05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-08-2026

ਜਵਾਹਰ ਨਵੋਦਿਆ ਵਿਦਿਆਲਿਆ ਦੀ 6ਵੀਂ ਜਮਾਤ ਦੀ ਦਾਖ਼ਲਾ ਪ੍ਰੀਖਿਆ ਦੀ ਰਜਿਸਟ੍ਰੇਸ਼ਨ ਦੀ ਆਖ਼ਰੀ ਮਿਤੀ ’ਚ 7 ਤੱਕ ਵਾਧਾ

ਐੱਸ. ਏ.

Ad Position 21
No active advertisement
ਅਜੀਤ ਡੈਸਕ 04-08-2026
ਐੱਸ. ਏ. ਐੱਸ. ਨਗਰ, 3 ਅਗਸਤ (ਤਰਵਿੰਦਰ ਸਿੰਘ ਬੈਨੀਪਾਲ)-ਜਵਾਹਰ ਨਵੋਦਿਆ ਵਿਦਿਆਲਿਆ ਚੋਣ ਪ੍ਰੀਖਿਆ (ਕਲਾਸ 6ਵੀਂ) ਸੈਸ਼ਨ 2027-28 ਲਈ ਆਨਲਾਈਨ ਰਜਿਸਟ੍ਰੇਸ਼ਨ ਦੀ ਆਖ਼ਰੀ ਮਿਤੀ ‘ਚ 7 ਅਗਸਤ ਤੱਕ ਵਾਧਾ ਕੀਤਾ ਗਿਆ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪ੍ਰਿੰ. ਦੀਪਤੀ ਭਟਨਾਗਰ ਨੇ ਦੱਸਿਆ ਕਿ ਕੁਝ ਪ੍ਰਸ਼ਾਸਨਿਕ ਕਾਰਨਾਂ ਅਤੇ ਨਵੋਦਿਆ ਵਿਦਿਆਲਿਆ ਸਮਿਤੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਆਨਲਾਈਨ ਰਜਿਸਟ੍ਰੇਸ਼ਨ ਦੀ ਆਖ਼ਰੀ ਮਿਤੀ 31 ਜੁਲਾਈ ਤੋਂ ਵਧਾ ਕੇ 7 ਅਗਸਤ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਵਿਦਿਆਰਥੀਆਂ ਦੇ ਮਾਪਿਆਂ ਨੇ ਅਜੇ ਤੱਕ ਆਪਣੇ ਬੱਚਿਆਂ ਦੀ ਆਨਲਾਈਨ ਰਜਿਸਟ੍ਰੇਸ਼ਨ ਨਹੀਂ ਕਰਵਾਈ, ਉਹ ਹੁਣ 7 ਅਗਸਤ ਤੱਕ ਫਾਰਮ ਭਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਆਨਲਾਈਨ ਰਜਿਸਟ੍ਰੇਸ਼ਨ ਲਈ https :// navodaya . gov . in / nvs / en / Home ਵੈੱਬਸਾਈਟ ਦੀ ਵਰਤੋਂ ਕੀਤੀ ਜਾ ਸਕਦੀ ਹੈ। ਉਨ੍ਹਾਂ ਦੱਸਿਆ ਕਿ ਚੋਣ ਪ੍ਰੀਖਿਆ 28 ਨਵੰਬਰ ਨੂੰ ਸੰਬੰਧਿਤ ਜ਼ਿਲ੍ਹੇ ਦੇ ਨਿਰਧਾਰਤ ਪ੍ਰੀਖਿਆ ਕੇਂਦਰਾਂ ਵਿਚ ਕਰਵਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਰਜਿਸਟ੍ਰੇਸ਼ਨ ਕਰਨ ਤੋਂ ਪਹਿਲਾਂ ਪ੍ਰੋਸਪੈਕਟਸ ‘ਚ ਲਿਖੀਆਂ ਸਾਰੀਆਂ ਸ਼ਰਤਾਂ ਤੇ ਹਦਾਇਤਾਂ ਨੂੰ ਧਿਆਨ ਨਾਲ ਪੜ੍ਹਿਆ ਜਾਵੇ।
Ad Position 22
No active advertisement
ਪਿਛਲੀ ਖ਼ਬਰ ਮਹਿੰਗਾਈ ਭੱਤੇ ਦੇ ਮਾਮਲੇ ’ਚ ਹਾਈ ਕੋਰਟ ਦੇ ਫ਼ੈਸਲੇ ਨਾਲ ਸਰਕਾਰੀ ਮੁਲਾਜ਼ਮਾਂ ’ਚ ਖ਼ੁਸ਼ੀ ਦੀ ਲਹਿਰ-ਜੀ.ਟੀ.ਯੂ. ਵਲੋਂ ਸਵਾਗਤ ਅਗਲੀ ਖ਼ਬਰ ਥਾਣਾ ਮੁਖੀ ਗੁਰਮੁੱਖ ਸਿੰਘ ਨੂਰਪੁਰ ਬੇਦੀ ਨੂੰ ਇੰਸਪੈਕਟਰ ਦੀ ਤਰੱਕੀ ਦਾ ਸਟਾਰ ਲਗਾਉਂਦੇ ਐਸ. ਐਸ. ਪੀ. ਰੋਪੜ ਮਨਿੰਦਰ ਸਿੰ...
Ad Position 24
No active advertisement