05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-08-2026

ਥਾਣਾ ਮੁਖੀ ਗੁਰਮੁੱਖ ਸਿੰਘ ਨੂਰਪੁਰ ਬੇਦੀ ਨੂੰ ਇੰਸਪੈਕਟਰ ਦੀ ਤਰੱਕੀ ਦਾ ਸਟਾਰ ਲਗਾਉਂਦੇ ਐਸ. ਐਸ. ਪੀ. ਰੋਪੜ ਮਨਿੰਦਰ ਸਿੰਘ ਤੇ ਐਸ. ਪੀ. ਡੀ. ਗੁਰਦੀਪ ਸਿੰਘ ਗੋਸਲ ਆਦਿ। ਸ੍ਰੀ ਚਮਕੌਰ ਸਾਹਿਬ ਦੇ ਸਕੂਲਾਂ ਦੀਆਂ 3 ਦਿਨਾਂ ਜ਼ੋਨਲ ਖੇਡਾਂ ਸ਼ੁਰੂ

ਸ੍ਰੀ ਚਮਕੌਰ ਸਾਹਿਬ, 3 ਅਗਸਤ (ਜਗਮੋਹਣ ਸਿੰਘ ਨਾਰੰਗ)- ਸ੍ਰੀ ਚਮਕੌਰ ਸਾਹਿਬ ਦੇ ਸਕੂਲਾਂ ਦੀਆਂ ਜ਼ੋਨਲ ਖੇਡਾਂ ਦੀ ਅੱਜ ਸਥਾਨਕ ਬੀਬੀ ਸ਼ਰਨ ਕੌਰ ਖ਼ਾਲਸਾ ਕਾਲਜ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਸੀਨੀਅਰ ਸੈਕੰਡਰੀ ਸਕੂਲ ਵਿਚ ਉਤਸ਼ਾਹ ਨਾਲ ਅਰੰਭ ਹੋਈਆਂ, ਜਿਨ੍ਹਾਂ ਦਾ ਉਦਘਾਟਨ ਸਥਾਨਕ ਥਾਣਾ ਮੁਖੀ ਸਵਿੰਦਰ ਸਿੰਘ ਤੇ ਖ਼ਾਲਸਾ ਕਾਲਜ ਦੇ ਪ੍ਰਿੰਸੀਪਲ ਡਾ: ਬਲਜੀਤ ਸਿੰਘ ਨੇ ਕਰਦਿਆਂ ਵਿਦਿਆਰਥੀਆਂ ਨੂੰ ਖੇਡ ਭਾਵਨਾ ਨਾਲ ਖੇਡਣ ਲਈ ਪ੍ਰੇਰਿਤ ਕੀਤਾ। ਜ਼ੋਨਲ ਸਕੱਤਰ ਹਰਮਨਦੀਪ ਸਿੰਘ ਰੂਪੀ ਸੰਧੂ ਨੇ ਦੱਸਿਆ ਕਿ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਪ੍ਰੇਮ ਮਿੱਤਲ ਅਤੇ ਜ਼ਿਲ੍ਹਾ ਖੇਡ ਕੋਆਰਡੀਨੇਟਰ ਸ਼ਰਨਜੀਤ ਕੌਰ ਦੀ ਅਗਵਾਈ ਹੇਠ ਅੱਜ ਸੁਰੂ ਹੋਈਆਂ ਖੇਡਾਂ ਦੇ ਪਹਿਲੇ ਦਿਨ ਲੜਕੀਆਂ ਦੇ ਕਬੱਡੀ ਦੇ ਅੰਡਰ-17 ਸਾਲਾਂ ਫਾਈਨਲ ਮੁਕਾਬਲੇ ਵਿਚ ਸ੍ਰੀ ਚਮਕੌਰ ਸਾਹਿਬ ਦੇ ਸਰਕਾਰੀ ਕੰਨਿਆ ਸਕੂਲ ਨੇ ਪਹਿਲਾ, ਸਰਕਾਰੀ ਹਾਈ ਸਕੂਲ ਭਲਿਆਣ ਨੇ ਦੂਜਾ, ਅੰਡਰ-14 ਵਰਗ ਵਿਚ ਸ.

