ਼ਸਰਾਂ ਨੂੰ ਸਮਾਜ ‘ਚ ਨਸ਼ੇ ਖ਼ਤਮ ਕਰਨ ਲਈ ਰੋਡ ਮਾਡਲ ਬਣਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਬੇਰੁਜ਼ਗਾਰੀ ਦੀ ਗੰਭੀਰ ਹੁੰਦੀ ਜਾ ਰਹੀ ਸਮੱਸਿਆ ਕਾਰਨ ਵੱਡੀ ਗਿਣਤੀ ਨੌਜਵਾਨ ਤਣਾਅ ‘ਚ ਆ ਕੇ ਪਾਬੰਦੀਸ਼ੁਦਾ ਨਸ਼ਿਆਂ ਦਾ ਸੇਵਨ ਸ਼ੁਰੂ ਕਰਦੇ ਹਨ, ਜੋ ਕਿ ਇਨ੍ਹਾਂ ਦੀ ਸਿਹਤ ‘ਤੇ ਮਾੜਾ ਪ੍ਰਭਾਵ ਪਾਉਂਦੇ ਹਨ। ਉਨ੍ਹਾਂ ਕਿਹਾ ਕਿ ਹੌਲੀ-ਹੌਲੀ ਇਨ੍ਹਾਂ ਨੌਜਵਾਨਾਂ ਲਈ ਨਸ਼ਿਆਂ ਦੀ ਦਲਦਲ ‘ਚੋਂ ਨਿਕਲਣਾ ਮੁਸ਼ਕਿਲ ਹੋ ਜਾਂਦਾ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ‘ਚ ਗ੍ਰਸਤ ਨੌਜਵਾਨ ਅਪਰਾਧ ਦੀ ਦੁਨੀਆਂ ਵੱਲ ਵੱਧਦੇ ਹਨ, ਜੋ ਕਿ ਸਮਾਜ ਲਈ ਵੀ ਚਿੰਤਾਜਨਕ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਚਾਹੀਦਾ ਹੈ ਕਿ ਇਨ੍ਹਾਂ ਨੌਜਵਾਨਾਂ ਨਾਲ ਹਮਦਰਦੀ ਨਾਲ ਪੇਸ਼ ਆਉਂਦਿਆਂ ਇਨ੍ਹਾਂ ਨੂੰ ਨਸ਼ੇ ਦੀ ਦਲਦਲ ‘ਚੋਂ ਕੱਢਣ ਲਈ ਢੁਕਵੇਂ ਕਦਮ ਚੁੱਕੇ ਜਾਣ ਤਾਂ ਜੋ ਇਸ ਸਮੱਸਿਆ ਨੂੰ ਬਿਹਤਰ ਤਰੀਕੇ ਨਾਲ ਕਾਬੂ ਕੀਤਾ ਜਾ ਸਕੇ
Ad Position 22
No active advertisement
ਪਿਛਲੀ ਖ਼ਬਰ ਰੋਟਰੈਕਟ ਕਲੱਬ ਨਾਭਾ ਗ੍ਰੇਟਰ ਨੇ ਲਗਾਇਆ ਖ਼ੂਨਦਾਨ ਕੈਂਪ ਅਗਲੀ ਖ਼ਬਰ ਵਿਦਿਆਰਥੀਆਂ ਦੀ ਪ੍ਰਤਿਭਾ ਨੂੰ ਨਿਖਾਰਨਾ ਸਮੁੱਚੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ-ਕੇ.ਪੀ. ਸ਼ਰਮਾ
Ad Position 24
No active advertisement