Ad Position 21
No active advertisement
ਸ੍ਰੀ ਚਮਕੌਰ ਸਾਹਿਬ ਵਿਖੇ ਜੋਨਲ ਖੇਡਾਂ ਦੇ ਪਹਿਲੇ ਦਿਨ ਉਦਘਾਟਨ ਕਰਦੇ ਹੋਏ ਥਾਣਾ ਮੁਖੀ ਸਵਿੰਦਰ ਸਿੰਘ ਤੇ ਪ੍ਰਿੰਸੀਪਲ ਡਾ: ਬਲਜੀਤ ਸਿੰਘ ਅਤੇ ਹੋਰ। ਤਸਵੀਰ: ਜਗਮੋਹਣ ਸਿੰਘ ਨਾਰੰਗ 04-08-2026
ਸ੍ਰੀ ਚਮਕੌਰ ਸਾਹਿਬ, 3 ਅਗਸਤ (ਜਗਮੋਹਣ ਸਿੰਘ ਨਾਰੰਗ)- ਸ੍ਰੀ ਚਮਕੌਰ ਸਾਹਿਬ ਦੇ ਸਕੂਲਾਂ ਦੀਆਂ ਜ਼ੋਨਲ ਖੇਡਾਂ ਦੀ ਅੱਜ ਸਥਾਨਕ ਬੀਬੀ ਸ਼ਰਨ ਕੌਰ ਖ਼ਾਲਸਾ ਕਾਲਜ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਸੀਨੀਅਰ ਸੈਕੰਡਰੀ ਸਕੂਲ ਵਿਚ ਉਤਸ਼ਾਹ ਨਾਲ ਅਰੰਭ ਹੋਈਆਂ, ਜਿਨ੍ਹਾਂ ਦਾ ਉਦਘਾਟਨ ਸਥਾਨਕ ਥਾਣਾ ਮੁਖੀ ਸਵਿੰਦਰ ਸਿੰਘ ਤੇ ਖ਼ਾਲਸਾ ਕਾਲਜ ਦੇ ਪ੍ਰਿੰਸੀਪਲ ਡਾ: ਬਲਜੀਤ ਸਿੰਘ ਨੇ ਕਰਦਿਆਂ ਵਿਦਿਆਰਥੀਆਂ ਨੂੰ ਖੇਡ ਭਾਵਨਾ ਨਾਲ ਖੇਡਣ ਲਈ ਪ੍ਰੇਰਿਤ ਕੀਤਾ। ਜ਼ੋਨਲ ਸਕੱਤਰ ਹਰਮਨਦੀਪ ਸਿੰਘ ਰੂਪੀ ਸੰਧੂ ਨੇ ਦੱਸਿਆ ਕਿ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਪ੍ਰੇਮ ਮਿੱਤਲ ਅਤੇ ਜ਼ਿਲ੍ਹਾ ਖੇਡ ਕੋਆਰਡੀਨੇਟਰ ਸ਼ਰਨਜੀਤ ਕੌਰ ਦੀ ਅਗਵਾਈ ਹੇਠ ਅੱਜ ਸੁਰੂ ਹੋਈਆਂ ਖੇਡਾਂ ਦੇ ਪਹਿਲੇ ਦਿਨ ਲੜਕੀਆਂ ਦੇ ਕਬੱਡੀ ਦੇ ਅੰਡਰ-17 ਸਾਲਾਂ ਫਾਈਨਲ ਮੁਕਾਬਲੇ ਵਿਚ ਸ੍ਰੀ ਚਮਕੌਰ ਸਾਹਿਬ ਦੇ ਸਰਕਾਰੀ ਕੰਨਿਆ ਸਕੂਲ ਨੇ ਪਹਿਲਾ, ਸਰਕਾਰੀ ਹਾਈ ਸਕੂਲ ਭਲਿਆਣ ਨੇ ਦੂਜਾ, ਅੰਡਰ-14 ਵਰਗ ਵਿਚ ਸ. ਹ. ਸਕੂਲ ਭਲਿਆਣ ਨੇ ਪਹਿਲਾ, ਸ੍ਰੀ ਚਮਕੌਰ ਸਾਹਿਬ ਦੇ ਸਰਕਾਰੀ ਕੰਨਿਆ ਸਕੂਲ ਨੇ ਦੂਜਾ, ਵਾਲੀਬਾਲ ਦੇ ਅੰਡਰ-19 ਸਾਲਾ ਵਰਗ ਵਿਚ ਪੰਜਾਬ ਇੰਟਰਨੈਸ਼ਨਲ ਪਬਲਿਕ ਸਕੂਲ ਸ੍ਰੀ ਚਮਕੌਰ ਸਾਹਿਬ ਨੇ ਪਹਿਲਾ,ਗੁਰੂ ਗੋਬਿੰਦ ਸਿੰਘ ਸ ਸ ਸਕੂਲ ਨੇ ਦੂਜਾ, ਅੰਡਰ-17 ਸਾਲਾ ਵਿਚ ਸ੍ਰੀ ਚਮਕੌਰ ਸਾਹਿਬ ਦੇ ਸਰਕਾਰੀ ਕੰਨਿਆ ਸਕੂਲ ਨੇ ਪਹਿਲਾ,ਭਲਿਆਣ ਨੇ ਦੂਜਾ, ਅੰਡਰ-14 ਸਾਲਾ ਵਿਚ ਗਾਰਡਨ ਵੈਲੀ ਬੇਲਾ ਨੇ ਪਹਿਲਾ, ਸ. ਹ. ਸਕੂਲ ਬਜੀਦਪੁਰ ਨੇ ਦੂਜਾ ਸਥਾਨ ਹਾਸਲ ਕੀਤਾ। ਖੋ ਖੋ ਦੇ ਅੰਡਰ-19,17 ਅਤੇ 14 ਸਾਲਾਂ ਵਰਗ ਦੇ ਫਾਈਨਲ ਮੁਕਾਬਲਿਆਂ ਵਿਚ ਰਾਮ ਰਾਏ ਪਬਲਿਕ ਸਕੂਲ ਬਹਿਰਾਮਪੁਰ ਬੇਟ ਨੇ ਪਹਿਲਾ ਅਤੇ ਗਾਰਡਨ ਵੈਲੀ ਬੇਲਾ ਨੇ ਦੂਜਾ ਸਥਾਨ ਹਾਸਲ ਕੀਤਾ। ਇਸੇ ਤਰਾਂ ਫੁੱਟਬਾਲ ਦੇ ਅੰਡਰ-19 ਅਤੇ 14 ਸਾਲਾਂ ਵਰਗ ਵਿਚ ਅਕਾਲ ਅਕੈਡਮੀ ਕਮਾਲਪੁਰ ਨੇ ਪਹਿਲਾ, ਸ੍ਰੀ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਨੇ ਦੂਜਾ ਅਤੇ ਅੰਡਰ-17 ਵਿਚ ਪਿਪਸ ਨੇ ਪਹਿਲਾ ਤੇ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਪਬਲਿਕ ਸਕੂਲ ਸ੍ਰੀ ਚਮਕੌਰ ਸਾਹਿਬ ਨੇ ਦੂਜਾ ਸਥਾਨ ਹਾਸਲ ਕੀਤਾ। ਜੋਨਲ ਸਕੱਤਰ ਸ੍ਰੀ ਸੰਧੂ ਨੇ ਦੱਸਿਆ ਕਿ ਅੱਜ ਪਹਿਲੇ ਦਿਨ ਲੜਕੀਆਂ ਦੇ ਮੁਕਾਬਲੇ ਕਰਵਾਏ ਗਏ ਜਦਿਕਿ ਲੜਕਿਆਂ ਦੇ ਮੁਕਾਬਲੇ ਦੂਜੇ ਤੇ ਤੀਜੇ ਦਿਨ ਕਰਵਾਏ ਜਾਣਗੇ। ਇਨ੍ਹਾਂ ਮੁਕਾਬਲਿਆਂ ਨੂੰ ਕਰਵਾਉਣ ਲਈ ਹਰਮਨ ਸੰਧੂ,ਪ੍ਰਿੰਸੀਪਲ ਸ੍ਰੀਮਤੀ ਅਨੁਰਾਧਾ ਧੀਮਾਨ, ਅਵਤਾਰ ਸਿੰਘ, ਹਰਪ੍ਰੀਤ ਸਿੰਘ, ਪੁਨੀਤ ਲਾਲੀ, ਗੁਰਵਿੰਦਰ ਸਿੰਘ ਬੰਟੀ ਬਰਸਾਲਪੁਰ, ਜਸਵੰਤ ਸਿੰਘ, ਸਤਨਾਮ ਸਿੰਘ, ਦਲਜੀਤ ਕੌਰ, ਨਰਿੰਦਰ ਕੌਰ, ਇੰਦਰਜੀਤ ਸਿੰਘ ਆਦਿ ਅਧਿਆਪਕਾਂ ਨੇ ਪੂਰਾ ਸਹਿਯੋਗ ਦਿੱਤਾ।
Ad Position 22
No active advertisement
ਪਿਛਲੀ ਖ਼ਬਰ ਜਵਾਹਰ ਨਵੋਦਿਆ ਵਿਦਿਆਲਿਆ ਦੀ 6ਵੀਂ ਜਮਾਤ ਦੀ ਦਾਖ਼ਲਾ ਪ੍ਰੀਖਿਆ ਦੀ ਰਜਿਸਟ੍ਰੇਸ਼ਨ ਦੀ ਆਖ਼ਰੀ ਮਿਤੀ ’ਚ 7 ਤੱਕ ਵਾਧਾ ਅਗਲੀ ਖ਼ਬਰ ਬਜਰੂੜ ਵਿਖੇ ਤੀਜ ਦਾ ਤਿਉਹਾਰ ਮਨਾਇਆ
Ad Position 24
No active advertisement